ਮੁੱਖਮੰਤਰੀ ਭਗਵੰਤ ਮਾਨ ਨੂੰ ਚਾਹੀਦਾ ਸੀ ਕਿ ਸਹੁੰ ਚੁੱਕ ਸਮਾਗਮ ‘ਚ ਸਰਪੰਚਾਂ ਨੂੰ 25,000 ਰੁਪਏ ਤੇ ਪੰਚਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦਾ ਐਲਾਨ ਵੀ ਕਰ ਦਿੰਦੇ-ਗਰਚਾ
ਖੰਨਾ, 9 ਨਵੰਬਰ ( )
ਪੰਜਾਬ ਦੇ ਨਵੇਂ ਚੁਣੇ ਗਏ ਸਰਪੰਚ ਸਾਹਿਬਾਨ ਦਾ ਸਹੁੰ ਚੁੱਕ ਸਮਾਗਮ ਜੋ ਕਿ ਬੀਤੇ ਦਿਨ ਲੁਧਿਆਣਾ ਵਿਖੇ ਹੋਇਆ ਸੀ ਸ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਇਆ ਹੈ ਬਾਰੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਹੈ ਕਿ ਜਦੋਂ ਮੁੱਖਮੰਤਰੀ ਭਗਵੰਤ ਮਾਨ ਸੱਤਾ ਵਿੱਚ ਨਹੀਂ ਸਨ ਤਾਂ ਉਨ੍ਹਾਂ ਨੇ ਬਿਆਨ ਦਿੱਤਾ ਸੀ ਕਿ ਸਰਕਾਰ ਚੁਣੇ ਹੋਏ ਸਰਪੰਚਾਂ ਨੂੰ 25,000 ਰੁਪਏ ਪ੍ਰਤੀ ਮਹੀਨਾ ਅਤੇ ਪੰਚਾਇਤ ਮੈਂਬਰਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਤਨਖਾਹ ਦੇਵੇ। ਉਨ੍ਹਾਂ ਇਹ ਵੀ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਇਹ ਰਾਸ਼ੀ ਮਾਣ ਭੱਤੇ ਵਜੋਂ ਦਿੱਤੀ ਜਾਵੇਗੀ। ਹੁਣ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਹੈ ਅਤੇ ਉਹ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠੇ ਹਨ, ਉਨ੍ਹਾਂ ਨੂੰ ਆਪਣਾ ਵਾਅਦਾ ਪੂਰਾ ਕਰਨਾ ਚਾਹੀਦਾ ਸੀ ਅਤੇ ਸਰਪੰਚਾਂ ਦੀ ਸਹੁੰ ਦੇ ਮੌਕੇ ‘ਤੇ ਇਨ੍ਹਾਂ ਸਰਪੰਚਾਂ ਨੂੰ 25000 ਰੁਪਏ ਪ੍ਰਤੀ ਮਹੀਨਾ ਅਤੇ ਪੰਚਾਂ ਨੂੰ 10000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰਨਾ ਚਾਹੀਦਾ ਸੀ ਅਜਿਹਾ ਨਾ ਕਰਕੇ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਦੂਸਰੀਆਂ ਸਰਕਾਰਾਂ ‘ਤੇ ਚੁਟਕੀਆਂ ਲੈ ਸਕਦੇ ਹਨ ਅਤੇ ਝੂਠੇ ਵਾਅਦੇ ਕਰ ਸਕਦੇ ਹਨ, ਪਰ ਨਾ ਤਾਂ ਇਹ ਵਾਅਦੇ ਪੂਰੇ ਕਰ ਸਕਦੇ ਹਨ ਨਾ ਕਿਸੇ ਨੂੰ ਕੁਝ ਰਾਹਤ ਦੇ ਸਕਦੇ ਹਨ। ਭਾਜਪਾ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਮੁੱਖਮੰਤਰੀ ਭਗਵੰਤ ਮਾਨ ਨੂੰ ਆਪਣੇ ਕਿਹੇ ਅਨੁਸਾਰ ਸਰਪੰਚਾਂ-ਪੰਚਾਂ ਲਈ ਭੱਤੇ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ।