ਮਾਝਾ ਪ੍ਰੈਸ ਕਲੱਬ (ਰਜਿ.) ਅੰਮ੍ਰਿਤਸਰ ਦੀ ਮੀਟਿੰਗ ਦੌਰਾਨ ਹੋਈ ਭਖਵੀਂ ਵਿਚਾਰ-ਚਰਚਾ

0
272

ਪ੍ਰਧਾਨ ਨਾਗੀ ਨੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਵੰਡੇ ਸ਼ਨਾਖ਼ਤੀ ਕਾਰਡ

ਜੰਡਿਆਲਾ ਗੁਰੂ 25 ਜੁਲਾਈ (ਸ਼ੁਕਰਗੁਜ਼ਾਰ ਸਿੰਘ)- ਮਾਝਾ ਪ੍ਰੈਸ ਕਲੱਬ(ਰਜਿ.) ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਬੀਤੇ ਦਿਨੀਂ ਸਥਾਨਕ ਕਸਬੇ ਦੇ ਹੋਟਲ ਓਲਾਈਵ ਗਾਰਡਨ ਵਿਖੇ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਨਾਗੀ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੇ ਸ਼ੁਰੂਆਤੀ ਸੈਸ਼ਨ ਵਿੱਚ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਨਾਗੀ ਨੇ ਕਲੱਬ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਵੱਖ-ਵੱਖ ਪ੍ਰੋਗਰਾਮਾਂ ‘ਤੇ ਚਾਨਣਾ ਪਾਇਆ ਅਤੇ ਭਵਿੱਖ ਦੀਆਂ ਗਤੀਵਿਧੀਆਂ ਬਾਰੇ ਸਾਥੀ ਪੱਤਰਕਾਰਾਂ ਨਾਲ ਵਿਚਾਰ ਸਾਂਝੇ ਕੀਤੇ । ਮੀਟਿੰਗ ਦੌਰਾਨ ਕਲੱਬ ਵੱਲੋਂ ਸਥਾਨਕ ਕਸਬੇ ਦੇ ਵਸਨੀਕ ਲੋਕਾਂ ਨੂੰ ਪੇਸ਼ ਆ ਰਹੀਆਂ ਵੱਖ ਵੱਖ ਦਿੱਕਤਾਂ ‘ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਲੋਕਾਂ ਦੀ ਆਵਾਜ਼ ਸਰਕਾਰੇ-ਦਰਬਾਰੇ ਹੋਰ ਵੀ ਜ਼ੋਰ-ਸ਼ੋਰ ਨਾਲ ਪਹੁੰਚਾਉਣ ਦਾ ਫੈਸਲਾ ਲਿਆ ਗਿਆ।

ਮੀਟਿੰਗ ਦੇ ਦੂਜੇ ਸੈਸ਼ਨ ਦੌਰਾਨ ਕਲੱਬ ਦੇ ਜਨਰਲ ਸਕੱਤਰ ਜਸਵੰਤ ਸਿੰਘ ਮਾਂਗਟ ਨੇ ਹਾਜ਼ਿਰ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਹਲਕਾ ਜੰਡਿਆਲਾ ਗੁਰੂ ਵਿੱਚ ਪੇਸ਼ ਆ ਰਹੀਆਂ ਵੱਖ ਵੱਖ ਮੁਸ਼ਕਿਲਾਂ ਸੰਬੰਧੀ ਸੰਬੰਧਤ ਮਹਿਕਮਿਆਂ ਦੇ ਉੱਚ ਅਧਿਕਾਰੀਆਂ ਤੱਕ ਪਹੁੰਚ ਕਰਕੇ ਵੱਖ ਵੱਖ ਮੁਦਿਆਂ ‘ਤੇ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਇਲਾਕਾ ਵਾਸੀਆਂ ਨੂੰ ਆਪਣੇ ਕੰਮ-ਕਾਜ ਦੌਰਾਨ ਅਤੇ ਰੋਜ਼ਾਨਾ ਜ਼ਿੰਦਗੀ ਵਿੱਚ ਕੋਈ ਦਿੱਕਤ ਨਾ ਆ ਸਕੇ।

ਮੀਟਿੰਗ ਦੌਰਾਨ ਸਰਪ੍ਰਸਤ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਵਿਚ ਆਏ ਹੜਾਂ ਕਾਰਨ ਪ੍ਰਭਾਵਿਤ ਹੋਏ ਇਲਾਕਿਆਂ ਵਿਚ ਰਾਹਤ ਪਹੁੰਚਾਉਣ ਅਤੇ ਢੁੱਕਵਾਂ ਮੁਆਵਜ਼ਾ ਦੇਣ ਦੀ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ।

ਉਪਰੰਤ ਕਲੱਬ ਦੇ ਸਮੁੱਚੇ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਕਲੱਬ ਦੇ ਮੁੱਢਲੇ ਮੈਂਬਰ ਗੁਰਮੀਤ ਸਿੰਘ ਨੰਡਾ ਦਾ ਮੁੜ ਕਲੱਬ ਵਿੱਚ ਸ਼ਾਮਲ ਹੋਣ ‘ਤੇ ਨਿੱਘਾ ਸੁਆਗਤ ਕੀਤਾ ਗਿਆ ਤੇ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਨਾਗੀ ਵੱਲੋਂ ਕਲੱਬ ਦੇ ਸ਼ਨਾਖਤੀ ਕਾਰਡ ਵੀ ਜਾਰੀ ਕੀਤੇ ਗਏ।

ਇਸ ਮੌਕੇ ਐਡਵੋਕੇਟ ਸ਼ੁਕਰਗੁਜ਼ਾਰ ਸਿੰਘ, ਗੁਰਪਾਲ ਸਿੰਘ ਰਾਏ, ਸਵਿੰਦਰ ਸਿੰਘ ਲਾਹੌਰੀਆ, ਹਰੀਸ਼ ਕੱਕੜ, ਸਿਮਰਤਪਾਲ ਸਿੰਘ ਬੇਦੀ, ਕੁਲਦੀਪ ਸਿੰਘ ਭੁੱਲਰ, ਕੁਲਦੀਪ ਸਿੰਘ ਖਹਿਰਾ, ਸੁਖਦੇਵ ਸਿੰਘ ਬੱਬੂ, ਡਾ.ਗੁਰਮੀਤ ਸਿੰਘ ਨੰਡਾ, ਪਰਵਿੰਦਰ ਸਿੰਘ ਮਲਕ, ਗੁਰਵਿੰਦਰ ਸਿੰਘ, ਸਤਪਾਲ ਵਿਨਾਇਕ, ਪਰਮਜੀਤ ਸਿੰਘ, ਹਰਜਿੰਦਰ ਸਿੰਘ, ਮਨਦੀਪ ਸਿੰਘ ਜੰਮੂ ਆਦਿ ਹਾਜ਼ਿਰ ਸਨ।

LEAVE A REPLY

Please enter your comment!
Please enter your name here