ਅੰਮ੍ਰਿਤਸਰ 26 ਜੂਨ: ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ ਵੱਲੋਂ ਚਿਤਰਾ ਟਾਕੀ ਮਾਰਕੀਟ ਵਿਖੇ ਸਥਿਤ ਖਾਦ, ਬੀਜ, ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਡੀਲਰਾਂ ਦੇ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਮੌਕੇ ਬਲਾਕ ਪੱਧਰੀ ਫਲਾਇੰਗ ਸਕੁਐਡ ਟੀਮਾਂ ਵੱਲੋਂ ਮੁੱਖ ਖੇਤੀਬਾੜੀ ਅਫਸਰ ਦੀ ਹਾਜਰੀ ਵਿੱਚ ਵੱਖ-ਵੱਖ ਖਾਦਾਂ ਅਤੇ ਦਵਾਈਆਂ ਦੇ ਸੈਂਪਲ ਭਰੇ ਗਏ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਵਿਭਾਗ ਦਾ ਉਦੇਸ਼ ਕਿਸਾਨਾਂ ਤੱਕ ਮਿਆਰੀ ਅਤੇ ਉੱਚ ਗੁਣਵੱਤਾ ਵਾਲੇ ਖੇਤੀ ਇੰਨਪੁੱਟ ਖਾਦ, ਬੀਜ ਅਤੇ ਦਵਾਈਆਂ ਮੁੱਹਈਆ ਕਰਵਾਉਣਾ ਹੈ। ਜਿਸ ਲਈ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਦ, ਬੀਜ ਅਤੇ ਦਵਾਈਆਂ ਦੀ ਪਰਖ ਕਰਵਾਉਣ ਲਈ ਸੈਂਪਲਿੰਗ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਤੱਕ ਮਿਆਰੀ ਇੰਨਪੁੱਟ ਦੀ ਸਪਲਾਈ ਯਕੀਨੀ ਬਣਾਈ ਜਾਂਦੀ ਹੈ। ਇਸ ਮੌਕੇ ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਅਚਨਚੇਤ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਹਰਪ੍ਰੀਤ ਸਿੰਘ ਖੇਤੀਬਾੜੀ ਅਫਸਰ ਵੇਰਕਾ, ਗੁਰਜੀਤ ