ਲਹਿਰਾਗਾਗਾ, 26 ਅਕਤੂਬਰ, 2023: ਬਾਬਾ ਹੀਰਾ ਸਿੰਘ ਭੱਠਲ ਕਾਲਜ ਬਚਾਓ ਸੰਘਰਸ਼ ਕਮੇਟੀ ਵੱਲੋਂ ਕਾਲਜ ਦੇ ਗੇਟ ‘ਤੇ ਲਗਾਤਾਰ ਦਿੱਤਾ ਜਾ ਰਿਹਾ ਧਰਨਾ ਅੱਜ 16ਵੇਂ ਦਿਨ ਵੀ ਜਾਰੀ ਰਿਹਾ। ਪੱਕੇ ਮੋਰਚੇ ਦੇ ਪੰਡਾਲ ਵਿੱਚ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਕੱਲ 27 ਅਕਤੂਬਰ ਨੂੰ ਐੱਸਡੀਐੱਮ ਲਹਿਰਾ ਦੇ ਘਿਰਾਓ ਦੇ ਪ੍ਰੋਗਰਾਮ ਵਿੱਚ ਸੰਘਰਸ਼ ਕਮੇਟੀ ਦੀਆਂ ਸਾਰੀਆਂ ਜਥੇਬੰਦੀਆਂ ਦੇ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ।
ਆਗੂਆਂ ਨੇ ਕਿਹਾ ਕਿ ਮਿਤੀ 27 ਅਕਤੂਬਰ ਨੂੰ ਐੱਸ. ਡੀ. ਐੱਮ. ਲਹਿਰਾ ਦਾ ਘਿਰਾਓ ਕਰਨ ਦਾ ਤਹਿ ਗਿਆ ਸੀ ਉਸ ਵਿੱਚ ਸੰਘਰਸ਼ ਕਮੇਟੀ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਹੇਰ ਜਥੇਬੰਦੀਆਂ ਵੀ ਸ਼ਾਮਲ ਹੋਣਗੀਆਂ। ਇਹ ਘਿਰਾਓ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੀਤਾ ਜਾਵੇਗਾ। ਸੰਘਰਸ਼ ਕਮੇਟੀ ਨੇ ਸਮੂਹ ਇਨਸਾਫ਼ ਪਸੰਦ ਲੋਕਾਂ ਨੂੰ ਘਿਰਾਓ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਹ ਗੱਲ ਜ਼ਿਕਰਯੋਗ ਹੈ ਕਿ ਮਿਤੀ 9 ਅਕਤੂਬਰ ਤੋਂ ਕਾਲਜ ਦੇ ਗੇਟ ‘ਤੇ ਸੰਘਰਸ਼ ਕਮੇਟੀ ਵੱਲੋਂ ਪੱਕਾ ਮੋਰਚਾ ਲਗਾਤਾਰ ਚੱਲ ਰਿਹਾ ਹੈ ਜਿਹੜਾ ਕਿ ਹੁਣ 16ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਇਹ ਜਾਣਕਾਰੀ ਸੰਘਰਸ਼ ਕਮੇਟੀ ਦੇ ਆਗੂ ਹਰਪ੍ਰੀਤ ਸਿੰਘ ਧਾਲੀਵਾਲ ਨੇ ਦਿੱਤੀ।