ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਬਠਿੰਡਾ ਵਿਚੋ ਰਾਜਵੀਰ ਕੌਰ ਨੇ ਜਿੱਤਿਆ ਗੋਲਡ ਮੈਡਲ

0
13

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਬਠਿੰਡਾ ਵਿਚੋ ਰਾਜਵੀਰ ਕੌਰ ਨੇ ਜਿੱਤਿਆ ਗੋਲਡ ਮੈਡਲ

ਗੁਰੂ ਗੋਬਿੰਦ ਸਿੰਘ ਕਾਲਜ ਗਿਦੜਬਾਹਾ ਦੀ ਵਿਦਿਆਰਥਣ ਰਾਜਵੀਰ ਕੌਰ ਸਪੁੱਤਰੀ ਸ ਛੈਬਰ ਸਿੰਘ ਵਾਸੀ ਪਿੰਡ ਕੁਰਾਈ ਵਾਲਾ ਬਲਾਕ ਗਿਦੜਬਾਹਾ ਨੇ ਐਮ ਐਸ ਸੀ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਚੋ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤ ਕੇ ਆਪਣੇ ਪਿੰਡ ਕੁਰਾਈ ਵਾਲਾ ਅਤੇ ਜਿਲਾ ਸ੍ਰੀ ਮੁਕਤਸਰ ਸਾਹਿਬ ਦਾ ਨਾਮ ਰੌਸ਼ਨ ਕੀਤਾ, ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਇਕ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਵੱਲੋ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ , ਬਲਾਕ ਗਿਦੜਬਾਹਾ ਦੀ ਲੜਕੀ ਖੁਸ਼ਦੀਪ ਕੌਰ ਪਿੰਡ ਦੋਦਾ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਪ੍ਰਾਪਤ ਕੀਤਾ, ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਨੇ ਇਹਨਾ ਲੜਕੀਆ ਨੂੰ ਵਧਾਈ ਦਿੱਤੀ, ਇਸ ਤੋ ਇਲਾਵਾ ਹਰਦੀਪ ਸਿੰਘ ਡਿੰਪੀ ਢਿੱਲੋ ਐਮ ਐਲ ਏ ਗਿਦੜਬਾਹਾ ਨੇ ਲੜਕੀਆ ਅਤੇ ਮਾਪਿਆ ਨੂੰ ਵਧਾਈ ਦਿੱਤੀ , ਇਹ ਜਾਣਕਾਰੀ ਛਿੰਦਾ ਧਾਲੀਵਾਲ ਕੁਰਾਈ ਵਾਲਾ ਨੇ ਦਿੱਤੀ

LEAVE A REPLY

Please enter your comment!
Please enter your name here