ਮਾਸਟਰ ਸੰਜੀਵ ਧਰਮਾਣੀ ਕੁਰੱਪਸ਼ਨ ਕੰਟਰੋਲ ਆਰਗੇਨਾਈਜੇਸ਼ਨ ਦੇ ਸਕੱਤਰ ਨਿਯੁਕਤ
ਸ਼੍ਰੀ ਅਨੰਦਪੁਰ ਸਾਹਿਬ , 10 ਮਾਰਚ 2025:
ਕੁਰੱਪਸ਼ਨ ਕੰਟਰੋਲ ਆਰਗੇਨਾਈਜੇਸ਼ਨ ਦੇ ਰਾਸ਼ਟਰੀ ਪ੍ਰਧਾਨ ਅਕਾਸ਼ ਚੌਹਾਨ ਨੇ ਸਟੇਟ ਐਵਾਰਡੀ , ਦੋ ਵਾਰ ਇੰਡੀਆ ਬੁੱਕ ਆਫ ਰਿਕਾਰਡਜ਼ ਹੋਲਡਰ , ਆਸਰਾ ਫਾਊਂਡੇਸ਼ਨ ( ਰਜਿ.) ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਰੰਗਮੰਚ ਦੇ ਕਲਾਕਾਰ , ਵਾਤਾਵਰਣ ਤੇ ਪੰਛੀ – ਪ੍ਰੇਮੀ ਤੇ ਸਮਾਜ – ਸੇਵੀ ਮਾਸਟਰ ਸੰਜੀਵ ਧਰਮਾਣੀ ਨੂੰ ਕੁਰੱਪਸ਼ਨ ਕੰਟਰੋਲ ਆਰਗੇਨਾਈਜੇਸ਼ਨ ਟਰੱਸਟ ਦੇ ਐਜੂਕੇਸ਼ਨ ਸੈੱਲ ਪੰਜਾਬ ਦਾ ਸਕੱਤਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਲਈ ਮਾਸਟਰ ਸੰਜੀਵ ਧਰਮਾਣੀ ਨੇ ਰਾਸ਼ਟਰੀ ਪ੍ਰਧਾਨ ਅਕਾਸ਼ ਚੌਹਾਨ ਅਤੇ ਪੰਜਾਬ ਪ੍ਰਧਾਨ ਡਾਕਟਰ ਹਰਦਿਆਲ ਸਿੰਘ ਪੰਨੂ ਦਾ ਦਿਲੋਂ ਧੰਨਵਾਦ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਸੰਸਥਾ ਦਾ ਮੁੱਖ ਉਦੇਸ਼ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਤੇ ਅਪਰਾਧ ਨੂੰ ਖ਼ਤਮ ਕਰਨਾ ਅਤੇ ਮਹਿਲਾਵਾਂ ਉੱਪਰ ਹੋ ਰਹੇ ਅਤਿਆਚਾਰਾਂ ਦੇ ਖਿਲਾਫ ਆਵਾਜ਼ ਬੁਲੰਦ ਕਰਨਾ ਹੈ। ਉਹਨਾਂ ਦੱਸਿਆ ਕਿ ਸੰਸਥਾ ਵੱਲੋਂ ਸਮਾਜ ਦੀ ਬਿਹਤਰੀ ਲਈ ਹੋਰ ਵੀ ਵੱਡੇ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਮਾਸਟਰ ਸੰਜੀਵ ਧਰਮਾਣੀ ਨੇ ਕਿਹਾ ਕਿ ਸਮਾਜ ਵਿੱਚ ਪਨਪ ਰਹੀਆਂ ਕੁਰੀਤੀਆਂ ਜਿਵੇਂ ਭ੍ਰਿਸ਼ਟਾਚਾਰ , ਨਸ਼ੇ , ਮਹਿਲਾ ਸ਼ੋਸ਼ਣ , ਅਪਰਾਧ ਆਦਿ ਨੂੰ ਖਤਮ ਕਰਨ ਦੇ ਲਈ ਅਸੀਂ ਸਾਰਿਆਂ ਨਾਲ ਰਲ ਕੇ ਕੰਮ ਕਰਾਂਗੇ। ਉਹਨਾਂ ਸੰਸਥਾ ਦੇ ਸਮੁੱਚੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਦੇ ਅਹੁਦੇਦਾਰਾਂ ਵਲੋਂ ਉਨ੍ਹਾਂ ਪ੍ਰਤੀ ਜੋ ਵਿਸ਼ਵਾਸ ਪ੍ਰਗਟਾਇਆ ਗਿਆ ਮੈਂ ਉਸ ਵਿਸ਼ਵਾਸ ‘ਤੇ ਪੂਰਾ ਉਤਰ ਕੇ ਸਮਾਜ ਦੀ ਸੇਵਾ ਲਈ ਹਰ ਸਮੇਂ ਹਾਜ਼ਰ ਰਹਾਂਗਾ।