ਮਜ਼ਦੂਰ ਦਿਵਸ : ਮਿਹਨਤ-ਕਸ਼ ਲੋਕਾਂ ਨੂੰ ਸਮਰਪਿਤ ਹੈ : ਡਾ. ਲਖਬੀਰ ਸਿੰਘ ਰੰਧਾਵਾ 

0
11
ਮਜ਼ਦੂਰ ਦਿਵਸ : ਮਿਹਨਤ-ਕਸ਼ ਲੋਕਾਂ ਨੂੰ ਸਮਰਪਿਤ ਹੈ : ਡਾ. ਲਖਬੀਰ ਸਿੰਘ ਰੰਧਾਵਾ
ਅੰਮ੍ਰਿਤਸਰ ( ਸਵਿੰਦਰ ਸਿੰਘ ) ਮਜ਼ਦੂਰ ਦਿਵਸ ਹਰ ਸਾਲ 1 ਮਈ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਦਾ ਮਕਸਦ ਮਜ਼ਦੂਰ ਵਰਗ ਦੀ ਮਿਹਨਤ, ਸੰਘਰਸ਼ ਅਤੇ ਸਮਾਜ ਦੇ ਵਿਕਾਸ ਵਿੱਚ ਉਹਨਾਂ ਦੇ ਯੋਗਦਾਨ ਨੂੰ ਸਨਮਾਨ ਦੇਣਾ ਹੈ। ਮਜ਼ਦੂਰ ਦਿਵਸ ਦੀ ਸ਼ੁਰੂਆਤ ਮਜ਼ਦੂਰਾਂ ਦੇ ਹੱਕਾਂ ਲਈ ਹੋਏ ਆੰਦੋਲਨਾਂ ਤੋਂ ਹੋਈ ਸੀ, ਜਿਸ ਤੋਂ ਬਾਅਦ ਕੰਮ ਦੇ ਘੰਟੇ ਨਿਰਧਾਰਿਤ ਕਰਨ ਅਤੇ ਮਜ਼ਦੂਰਾਂ ਨੂੰ ਬਿਹਤਰ ਸਹੂਲਤਾਂ ਦੇਣ ਦੀ ਮੰਗ ਨੂੰ ਵਿਸ਼ਵ ਪੱਧਰ ਤੇ ਮੰਨਿਆ ਗਿਆ।
ਇਸੇ ਸੰਦੇਸ਼ ਨੂੰ ਅੱਗੇ ਵਧਾਉਂਦੇ ਹੋਏ ਦਿ ਹੋਪ ਸੋਸਾਇਟੀ ਅੰਮ੍ਰਿਤਸਰ ਦੇ ਚੇਅਰਮੈਨ ਡਾ. ਲਖਬੀਰ ਸਿੰਘ ਰੰਧਾਵਾ ਮਜ਼ਦੂਰ ਦਿਵਸ ਮੌਕੇ ਆਟਾਰੀ ਹਲਕੇ ਦੇ ਪਿੰਡ ਬੱਲ ਕਲਾਂ ਨੇੜੇ ਪੈਂਦੀਆਂ ਕਰਨੋਲੀਆਂ ਵਿੱਚ ਪਹੁੰਚੇ। ਉੱਥੇ ਉਹਨਾਂ ਨੇ ਇੱਟਾਂ ਵਾਲੇ ਭੱਠੇ ਤੇ ਕੰਮ ਕਰ ਰਹੇ ਮਜ਼ਦੂਰ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਇਹ ਪਰਿਵਾਰ ਪਿਛਲੀਆਂ ਕਈ ਪੀੜੀਆਂ ਤੋਂ ਭੱਠਿਆਂ ਤੇ ਇੱਟਾਂ ਬਣਾਉਣ ਦਾ ਕੰਮ ਕਰ ਰਹੇ ਹਨ।
ਡਾ. ਰੰਧਾਵਾ ਨੇ ਮਜ਼ਦੂਰ ਪਰਿਵਾਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਉਹ ਉੱਚ ਸਿੱਖਿਆ ਪ੍ਰਾਪਤ ਕਰਕੇ ਵੱਖ-ਵੱਖ ਸਰਕਾਰੀ ਅਹੁਦਿਆਂ ਤੇ ਨੌਕਰੀਆਂ ਹਾਸਲ ਕਰ ਸਕਣ ਅਤੇ ਆਪਣੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦੇ ਸਕਣ।
ਇਸ ਮੌਕੇ ਉਨ੍ਹਾਂ ਨੇ ਮਜ਼ਦੂਰਾਂ ਨੂੰ ਸਾਫ-ਸੁਥਰੇ ਮਾਹੌਲ ਵਿੱਚ ਰਹਿਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਚੰਗੀ ਸਿਹਤ ਲਈ ਸਾਫ ਸਫਾਈ ਬਹੁਤ ਜ਼ਰੂਰੀ ਹੈ ਅਤੇ ਤੰਦਰੁਸਤ ਜੀਵਨ ਹੀ ਖੁਸ਼ਹਾਲ ਜੀਵਨ ਦੀ ਨਿਸ਼ਾਨੀ ਹੈ।

LEAVE A REPLY

Please enter your comment!
Please enter your name here