ਬੰਗਾ, 13 ਮਾਰਚ
ਮੇਰੀਲੈਂਡ ਯੂਨੀਵਰਸਿਟੀ ਯੂ ਐਸ ਏ ਵੱਲੋਂ ਡਾਕਟਰ ਆਫ਼ ਫਿਲਾਸਫੀ ਦੀ ਉਪਾਧੀ ਨਾਲ ਸਨਮਾਨਿਤ ਅਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ ਭਾਰਤੀ ਕਿਸਾਨ ਯੂਨੀਅਨ ਦੁਆਬਾ ਵਲੋਂ ਕੀਤਾ ਗਿਆ । ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸ. ਕਿਰਪਾਲ ਸਿੰਘ ਮੂਸਾਪੁਰ (ਜਲੰਧਰ) ਅਤੇ ਸ. ਸਤਨਾਮ ਸਿੰਘ ਸਾਹਨੀ ਸੂਬਾ ਜਰਨਲ ਸਕੱਤਰ ਨੇ ਸਮਾਜ ਸੇਵਾ ਖੇਤਰ ‘ਚ ਮੋਹਰੀ ਰਹਿ ਕੇ ਕੰਮ ਕਰਨ ਵਾਲੇ ਡਾ. ਕੁਲਵਿੰਦਰ ਸਿੰਘ ਢਾਹਾਂ ਨੂੰ ਟਰੱਸਟ ਦੇ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲਣ ਦੀ ਭਾਰਤੀ ਕਿਸਾਨ ਯੂਨੀਅਨ ਵੱਲੋਂ ਤਹਿਦਿਲੋਂ ਵਧਾਈ ਦਿੱਤੀ ਅਤੇ ਯੂਨੀਅਨ ਵੱਲੋਂ ਹਰ ਤਰ੍ਹਾਂ ਨਾਲ ਉਹਨਾਂ ਨੂੰ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ । ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਦਾ ਧੰਨਵਾਦ ਕਰਦੇ ਕਿਹਾ ਕਿ ਉਹਨਾਂ ਦੇ ਦਰਵਾਜ਼ੇ ਲੋੜਵੰਦਾਂ ਦੀ ਸੇਵਾ ਲਈ 24 ਘੰਟੇ ਖੁੱਲ੍ਹੇ ਹਨ । ਡਾ. ਢਾਹਾਂ ਨੇ ਕਿਹਾ ਕਿ ਸਮੂਹ ਟਰੱਸਟੀਆਂ ਅਤੇ ਸੰਗਤਾਂ ਨੇ ਉਨ੍ਹਾਂ ‘ਤੇ ਵਿਸ਼ਵਾਸ ਕਰਕੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਅਤੇ ਸ ਮਹਿੰਦਰਪਾਲ ਸਿੰਘ ਸੁਪਰਡੈਂਟ ਵੀ ਹਾਜ਼ਰ ਸਨ ।