ਮਾਨਸੂਨ ਸੀਜਨ ਦੌਰਾਨ ਬੂਟੇ ਲਗਾਉਣ ਦੀ ਮੁਹਿਮ ਵਿੱਚੋਂ  ਸੂਬੇ ਭਰ ਵਿੱਚ ਜਿਲਾ ਅੰਮ੍ਰਿਤਸਰ ਪਹਿਲੇ ਸਥਾਨ ਤੇ   -ਡਿਪਟੀ ਕਮਿਸ਼ਨਰ

0
42

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰਅੰਮ੍ਰਿਤਸਰ

ਮਾਨਸੂਨ ਸੀਜਨ ਦੌਰਾਨ ਬੂਟੇ ਲਗਾਉਣ ਦੀ ਮੁਹਿਮ ਵਿੱਚੋਂ  ਸੂਬੇ ਭਰ ਵਿੱਚ ਜਿਲਾ ਅੰਮ੍ਰਿਤਸਰ ਪਹਿਲੇ ਸਥਾਨ ਤੇ   -ਡਿਪਟੀ ਕਮਿਸ਼ਨਰ 

ਅੰਮ੍ਰਿਤਸਰ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 17 ਲੱਖ ਬੂਟੇ  ਲਗਾਉਣ ਦਾ ਮਿਲਿਆ ਸੀ ਟੀਚਾ

ਕਰੀਬ 14 ਲੱਖ ਬੂਟੇ ਹੁਣ ਤੱਕ ਲਗਾਏ ਗਏ

ਅੰਮ੍ਰਿਤਸਰ, 4 ਅਗਸਤ 2024:

                ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਕਰੀਬ  3 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਸੀ ਅਤੇ,  ਅੰਮ੍ਰਿਤਸਰ ਜਿਲ੍ਹੇ  ਨੂੰ 17 ਲੱਖ ਬੂਟੇ ਲਗਾਉਣ ਦਾ ਟੀਚਾ ਦਿੱਤਾ ਗਿਆ ਸੀ।  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਜਾਣਕਾਰੀ ਦੇਂਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1398447 ਬੂਟੇ  ਵੱਖ-ਵੱਖ ਵਿਭਾਗਾਂ ਵਲੋਂ ਲਗਾਏ ਜਾ ਚੁੱਕੇ ਹਨ ਜੋ ਕਿ  82.26 ਪ੍ਰਤੀਸ਼ਤ ਹੈ ਅਤੇ ਇਸ ਸਮੇਂ ਅੰਮ੍ਰਿਤਸਰ ਜ਼ਿਲ੍ਹਾ ਸੂਬੇ ਭਰ ਵਿੱਚੋਂ ਪਹਿਲੇ ਨੰਬਰ ਤੇ ਹੈ। ਉਨਾਂ ਦੱਸਿਆ ਕਿ ਕਿ ਛੇਤੀ ਹੀ ਰਹਿੰਦੇ ਟੀਚੇ ਨੂੰ ਪੂਰਾ ਕਰ ਲਿਆ ਜਾਵੇਗਾ। ਉਨਾਂ ਜੰਗਲਾਤ ਵਿਭਾਗ ਨੂੰ ਆਪਣੀਆਂ ਨਰਸਰੀਆਂ ਤੋਂ ਇਹ ਸਪਲਾਈ ਨਿਰੰਤਰ ਜਾਰੀ ਰਹਿਣ ਦੀ ਹਦਾਇਤ ਕੀਤੀ।

           ਸ੍ਰੀ ਥੋਰੀ ਨੇ ਦੱਸਿਆ ਕਿ ਪੰਜਾਬ ਵਿੱਚ ਵਣਾਂ ਹੇਠ ਰਕਬਾ ਘੱਟ ਕੇ 5.92 ਫੀਸਦੀ ਰਹਿ ਗਿਆ ਹੈ ਅਤੇ ਵਾਤਾਵਰਣ ਨੂੰ ਸੁਧਾਰਨ ਲਈ ਰਾਜ ਦਾ ਰੁੱਖਾਂ ਅਤੇ ਵਣਾਂ ਹੇਠ ਰਕਬਾ 2030 ਤੱਕ 7.5 ਫੀਸਦੀ ਕਰਨ ਲਈ ਸਰਕਾਰ ਵਲੋਂ ਇਕ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ। ਉਨਾਂ ਦੱਸਿਆ ਕਿ ਵਣ ਭੂਮੀ ਤੋਂ ਇਲਾਵਾ ਗੈਰ ਵਣ ਭੂਮੀ ਤੇ ਵੀ ਵੱਡੇ ਪੱਧਰ ਤੇ ਬੂਟੇ ਲਗਾਏ ਜਾ ਰਹੇ ਹਨ ਅਤੇ ਇਸ ਕੰਮ ਲਈ ਪੰਚਾਇਤੀ ਰਕਬਿਆਂ ਦੀ ਮੁੱਖ ਭੂਮਿਕਾ ਹੋਵੇਗੀ। 

