*ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜੱਥੇਬੰਦੀਆਂ ਨੂੰ ਸਮਾਬੱਧ ਢੰਗ ਨਾਲ ਸਰਕਾਰ ਨੂੰ ਰਿਪੋਰਟ ਸੌਂਪਣ ਦਾ ਭਰੋਸਾ
ਮਾਨਸਾ (ਸਾਂਝੀ ਸੋਚ ਬਿਊਰੋ) -ਮਾਨਸਾ ਵਿਖੇ 10 ਦਸੰਬਰ 2021 ਨੂੰ ਹੋਏ ਕਥਿਤ ਲਾਠੀਚਾਰਜ ਦੀ ਸੁਣਵਾਈ ਲਈ ਬਤੌਰ ਪੜਤਾਲੀਆ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਬੱਚਤ ਭਵਨ ਮਾਂਨਸਾ ਵਿਖੇ ਜਨਤਕ ਸੁਣਵਾਈ ਕੀਤੀ। ਜਨਤਕ ਸੁਣਵਾਈ ਮੌਕੇ ਈ.ਟੀ.ਟੀ. ਟੈੱਟ ਪਾਸ ਯੂਨੀਅਨ, ਤਰਕਸ਼ੀਲ ਸੁਸਾਇਟੀ ਅਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਨੌਜਵਾਨਾਂ ’ਤੇ ਹੋਏ ਲਾਠੀਚਾਰਜ ਸਬੰਧੀ ਆਪਣੇ ਬਿਆਨ ਦਰਜ ਕਰਵਾਏ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਸਮੂਹ ਜਥੇਬੰਦੀਆਂ ਨੂੰ ਬੜੇ ਗਹੁ ਨਾਲ ਸੁਣਿਆ। ਵੱਖ ਵੱਖ ਵਿਅਕਤੀਆਂ ਦੇ ਘਟਨਾ ਸਬੰਧੀ ਬਿਆਨ ਦਰਜ ਕੀਤੇ ਗਏ। ਉਨ੍ਹਾਂ ਸਮੂਹ ਜਥੇਬੰਦੀਆਂ ਨੂੰ ਸਮੁੱਚੀ ਕਾਗਜ਼ੀ ਕਾਰਵਾਈ ਕਰਕੇ ਸਮਾਬੱਧ ਢੰਗ ਨਾਲ ਸਰਕਾਰ ਨੂੰ ਸਾਰੀ ਘਟਨਾ ਬਾਰੇ ਰਿਪੋਰਟ ਸੌਂਪਣ ਦਾ ਭਰੋਸਾ ਦਿੱਤਾ। ਸ੍ਰੀ ਧਾਲੀਵਾਲ ਨੇ ਦੱਸਿਆ ਕਿ ਜੇਕਰ ਕੋਈ ਜਥੇਬੰਦੀ ਜਾਂ ਕੋਈ ਹੋਰ ਵਿਅਕਤੀ ਵਿਸ਼ੇਸ਼ 10 ਦਸੰਬਰ ਦੀ ਘਟਨਾ ਬਾਰੇ ਆਪਣੇ ਬਿਆਨ ਜਾਂ ਹੋਰ ਜਾਣਕਾਰੀ ਸਾਂਝੀ ਕਰਨਾ ਚਹੁੰਦਾ ਹੈ ਤਾਂ 17 ਦਸੰਬਰ 2021 ਤੱਕ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਜ) ਸੰਗਰੂਰ ਦੇ ਫੋਨ ਨੰਬਰ 01672-234312 ਸੰਪਰਕ ਕਰ ਸਕਦਾ ਹੈ ਜਾਂ ਈ-ਮੇਲ ਆਈ.ਡੀ. adc.gsangrur0gmail.com ’ਤੇ ਵੀ ਰਾਬਤਾ ਕਰਕੇ ਦਸਤਾਵੇਜ਼ ਭੇਜੇ ਜਾ ਸਕਦੇ ਹਨ।
Boota Singh Basi
President & Chief Editor