ਮਨਿਸਟੀਰੀਅਲ ਕਾਮਿਆਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਸ਼ਹਿਰ ਵਿੱਚ ਮੋਟਰਸਾਈਕਲ ਰੈਲੀ ਕੱਢੀ, ਡਾ:ਅਜੈ ਗੁਪਤਾ ਐਮ.ਐਲ.ਏ ਦੇ ਘਰ ਦਾ ਕੀਤਾ ਘਿਰਾਓ,ਚਲਦੀ ਕਲਮਛੋੜ ਹੜਤਾਲ 30ਵੇਂ ਦਿਨ ਵਿੱਚ ਦਾਖਲ

0
124

ਡਾ: ਅਜੈ ਗੁਪਤਾ ਐਮ.ਐਲ.ਏ.ਵੱਲੋਂ ਮੰਗ ਪੱਤਰ ਲੈ ਕੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਕੇ ਮੰਗਾਂ ਪੂਰੀਆਂ ਕਰਵਾਉਣ ਦਾ ਦਿਵਾਇਆ ਭਰੋਸਾ

ਪੰਜਾਬ ਸਟੇਟ ਮਨਿਸਟੀਰੀਅਲ ਸਰਵਸਿਜ਼ ਯੂਨੀਅਨ ਦੀ ਸੂਬਾ ਬਾਡੀ ਵੱਲੋ ਸਰਕਾਰੀ ਮੁਲਾਜਮਾਂ ਦੀਆਂ ਜਾਇਜ ਮੰਗਾਂ ਜਿਵੇ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਬਕਾਇਆ ਡੀ.ਏ. ਦੀਆਂ ਕਿਸਤਾਂ ਜਾਰੀ ਕਰਨਾ,ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨਾ,15.01.2015 ਦਾ ਪੱਤਰ ਰੱਦ ਕਰਕੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਭੱਤਿਆਂ ਸਮੇਤ ਜਾਰੀ ਕਰਨਾ , 17.07.2020 ਤੋਂ ਬਾਅਦ  ਕੇਂਦਰੀ ਪੈਟਰਨ ਤੇ ਨਵੀਂ ਭਰਤੀ ਕਰਨ ਦਾ ਪੱਤਰ ਰੱਦ ਕਰਨਾ, ਅਤੇ 04—09—14 ਏ.ਸੀ.ਪੀ. ਸਕੀਮ ਬਹਾਲ ਕਰਨਾ,ਟਾਈਪ ਟੈਸਟ ਦੀ ਸ਼ਰਤ ਹਟਾ ਕੇ ਕੰਪਿਊਟਰ ਕੋਰਸ ਲਾਗੂ ਕਰਨਾ,ਕੱਚੇ ਮੁਲਾਜ਼ਮ ਪੱਕੇ ਕਰਨਾ,37 ਤਰਾਂ ਦੇ ਕੱਟੇ ਹੋਏ ਭੱਤੇ ਬਹਾਲ ਕਰਨਾ ਆਦਿ ਮੰਗਾਂ ਸਬੰਧੀ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਪ੍ਰੰਤੂ ਸਰਕਾਰ ਵੱਲੋਂ ਮੁਲਾਜਮਾਂ ਦੀਆਂ ਹੱਕੀ ਮੰਗਾ ਪ੍ਰਤੀ ਕੋਈ ਹਾਂ—ਪੱਖੀ ਹੁੰਗਾਰਾ ਨਾ ਦੇਣ ਕਾਰਣ, ਸੂਬਾ ਬਾਡੀ ਵੱਲੋਂ ਮਿਤੀ: 11.12.2023 ਤੱਕ ਕਲਮਛੋੜ ਹੜਤਾਲ ਵਿੱਚ ਵਾਧਾ ਕੀਤਾ ਗਿਆ ਹੈ।

ਜਿਸ ਦੀ ਜਾਣਕਾਰੀ ਦੇਂਦੇ ਹੋਏ ਪੀ ਐੱਸ ਐਮ ਐਸ  ਦੇ ਜਿਲਾ ਪ੍ਰਧਾਨ ਮਨਜਿੰਦਰ ਸਿੰਘ ਸੰਧੂ, ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਅਤੇ ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ ਨੇ ਦੱਸਿਆ  ਕਿ ਮਿਤੀ 08/11/23 ਤੋਂ  ਚਲਦੀ ਕਲਮਛੋੜ ਹੜਤਾਲ ਦੀ ਲੜੀ ਤਹਿਤ ਅੱਜ ਮਿਤੀ: 07.12.2023 ਨੂੰ 30ਵੇਂ ਦਿਨ ਵੀ ਦੇ ਜਿਲ੍ਹੇ ਦੇ ਸਮੁੱਚੇ ਦਫ਼ਤਰੀ ਕਾਮਿਆ ਵੱਲੋਂ ਕਲਮਛੋੜ ਹੜਤਾਲ ਕੀਤੀ ।

