ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ- ਵਿਜੈ ਇੰਦਰ ਸਿੰਗਲਾ

0
412

* ਮੁਫ਼ਤ ਮੈਡੀਕਲ ਕੈਂਪ ਦਾ ਲਿਆ ਜਾਇਜ਼ਾ
ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ) -ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪਾਂ ਦੇ ਆਯੋਜਨ ਦਾ ਉਦੇਸ਼ ਵੀ ਗਰੀਬ ਅਤੇ ਲੋੜਵੰਦ ਲੋਕਾਂ ਖ਼ਾਸ ਕਰਕੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੈ। ਸ੍ਰੀ ਵਿਜੈ ਇੰਦਰ ਸਿੰਗਲਾ ਅੱਜ ਬਾਅਦ ਦੁਪਹਿਰ ਅਕੋਈ ਸਾਹਿਬ ਵਿਖੇ ਆਪਣੇ ਪਿਤਾ ਸਵ ਸ੍ਰੀ ਸੰਤ ਰਾਮ ਸਿੰਗਲਾ ਦੀ ਯਾਦ ਵਿੱਚ ਆਯੋਜਿਤ ਮੁਫ਼ਤ ਮੈਡੀਕਲ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਸਨ। ਉਨ੍ਹਾਂ ਕਿਹਾ ਕਿ ਉਹ ਹਲਕਾ ਨਿਵਾਸੀਆਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜਸ਼ੀਲ ਹਨ। ਇਸ ਮੌਕੇ ਸ੍ਰੀ ਸਿੰਗਲਾ ਨੇ ਇਲਾਜ ਸੁਵਿਧਾ ਪ੍ਰਾਪਤ ਕਰਨ ਲਈ ਕੈਂਪ ਵਿੱਚ ਸ਼ਾਮਲ ਹੋਏ ਬਜ਼ੁਰਗਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ। ਸ੍ਰੀ ਸਿੰਗਲਾ ਨੇ ਕਿਹਾ ਕਿ ਲੋੜਵੰਦਾਂ ਨੂੰ ਅਜਿਹੇ ਕੈਂਪਾਂ ਦਾ ਜ਼ਰੂਰ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਹਫ਼ਤਾਵਾਰੀ ਪੱਧਰ ਉੱਤੇ ਦੋ ਮੁਫ਼ਤ ਮੈਡੀਕਲ ਕੈਂਪ ਲਗਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਤਹਿਤ ਇਨ੍ਹਾਂ ਕੈਂਪਾਂ ਦੌਰਾਨ ਹਜ਼ਾਰਾਂ ਲੋੜਵੰਦਾਂ ਨੇ ਲਾਭ ਲਿਆ ਹੈ। ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਅੱਖ ਰੋਗਾਂ ਅਤੇ ਚਮੜੀ ਰੋਗਾਂ ਨਾਲ ਪ੍ਰਭਾਵਿਤ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ। ਇਸ ਮੌਕੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਦੇਣ ਤੋਂ ਇਲਾਵਾ ਲੋੜਵੰਦਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਨ ਲਈ ਸੂਚੀ ਤਿਆਰ ਕੀਤੀ ਗਈ, ਜਿਨਾਂ ਨੂੰ ਬਾਅਦ ਵਿੱਚ ਬੁਲਾ ਕੇ ਸਰਕਾਰੀ ਹਸਪਤਾਲ ਵਿੱਚ ਅਪ੍ਰੇਸ਼ਨ ਕੀਤੇ ਜਾਣਗੇ। ਇਸ ਕੈਂਪ ਦੌਰਾਨ ਲੋੜਵੰਦਾਂ ਨੂੰ ਨਜ਼ਰ ਦੀਆਂ ਐਨਕਾਂ ਵੀ ਮੁਫਤ ਦਿੱਤੀਆਂ ਗਈਆਂ।ਇਸ ਮੌਕੇ ਸ਼੍ਰੀ ਮੋਹਿਲ ਸਿੰਗਲਾ ਵੀ ਹਾਜਰ ਸਨ।

LEAVE A REPLY

Please enter your comment!
Please enter your name here