ਮੁਲਾਜ਼ਮ ਜਥੇਬੰਦੀਆਂ ਵੱਲੋਂ ਨਹਿਰੀ ਪਟਵਾਰੀਆਂ ਦੇ ਧਰਨੇ ਦੀ ਹਮਾਇਤ

0
31
ਧੂਰੀ, 18 ਜੂਨ, 2024: ਨਹਿਰੀ ਪਟਵਾਰੀ ਯੂਨੀਅਨ ਜਲ ਸ੍ਰੋਤ ਵਿਭਾਗ ਦੇ ਸੱਦੇ ‘ਤੇ ਪੰਜਾਬ ਦੇ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਹਕੀਕੀ ਰੂਪ ਵਿੱਚ ਪੁੱਜਦਾ ਕਰਨ ਦੀ ਥਾਂ ਝੂਠੇ ਅੰਕੜਿਆਂ ਰਾਹੀਂ ਬੁੱਤਾ ਸਾਰਨ ਵਾਲੇ ਅਤੇ ਮੁਲਾਜ਼ਮਾਂ ਦੀਆਂ ਵਿਕਟੇਮਾਇਜ਼ੇਸ਼ਨਾਂ ਕਰਨ ਵਾਲੇ ਜਲ ਸ੍ਰੋਤ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਆਪਹੁਦਰੀਆਂ ਕਰਨ ਦੀ ਖੁੱਲ ਦੇਣ ਵਾਲੀ ਪੰਜਾਬ ਸਰਕਾਰ ਵਿਰੁੱਧ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਧੂਰੀ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਹੋਰਨਾਂ ਕਿਸਾਨ, ਮਜਦੂਰ, ਮੁਲਾਜਮ, ਵਿਦਿਆਰਥੀ ਅਤੇ ਨੌਜਵਾਨ ਜਥੇਬੰਦੀਆਂ ਦੇ ਨਾਲ ਨਾਲ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ (DMF), ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (DTF), ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ (PPPF), ਟੈਕਨੀਕਲ ਐਂਡ ਮਕੈਨੀਕਲ ਮੁਲਾਜ਼ਮ ਯੂਨੀਅਨ ਅਤੇ ਕੰਪਿਊਟਰ ਅਧਿਆਪਕ ਯੂਨੀਅਨ (CAU) ਵੱਲੋਂ ਵੀ ਬੱਝਵੀਂ ਸ਼ਮੂਲੀਅਤ ਕੀਤੀ ਗਈ। ਜਥੇਬੰਦੀਆਂ ਵੱਲੋਂ ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਵੱਲੋਂ ਨੇ ਸੰਬੋਧਨ ਕਰਦਿਆਂ ਨਹਿਰੀ ਪਟਵਾਰੀਆਂ ਦੇ ਸੰਘਰਸ਼ ਨਾਲ ਇੱਕਜੁਟਤਾ ਜਾਹਿਰ ਕਰਦਿਆਂ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਅਤੇ ਜਲ ਸ੍ਰੋਤ ਸਕੱਤਰ ਦੀਆਂ ਧੱਕੇਸ਼ਾਹੀਆਂ ਵਿਰੁੱਧ ਸੰਘਰਸ਼ ਦੀ ਡਟਵੀਂ ਹਮਾਇਤ ਜਾਰੀ ਰੱਖਣ ਦਾ ਭਰੋਸਾ ਦਿੱਤਾ।
ਜਥੇਬੰਦੀਆਂ ਦੇ ਕਾਫਲੇ ਵਿੱਚ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾਈ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ, ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ ਅਤੇ ਰਘਵੀਰ ਸਿੰਘ ਭਵਾਨੀਗੜ੍ਹ, ਸੂਬਾ ਕਮੇਟੀ ਮੈਂਬਰ ਮੇਘ ਰਾਜ, ਮਾਲੇਰਕੋਟਲਾ ਤੋਂ ਜਿਲ੍ਹਾ ਪ੍ਰਧਾਨ ਵਿਕਰਮ ਜੀਤ ਸਿੰਘ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਸੰਗਰੂਰ ਦੇ ਪ੍ਰਧਾਨ ਦਲਜੀਤ ਸਿੰਘ ਸਫ਼ੀਪੁਰ, ਕੰਪਿਊਟਰ ਅਧਿਆਪਕ ਯੂਨੀਅਨ ਬਠਿੰਡਾ ਦੇ ਪ੍ਰਧਾਨ ਜੋਨੀ ਗਰਗ ਤੋਂ ਇਲਾਵਾ ਦਵਿੰਦਰ ਸਿੰਘ ਤਲਵੰਡੀ, ਨਿਰਭੈ ਸਿੰਘ ਖਾਈ, ਮਨਮੋਹਨ ਸਿੰਘ ਭੱਠਲ, ਵਰਿੰਦਰ ਕੁਮਾਰ, ਪਵਨ ਕੁਮਾਰ ਨਾਭਾ, ਸੁਖਪ੍ਰੀਤ ਬੜੀ, ਲਵਨੀਸ਼ ਕੁਮਾਰ ਨਾਭਾ, ਕੁਲਵੰਤ ਸਿੰਘ ਖਨੌਰੀ, ਕਰਮਜੀਤ ਸਿੰਘ ਨਦਾਮਪੁਰ, ਮਨੋਜ ਲਹਿਰਾਗਾਗਾ, ਮਨਜੀਤ ਸਿੰਘ ਅਮਰਗੜ੍ਹ ਵੀ ਸ਼ਾਮਿਲ ਰਹੇ।

LEAVE A REPLY

Please enter your comment!
Please enter your name here