ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲਾ ਵਿਅਕਤੀ ਕੀਤਾ ਕਾਬੂ

0
200

ਅੱਜ ਪ੍ਰੈਸ ਨੁੰ ਜਾਣਕਾਰੀ ਦਿੰਦਿਆ ਡਾ.ਨਾਨਕ ਸਿੰਘ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਦੱਸਿਆ ਕਿ ਮਿਤੀ 04-03-2023 ਨੂੰ ਬਲਕੌਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮੂਸਾ, ਜੋ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਪਿਤਾ ਹੈ, ਜਿਸਨੇ ਥਾਣਾ ਸਦਰ ਮਾਨਸਾ ਵਿਖੇ ਆਪਣਾ ਬਿਆਨ ਦਰਜ ਕਰਵਾਇਆ ਕਿ ਮਿਤੀ 18-02-2023, 24-02-2023, 26-02-2023 ਅਤੇ 27-02-2023 ਨੂੰ ਉਸਦੀ ਈ-ਮੇਲ ਆਈ.ਡੀ ਪਰ ਨਾਮਲੂਮ ਵਿਅਕਤੀਆਂ ਵੱਲੋਂ ਜਾਨੋਂ ਮਾਰਨ ਅਤੇ ਫਿਰੌਤੀ ਸਬੰਧੀ ਉਸਨੂੰ ਧਮਕੀਆਂ ਦਿੱਤੀਆਂ ਹਨ। ਜਿਸਤੇ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਨੰਬਰ 44 ਮਿਤੀ 04-03-2023 ਅ/ਧ 384,506 ਹਿੰ:ਦੰ: ਥਾਣਾ ਸਦਰ ਮਾਨਸਾ ਨਾ ਮਲੂਮ ਵਿਅਕਤੀਆਂ ਦੇ ਖਿਲਾਫ ਦਰਜ ਕੀਤਾ ਗਿਆ। ਜਿਸਤੇ ਸੀ.ਆਈ.ਏ ਸਟਾਫ ਮਾਨਸਾ ਅਤੇ ਥਾਣਾ ਸਦਰ ਮਾਨਸਾ ਦੀ ਪੁਲਿਸ ਵੱਲੋਂ ਸਾਈਬਰ ਸੈੱਲ ਦੀ ਮੱਦਦ ਨਾਲ ਇਹਨਾਂ ਮੇਲਾਂ ਨੂੰ ਕਰਨ ਵਾਲਾ (ਨਾਬਾਲਗ 14 ਸਾਲਾ ਲੜਕਾ ਜੋ ਦਸਵੀਂ ਜਮਾਤ ਦਾ ਵਿਿਦਆਰਥੀ ਹੈ ਅਤੇ ਇਹ ਮਜਦੂਰ ਪਰਿਵਾਰ ਨਾਲ ਸਬੰਧਤ ਹੈ) ਥਾਣਾ ਡਾਂਗਿਆਵਾਸ, ਜਿਲ੍ਹਾ ਜੋਧਪੁਰ, ਰਾਜਸਥਾਨ ਦਾ ਵਾਸੀ ਸੀ। ਜਿਸਨੂੰ ਅੱਜ ਮਿਤੀ 07-03-2023 ਨੂੰ ਮੁਕੱਦਮਾ ਉਕਤ ਵਿੱਚ ਸ਼ਾਮਿਲ ਤਫਤੀਸ਼ (ਐਪਰੀਹੈਂਡ) ਕੀਤਾ ਗਿਆ ਹੈ ਅਤੇ ਉਸ ਪਾਸੋਂ ਇੱਕ ਮੋਬਾਇਲ ਸਮਾਰਟਫੋਨ ਟੈਕਨੋ ਕੰਪਨੀ ਦਾ ਬ੍ਰਾਮਦ ਕਰਵਾਇਆ ਗਿਆ ਹੈ। ਜਿਸਨੂੰ ਮਾਣਯੋਗ ਜੁਵਨਾਇਲ ਅਦਾਲਤ ਮਾਨਸਾ ਵਿਖੇ ਪੇਸ਼ ਕੀਤਾ ਜਾ ਰਿਹਾ ਹੈ। ਜਿਸ ਪਾਸੋਂ ਅੱਗੇ ਹੋਰ ਪੁੱਛਗਿੱਛ ਕਰਕੇ ਬਣਦੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here