ਸਥਾਨਕ ਕੰਪਨੀ ਬਾਗ ਵਿਖੇ ਵੱਡੀ ਗਿਣਤੀ ਵਿੱਚ ਮੁਲਾਜਮ ਅਤੇ ਪੈਨਸ਼ਨਰ ਸਾਥੀਆਂ ਵੱਲੋਂ ਇਕੱਠੇ ਹੋ ਕੇ ਕਾਲੀਆਂ ਝੰਡੀਆਂ ਲੈ ਕੇ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਡਾ: ਅਜੈ ਗੁਪਤਾ ਐਮ.ਐਲ.ਏ ਦੇ ਘਰ ਦਾ ਘਿਰਾਓ ਕੀਤਾ ਗਿਆ ਮੁਲਾਜ਼ਮਾਂ ਅਤੇ ਪੈਨਸ਼ਨਰ ਸਾਂਝਾ ਫਰੰਟ/ਸਾਂਝਾ ਮੁਲਾਜ਼ਮ ਮੰਚ ਵਿੱਚ ਸ਼ਾਮਿਲ ਭਰਾਤਰੀ ਜਥੇਬੰਦੀਆਂ ਦੇ ਆਗੂ ਸਹਿਬਾਨ ਵੱਲੋਂ ਵੀ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਭਰਵੀਂ ਸ਼ਮੂਲੀਅਤ ਕੀਤੀ ਗਈ।

ਆਮ ਆਦਮੀ ਪਾਰਟੀ ਦੇ ਐਮ.ਐਲ.ਏ ਡਾ: ਅਜੈ ਗੁਪਤਾ ਵੱਲੋਂ ਰੋਸ ਮਾਰਚ ਵਿਚ ਆਕੇ ਮੰਗ ਪੱਤਰ ਲਿਆ ਗਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕਰਵਾ ਕੇ ਮੰਗਾਂ ਦਾ ਨਿਪਟਾਰਾ ਕਰਵਾਉਣ ਦਾ  ਵਿਸ਼ਵਾਸ ਦਿਵਾਇਆ ਗਿਆ।

ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬਾ ਆਗੂਆਂ ਨਾਲ ਜਲਦੀ ਮੀਟਿੰਗ ਕਰਕੇ  ਮੰਗਾਂ ਦਾ ਹੱਲ ਨਾਂ ਕੀਤਾ ਤਾਂ ਸਮੁੱਚਾ ਮੁਲਾਜ਼ਮ ਵਰਗ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ/ਸਾਂਝਾ ਮੁਲਾਜ਼ਮ ਮੰਚ ਅਤੇ ਪੀ ਐੱਸ ਐਮ ਐਸ ਯੂ ਇੱਕ ਪਲੇਟਫਾਰਮ ਤੇ ਇਕੱਠਾ ਹੋ ਕੇ ਜਲਦੀ ਹੀ ਤਿੱਖੇ ਸੰਘਰਸ਼ ਦਾ ਐਲਾਨ ਕਰੇਗਾ ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਤੋ ਸਰਕਾਰ ਖੁਦ ਜਿੰਮੇਵਾਰ ਹੋਵੇਗੀ

ਇਸ ਰੋਸ ਰੈਲੀ ਵਿੱਚ ਮਨਿਸਟੀਰੀਅਲ ਸਰਵਿਸਿਜ ਯੂਨੀਅਨ  ਦੇ ਆਗੂ ਤੇਜਿੰਦਰ ਸਿੰਘ ਢਿਲੋਂ ਜਿਲਾ ਮੁੱਖ ਬੁਲਾਰਾ,ਅਸ਼ਨੀਲ ਕੁਮਾਰ ਸ਼ਰਮਾਂ ਜਿਲਾ ਮੁੱਖ ਸਲਾਹਕਾਰ,ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ, ਅਮਨ ਥਰੀਏਵਾਲ,ਮੁਨੀਸ਼ ਕੁਮਾਰ ਸੂਦ ਅਤੇ ਸਾਹਿਬ ਕੁਮਾਰ ਸੀਨੀਅਰ ਮੀਤ ਪ੍ਰਧਾਨ,ਭਰਾਤਰੀ  ਜਥੇਬੰਦੀਆਂ ਦੇ ਆਗੂ ਸੁਖਦੇਵ ਸਿੰਘ ਪੰਨੂ,ਚਰਨ ਸਿੰਘ, ਮਦਨਲਾਲ ਗੋਪਾਲ,ਸੁਖਦੇਵ ਰਾਜ ਕਾਲੀਆ,ਮੰਗਲ ਸਿੰਘ ਟਾਂਡਾ,ਕਰਮਜੀਤ ਸਿੰਘ ਕੇ ਪੀ,ਗੁਰਪ੍ਰੀਤ ਸਿੰਘ ਰਿਆੜ,ਅਰਜਿੰਦਰ ਸਿੰਘ ਕਲੇਰ,ਬਲਦੇਵ ਸਿੰਘ ਚੰਢੇਰ,ਗੁਰਦੇਵ ਸਿੰਘ ਢਿਲੋਂ,ਵਿਰਸਾ ਸਿੰਘ ਪੰਨੂੰ,ਤ੍ਰਿਪਤਾ ਭੈਣ ਜੀ,ਅਮਨਦੀਪ ਕੌਰ,ਰਣਜੋਧ ਸਿੰਘ,ਨਰਿੰਦਰ ਸਿੰਘ,ਜਤਿਨ ਸਰਮਾ,ਜੋਗਿੰਦਰ ਸਿੰਘ,ਕਵਲਜੀਤ ਸਿੰਘ,ਪ੍ਰਭਦੀਪ ਸਿੰਘ ਉੱਪਲ,ਅਜੇ ਸਨੋਤਰਾ,  ਸਮੇਤ ਵੱਖ ਵੱਖ ਵਿਭਾਗਾਂ ਤੋਂ ਅਤੁੱਲ ਸ਼ਰਮਾਂ,ਕੁਲਦੀਪ ਸਿੰਘ, ਜਰਨੈਲ ਸਿੰਘ, ਦੀਪਕ ਅਰੋੜਾ,ਮੁਨੀਸ਼ ਕੁਮਾਰ ਸ਼ਰਮਾਂ,ਗੁਰਮੁੱਖ ਸਿੰਘ ਚਾਹਲ, ਤੇਜਿੰਦਰ ਸਿੰਘ ਛੱਜਲਵੱਡੀ,ਸੰਦੀਪ ਅਰੋੜਾ,ਰਜਿੰਦਰ ਸਿੰਘ  ਮੱਲੀ,ਜਗਬੀਰ ਸਿੰਘ, ਅਕਾਸ਼ਦੀਪ ਮਹਾਜਨ,ਰੋਬਿੰਦਰ ਸ਼ਰਮਾਂ, ਜਗਜੀਵਨ ਸ਼ਰਮਾਂ,ਗੁਰਦਿਆਲ ਸਿੰਘ,ਅਮਰਜੀਤ ਸਿੰਘ, ਰਾਹੁਲ ਸ਼ਰਮਾ,ਨਵਨੀਤ ਸ਼ਰਮਾਂ,ਹਰਸਿਮਰਨ ਸਿੰਘ ਹੀਰਾ,ਸ਼ਮਸ਼ੇਰ ਸਿੰਘ,ਵਿਕਾਸ ਜੋਸ਼ੀ, ਕੁਲਬੀਰ ਸਿੰਘ,ਹਸ਼ਵਿੰਦਰਪਾਲ ਸਿੰਘ,ਦਵਿੰਦਰ ਸਿੰਘ, ਸੁਰਜੀਤ ਸਿੰਘ ਬਰਨਾਲਾ, ਆਦਿ ਬਹੁਤ  ਸਾਰੇ ਮੁਲਾਜ਼ਮ ਆਗੂ ਹਾਜ਼ਰ ਸਨ। ਜਗਦੀਸ਼ ਠਾਕੁਰ ਜਨਰਲ ਸਕੱਤਰ ਪੀ ਐੱਸ ਐਮ ਐਸ ਯੂ ਜਿਲਾ ਸ੍ਰੀ ਅੰਮ੍ਰਿਤਸਰ ਸਾਹਿਬ।

LEAVE A REPLY

Please enter your comment!
Please enter your name here