ਸ੍ਰੀ ਥੋਰੀ ਨੇ  ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਸੀ, ਪਰ ਵਿਭਾਗਾਂ ਨੇ ਇਸ ਤੋਂ ਵੱਧ ਦੀ ਮੰਗ ਕੀਤੀ ਹੈ ਜੋ ਕਿ ਖੁਸ਼ੀ ਦੀ ਗੱਲ ਹੈ। ਇਨ੍ਹਾਂ ਬੂਟਿਆਂ ਨਾਲ ਵਾਤਾਵਰਨ ਸਾਫ਼-ਸੁਥਰਾ ਰਹੇਗਾ ਤੇ ਭਵਿੱਖ ਵਿੱਚ ਗਰਮੀ ਤੋਂ ਰਾਹਤ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਲਾਹੇਵੰਦ ਹੋਣਗੇ। ਉਹਨਾਂ ਦੱਸਿਆ ਕਿ ਜਿਲ੍ਹੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਇਸ ਸਬੰਧੀ ਬੱਚਿਆਂਫੌਜਪੁਲਿਸਬੀ.ਐਸ.ਐਫ. ਅਤੇ ਹੋਰ ਵਿਭਾਗਾਂ ਦਾ ਵੀ ਸਹਿਯੋਗ ਮਿਲਿਆ । ਉਨਾਂ ਕਿਹਾ ਕਿ ਸਮੂਹ ਵਿਭਾਗ ਆਪਣੀਆਂ ਖਾਲੀ ਪਈਆਂ ਥਾਵਾਂ ਤੇ  ਬੂਟੇ ਲਗਾਉਣ ਲਈ ਨਿਸ਼ਾਨਦੇਹੀ ਕਰਨ ਅਤੇ ਆਪਣੀ ਜ਼ਰੂਰਤ ਅਨੁਸਾਰ ਜੰਗਲਾਤ ਵਿਭਾਗ ਤੋਂ ਬੂਟੇ ਪ੍ਰਾਪਤ ਕਰਨ।

ਫਾਈਲ ਫੋਟੋ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ

===—

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਅੰਮ੍ਰਿਤਸਰ

ਓਲੰਪਿਕ ਖੇਡਾਂ ਲਈ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਨੂੰ ਵੀਜ਼ਾ ਨਾ ਦੇਣਾ ਕੇਂਦਰ ਸਰਕਾਰ ਦਾ ਪੱਖਪਾਤੀ ਰਵਈਆ -ਰਮਦਾਸ

ਅੰਮ੍ਰਿਤਸਰ,4 ਅਗਸਤ

ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ ਨੇ ਕੇਂਦਰ ਸਰਕਾਰ ਵੱਲੋਂ ਓਲੰਪਿਕ ਖੇਡਾਂ ਵੇਖਣ ਲਈ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੂੰ ਪ੍ਰਵਾਨਗੀ ਨਾ ਦੇਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਇਹ ਕੇਵਲ ਪੰਜਾਬ ਨਾਲ ਹੀ ਨਹੀਂ ਬਲਕਿ ਖੇਡ ਪ੍ਰੇਮੀਆਂ ਲਈ ਵੀ ਵੱਡਾ ਧੱਕਾ ਹੈ।  ਉਹਨਾਂ ਕਿਹਾ ਕਿ ਪੰਜਾਬ ਦੇ ਖਿਡਾਰੀ ਓਲੰਪਿਕ ਦਲ ਵਿੱਚ ਖੇਡ ਰਹੇ ਹਨ । ਖਾਸ ਕਰਕੇ ਹਾਕੀ ਟੀਮ ਵਿੱਚ ਪੰਜਾਬੀ ਖਿਡਾਰੀ ਦੀ ਗਿਣਤੀ ਵਰਣਨ ਯੋਗ ਅਤੇ ਕਾਬਿਲ ਏ ਤਾਰੀਫ ਹੈ । ਉਹਨਾਂ ਕਿਹਾ ਕਿ ਇਹ ਟੀਮ ਓਲੰਪਿਕ ਵਿੱਚ ਸੋਨ ਤਗਮਾ ਜਿੱਤਣ ਦੇ ਸਮਰੱਥ ਹੈ ਅਤੇ ਜੇਕਰ ਸਾਡੇ ਪੰਜਾਬ ਦੇ ਮੁੱਖ ਮੰਤਰੀ ਜਾਂ ਸਪੀਕਰ ਅਤੇ ਹੋਰ ਨੇਤਾ ਇਹਨਾਂ ਖੇਡਾਂ ਵਿੱਚ ਪਹੁੰਚਦੇ ਤਾਂ ਇਸ ਨਾਲ ਖਿਡਾਰੀਆਂ ਦੇ ਹੌਸਲੇ ਬੁਲੰਦ ਹੁੰਦੇ ਅਤੇ ਉਹਨਾਂ ਨੂੰ ਖੇਡਣ ਲਈ ਹੋਰ ਬਲ ਮਿਲਦਾ।  ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕਰੋੜਾਂ ਰੁਪਏ ਦੇ ਫੰਡ ਖਰਚਣ ਦੇ ਦਮਗਜੇ ਮਾਰਦੀ ਹੈ ਜਦਕਿ ਦੂਸਰੇ ਪਾਸੇ ਖੇਡ ਪ੍ਰੇਮੀ ਵਜੋਂ ਮੁੱਖ ਮੰਤਰੀ ਅਤੇ ਸਪੀਕਰ ਨੂੰ ਓਲੰਪਿਕ ਖੇਡਾਂ ਵੇਖਣ ਅਤੇ ਆਪਣੇ ਦੇਸ਼ ਦੇ ਖਿਡਾਰੀਆਂ ਨੂੰ ਸ਼ਾਬਾਸ਼ ਦੇਣ ਲਈ ਵੀਜਾ ਤੱਕ ਨਹੀ ਦਿੱਤਾਜੋ ਕਿ ਬਹੁਤ ਨਿੰਦਣਯੋਗ ਹੈ ।

 

ਫਾਈਲ ਫੋਟੋ : ਹਲਕਾ ਅਟਾਰੀ ਦੇ ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ

LEAVE A REPLY

Please enter your comment!
Please enter your name here