ਮਿਸ਼ਨ ਇੰਦਰਧਨੁਸ਼ ਦਾ ਮੰਤਵ 5 ਸਾਲ ਤੱਕ ਦੇ ਬੱਚੇ ਤੇ ਗਰਭਵਤੀ ਮਾਵਾਂ ਦਾ ਸੌ ਫੀਸਦੀ ਟੀਕਾਕਾਰਨ ਯਕੀਨੀ ਬਣਾਉਣਾਡਾ. ਕਰਮਜੀਤ ਸਿੰਘ

0
202

11 ਤੋਂ 16 ਸਤੰਬਰ ਤੱਕ ਹੋਵੇਗਾ ਪਹਿਲਾ ਰਾਊਂਡ

ਕੌਹਰੀਆਂ/ਸੰਗਰੂਰ, 9 ਸਤੰਬਰ, 2023: ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਅਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਤਹਿਤ ਸਿਹਤ ਬਲਾਕ ਕੌਹਰੀਆਂ ਅਧੀਨ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣਗੇ। ਡਾ. ਕਰਮਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਦਾ ਮੁੱਖ ਮਕਸਦ ਕਿਸੇ ਕਾਰਨ ਕਰਕੇ ਜੋ ਬੱਚੇ ਅਤੇ ਗਰਭਵਤੀ ਮਾਵਾਂ ਵੈਕਸੀਨੇਸ਼ਨ ਤੋਂ ਵਾਂਝੇ ਰਹਿ ਗਏ ਜਾਂ ਜਿਹਨਾਂ ਦਾ ਟੀਕਾਕਰਣ ਅਧੂਰਾ ਹੈ, ਉਨ੍ਹਾਂ ਨੂੰ ਇਸ ਮਿਸ਼ਨ ਅਧੀਨ ਕਵਰ ਕਰਨਾ ਹੈ। ਉਹਨਾਂ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਇੰਦਰਧਨੁਸ਼ ਦਾ ਪਹਿਲਾਂ ਰਾਉਂਡ 11 ਸਤੰਬਰ ਤੋਂ 16 ਸਤੰਬਰ, ਦੂਸਰਾ ਰਾਊਡ 9 ਅਕਤੂਬਰ ਤੋਂ 14 ਅਕਤੂਬਰ ਅਤੇ ਤੀਸਰਾ ਰਾਊਡ 20 ਨਵੰਬਰ ਤੋਂ 25 ਨਵੰਬਰ ਤੱਕ ਹੈ।

ਉਨ੍ਹਾਂ ਦੱਸਿਆ ਕਿ ਮਿਸ਼ਨ ਇੰਦਰ ਧਨੁਸ਼ ਤਹਿਤ ਵੱਖ ਵੱਖ ਥਾਂਵਾਂ ਤੇ ਸੈਸ਼ਨ (ਕੈਂਪ) ਲਗਾਏ ਜਾ ਰਹੇ ਹਨ, ਜਿੰਨ੍ਹਾ ਵਿਚੋਂ ਕੁੱਝ ਕੈਂਪ ਹਾਈ ਰਿਸਕ ਥਾਵਾਂ ਵਿੱਚ ਲਗਾਏ ਜਾਣੇ ਹਨ, ਜਿੰਨ੍ਹਾਂ ਵਿੱਚ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਵੈਕਸੀਨ ਲਗਾਉਣ ਦਾ ਟੀਚਾ ਹੈ।

ਨਰਿੰਦਰ ਪਾਲ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਤਹਿਤ ਦਸੰਬਰ 2023 ਤੱਕ ਐਮ.ਆਰ.ਦਾ ਟੀਚਾ ਪੂਰਾ ਕਰਨ ਦਾ ਉਦੇਸ਼ ਰੱਖਿਆ ਗਿਆ ਹੈ, ਜਿਹੜੇ ਬੱਚੇ ਐਮ.ਆਰ ਦੀ ਪਹਿਲੀ ਅਤੇ ਦੂਸਰੀ ਖੁਰਾਕ ਤੋਂ ਵਾਂਝੇ ਹਨ, ਜਿੰਨ੍ਹਾਂ ਬੱਚਿਆਂ ਦੀ ਉਮਰ ਪੰਜ ਸਾਲ ਤੋਂ ਘੱਟ ਹੈ। ਇਸ ਮੌਕੇ ਮਨਜੀਤ ਕੌਰ ਮਲਟੀਪਰਪਜ ਸੁਪਰਵਾਈਜ਼ਰ, ਗੁਰਪ੍ਰੀਤ ਕੌਰ ਬੀ.ਐੱਸ.ਏ., ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here