ਮੁੰਬਈ ਵਿਖੇ ਹੋ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਭਜਨ ਲਾਲ ਸ਼ਰਮਾਂ ਕਰਨਗੇ ਸ਼ਮੂਲੀਅਤ 

0
11

ਮੁੰਬਈ ਵਿਖੇ ਹੋ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਭਜਨ ਲਾਲ ਸ਼ਰਮਾਂ ਕਰਨਗੇ ਸ਼ਮੂਲੀਅਤ

ਮੁੰਬਈ , 27 ਫਰਵਰੀ 2026
ਮੁੱਖ ਮੰਤਰੀ ਫੜਨਵੀਸ ਤੇ ਦਮਦਮੀ ਟਕਸਾਲ ਮੁਖੀ ਸੰਤ ਗਿ.ਹਰਨਾਮ ਸਿੰਘ ਖਾਲਸਾ ਦੇ ਸੱਦੇ ‘ਤੇ ਪੁੱਜਣਗੇ ਖਾਰਘਰ
‘ਹਿੰਦ ਦੀ ਚਾਦਰ’ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 28 ਫਰਵਰੀ ਤੇ 01 ਮਾਰਚ ਨੂੰ ਨਵੀਂ ਮੁੰਬਈ ਵਿਖੇ ਖਾਰਘਰ ਦੇ ਉਵੈ ਮੈਦਾਨ ‘ਚ ਮਨਾਏ ਜਾ ਰਹੇ ਦੋ ਦਿਨਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾਂ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਪੱਤਰ ਭੇਜਿਆ ਗਿਆ ਹੈ।ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਤੇ ਸ਼ਹੀਦੀ ਸ਼ਤਾਬਦੀ ਸਮਾਗਮ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਭੇਜੇ ਗਏ ਵਫਦ ਮੈਂਬਰ ਗਿਆਨੀ ਸਾਹਿਬ ਸਿੰਘ,ਪਿ੍ਰੰ.ਹਰਸ਼ਦੀਪ ਸਿੰਘ ਰੰਧਾਵਾ ਤੇ ਭਾਈ ਜਗਜੀਤ ਸਿੰਘ ਗਿੱਲ ਜੈਪੁਰ ਤੋਂ ਇਹ ਸਨੇਹ ਭਰਿਆ ਸੱਦਾ-ਪੱਤਰ ਸਵੀਕਾਰ ਕਰਨ ਉਪਰੰਤ ਮੁੱਖ ਮੰਤਰੀ ਭਜਨ ਲਾਲ ਸ਼ਰਮਾਂ ਨੇ ਸਮਾਗਮਾਂ ‘ਚ ਹਾਜ਼ਰੀ ਭਰਨ ਦੀ ਹਾਮੀ ਭਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੁਨੀਆਂ ਦੇ ਇਤਿਹਾਸ ਅੰਦਰ ਮਿਸਾਲੀ ਹੈ,ਜਿੰਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਦੀ ਫਰਿਆਦ ‘ਤੇ ਜ਼ੁਲਮ ਤੇ ਅਨਿਆਂ ਦੇ ਖਿਲਾਫ ਕੁਰਬਾਨੀ ਦੇ ਕੇ ਇੱਕ ਇਤਿਹਾਸ ਸਿਰਜਿਆ ਸੀ।ਅਜਿਹੇ ਮਹਾਨ ਗੁਰੂ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣਾ ਸਮੁੱਚੀ ਮਨੁੱਖਤਾ ਦਾ ਧਰਮ ਹੈ।ਉਨ੍ਹਾਂ ਕਿਹਾ ਕਿ ਅਜਿਹੇ ਇਤਿਹਾਸਕ ਸਮਾਗਮਾਂ ‘ਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਮਿਲਣਾ ਬੇਹੱਦ ਮਾਣ ਵਾਲੀ ਗੱਲ ਹੈ।
                           ਜਿਕਰਯੋਗ ਹੈ ਕਿ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਜੀ ਤੇ ਉਨ੍ਹਾਂ ਨਾਲ ਸ਼ਹੀਦ ਹੋਏ ਭਾਈ ਸਤੀ ਦਾਸ,ਭਾਈ ਮਤੀ ਦਾਸ ਤੇ ਭਾਈ ਦਿਆਲਾ ਜੀ ਦੀ ਅਦੁੱਤੀ ਸ਼ਹਾਦਤ ਮਹਾਰਾਸ਼ਟਰ ‘ਚ ਇਸ ਵਾਰ ਬਹੁਤ ਹੀ ਸ਼ਰਧਾ ਨਾਲ ਯਾਦ ਕੀਤਾ ਜਾ ਰਿਹਾ ਹੈ ਤੇ ਸ਼ਰਧਾਂਜਲੀ ਰੂਪੀ ਬਹੁਤ ਹੀ ਵਿਸ਼ਾਲ ਤੇ ਪ੍ਰਭਾਵਸ਼ਾਲੀ ਧਾਰਮਿਕ ਸਮਾਗਮ ਆਯੋਜਿਤ ਕੀਤੇ ਗਏ ਹਨ,ਜਿਸ ਦੇ ਚੱਲਦੇ ਖਾਰਘਰ ਨਵੀਂ ਮੁੰਬਈ ਵਿਖੇ ਦੋ ਦਿਨਾਂ ਸਮਾਗਮ ਰੱਖੇ ਗਏ ਹਨ,ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨੇਰੇਂਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੋਂ ਇਲਾਵਾ 6 ਸੂਬਿਆਂ ਦੇ ਮੁੱਖ ਮੰਤਰੀ ਤੇ ੳੁੱਪ ਮੁਖ ਮੰਤਰੀ ਸ਼ਿਰਕਤ ਰਹੇ ਹਨ।ਇਸ ਦੇ ਨਾਲ ਹੋਰ ਵੀ ਬਹੁਤ ਸਾਰੀਆਂ ਪ੍ਰਮੁੱਖ ਧਾਰਮਿਕ ,ਰਾਜਨੀਤਿਕ,ਸਮਾਜਿਕ ਸ਼ਖਸ਼ੀਅਤਾਂ ਤੇ ਲੱਖਾਂ ਦੀ ਗਿਣਤੀ ‘ਚ ਦੇਸ਼-ਵਿਦੇਸ਼ ਤੋਂ ਆ ਰਹੀਆਂ ਸੰਗਤਾਂ ਇੰਨ੍ਹਾਂ ਸਮਾਗਮਾਂ ‘ਚ ਸ਼ਾਮਿਲ ਹੋ ਕੇ ਗੁਰੁ ਸਾਹਿਬ ਜੀ ਦੀ ਸ਼ਹਾਦਤ ਨੂੰ ਸਿਜਦਾ ਹੋਣਗੀਆਂ।

LEAVE A REPLY

Please enter your comment!
Please enter your name here