ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਿਲ ਹੋਇਆ ਹਾਂ: ਐਡਵੋਕੇਟ ਰਾਕੇਸ਼ ਪਰਾਸ਼ਰ।
ਅੰਮ੍ਰਿਤਸਰ 18 ਮਾਰਚ
ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਸ: ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਐਡਵੋਕੇਟ ਸ਼੍ਰੀ ਰਾਕੇਸ਼ ਪਰਾਸ਼ਰ ਵੱਲੋਂ ਭਾਜਪਾ ਪੰਜਾਬ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਭਾਜਪਾ ਪਰਿਵਾਰ ਦਿਨ ਪ੍ਰਤੀ ਦਿਨ ਵੱਡਾ ਅਤੇ ਮਜ਼ਬੂਤ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਪ੍ਰਸਾਰ ਜੋ ਕਿ ਅਕਾਲੀ ਦਲ ਲੀਗਲ ਸੈੱਲ ਦੇ ਆਗੂ ਅਤੇ ਪੰਜਾਬ ਬ੍ਰਾਹਮਣ ਸਭਾ ਦੇ ਮੀਤ ਪ੍ਰਧਾਨ ਵੀ ਹਨ, ਇਕ ਸਖ਼ਤ ਮਿਹਨਤੀ ਅਤੇ ਇਮਾਨਦਾਰ ਆਗੂ ਹਨ। ਉਨ੍ਹਾਂ ਦੇ ਤਜਰਬੇ ਦਾ ਭਾਜਪਾ ਪੂਰਾ ਲਾਭ ਉਠਾਏਗੀ। ਐਡਵੋਕੇਟ ਪ੍ਰਸਾਰ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਿਲ ਹੋਏ ਹਨ। ਭਾਜਪਾ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਐਡਵੋਕੇਟ ਪ੍ਰਸਾਰ ਦਾ ਭਾਜਪਾ ਵਿਚ ਆਉਣ ’ਤੇ ਸਵਾਗਤ ਕਰਨ ਵਾਲਿਆਂ ਵਿਚ ਪੰਜਾਬ ਭਾਜਪਾ ਬੁਲਾਰੇ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ, ਕੋਰ ਕਮੇਟੀ ਮੈਂਬਰ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰ ਪਾਲ ਸਿੰਘ ਰੰਧਾਵਾ, ਜਨਰਲ ਸਕੱਤਰ ਪੰਜਾਬ ਹਰਦੀਪ ਸਿੰਘ ਗਿੱਲ, ਆਲਮਬੀਰ ਸਿੰਘ ਸੰਧੂ, ਸ਼ੈਟੀ, ਐਡਵੋਕੇਟ ਲਖਵਿੰਦਰ ਸਿੰਘ ਪਟਿਆਲਾ, ਐਡਵੋਕੇਟ ਸਰਤਾਜ ਸਿੰਘ, ਐਡਵੋਕੇਟ ਪ੍ਰਮਿੰਦਰਜੀਤ ਤੇ ਰਾਜਪਾਲ ਚੌਹਾਨ ਵੀ ਸ਼ਾਮਿਲ ਹਨ।