ਭਾਸ਼ਾ ਵਿਭਾਗ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 

0
278
ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਸ਼ਹੀਦੇ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਭਾਸ਼ਾ ਵਿਭਾਗ ਕਪੂਰਥਲਾ ਵਲੋਂ ਸਰਕਾਰੀ ਸੈਕੰਡਰੀ ਸਕੂਲ ਕਾਂਜਲੀ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ,ਜਿਸਦਾ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ  ਦਾ ਮੁਲਕ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਜਸਪ੍ਰੀਤ ਕੌਰ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਆਪਣੇ ਸ਼ਹੀਦਾਂ ਦੇ ਆਦਰਸ਼ਾਂ ਤੋਂ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਸੰਕਲਪ ਦੇ ਰਾਸ਼ਟਰ ਨਿਰਮਾਣ ਦੀ ਵਿਚਾਰਧਾਰਾ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਰੀਰ ਮਰ ਜਾਂਦੇ ਹਨ,ਪਰ ਵਿਚਾਰ ਕਦੇ ਮਰਿਆ ਨਹੀਂ ਕਰਦੇ। ਉਨ੍ਹਾਂ ਸਮੂਹ ਵਿਦਿਅਰਥੀਆਂ ਨੂੰ ਕਿਤਾਬਾਂ ਪੜ੍ਹਨ ਲਈ ਵੀ ਪ੍ਰੇਰਿਤ ਕੀਤਾ ।ਮੁੱਖ ਮਹਿਮਾਨ ਡਾ.ਆਸਾ ਸਿੰਘ ਘੁੰਮਣ ਨੇ ਸ.ਭਗਤ ਸਿੰਘ ਦੀ ਵਿਚਾਰਧਾਰਾ ਵਿਦਿਅਰਥੀਆਂ ਨਾਲ ਸਾਂਝੀ ਕੀਤੀ ਅਤੇ ਉਨ੍ਹਾਂ ਦੇ ਦਰਸਾਏ ਰਸਤੇ ਤੇ ਚੱਲਣ ਲਈ ਪ੍ਰੇਰਿਆ ਇਸ ਉਪਰੰਤ ਸਕੂਲ ਦੀਆਂ ਦੋ ਵਿਦਿਆਰਥਣਾਂ ਦੁਆਰਾ ਸ.ਭਗਤ ਸਿੰਘ ਨੂੰ ਸਮਰਪਿਤ ਗੀਤ ਅਤੇ ਇੱਕ ਨਾਟਕ ਵੀ ਰਚਿਆ ਗਿਆ ਸਮਾਗਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਵਲੋ ਆਏ ਹੋਏ ਮਹਿਮਾਨਾਂ ਅਤੇ ਸਰੋਤਿਆ ਦਾ ਧੰਨਵਾਦ ਕੀਤਾ ਗਿਆ ਅਤੇ ਸਾਰਿਆਂ ਨੂੰ ਰੁੱਖ ਲਗਾਉਣ ਦੇ ਪ੍ਰਤੀ ਪ੍ਰੇਰਿਤ ਕਰਨ ਦੇ ਮਕਸਦ ਨਾਲ ਪੌਦੇ ਵੀ ਭੇਟ ਕੀਤੇ ਗਏ। ਇਸ ਮੌਕੇ8 ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਭਾਸ਼ਾ ਵਿਭਾਗ ਕਪੂਰਥਲਾ ਵਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਵਿੱਚ ਵੱਖ-ਵੱਖ ਵਿਸ਼ਿਆਂ ਤੇ ਕਹਾਣੀਆਂ , ਕਵਿਤਾਵਾਂ ਅਤੇ ਨਾਵਲ ਵੀ ਸਨ ।
Attachments area

LEAVE A REPLY

Please enter your comment!
Please enter your name here