ਮਾਨਸਾ (ਸਾਂਝੀ ਸੋਚ ਬਿਊਰੋ) -ਪੈਨ ਇੰਡੀਆ ਅਵੇਅਰਨੈਸ ਐਂਡ ਆਊਟਰੀਚ ਪ੍ਰੋਗਰਾਮ (ਕੰਪੇਨ) ਦੇ ਤਹਿਤ ਜ਼ਿਲ੍ਹਾ *ਤੇ ਸੈਸ਼ਨ ਜੱਜ, ਮਾਨਸਾ ਮੈਡਮ ਨਵਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਸੀਨੀਅਰ ਸਿਟੀਜ਼ਨ ਦੇ ਸਹਿਯੋਗ ਨਾਲ ਬਾਲ ਭਵਨ, ਮਾਨਸਾ ਵਿਖੇ ਇਕ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਦਾ ਮਨੋਰਥ ਲੋਕਾਂ ਦੀਆਂ ਸਿਹਤ ਸੇਵਾਵਾਂ ਦੇ ਵਿੱਚ ਸੁਧਾਰ ਲਿਆਉਣਾ ਹੈ। ਇਸ ਯੋਗਾ ਕੈਂਪ ਵਿੱਚ ਜੂਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ, ਮਾਨਸਾ ਮਿਸ ਦਿਲਸ਼ਾਦ ਕੌਰ ਵਿਸ਼ੇਸ਼ ਤੌਰ *ਤੇ ਪਹੁੰਚੇ।ਉਨ੍ਹਾਂ ਸੀਨੀਅਰ ਸਿਟੀਜ਼ਨ ਦੇ ਨਾਲ ਯੋਗਾ ਕੈਂਪ ਵਿੱਚ ਭਾਗ ਲਿਆ। ਉਨ੍ਹਾਂ ਸੀਨੀਅਰ ਸਿਟੀਜ਼ਨਾਂ ਨੂੰ ਕਿਹਾ ਕਿ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਉਹ ਲਾਹਾ ਲੈਣ ਅਤੇ ਵੱਧ ਤੋਂ ਵੱਧ ਲੋਕਾਂ ਤੱਕ ਇਸਦਾ ਪ੍ਰਚਾਰ ਕਰਨ। ਇਸ ਮੌਕੇ ਯੋਗਾ ਗੁਰੂ ਸ਼੍ਰੀ ਅਜੈ ਸ਼ਰਮਾ ਨੇ ਯੋਗ ਆਸਨ ਕਰਵਾਏ।ਇਨ੍ਹਾਂ ਵਿਅਕਤੀਆਂ ਤੋਂ ਇਲਾਵਾ ਇਸ ਪ੍ਰੋਗਰਾਮ ਦਾ ਆਯੋਜਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਦੇ ਸਟਾਫ ਮੈਂਬਰ ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਵੱਲੋਂ ਬਾਲ ਭਵਨ, ਮਾਨਸਾ ਵਿਖੇ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸੀ।
Boota Singh Basi
President & Chief Editor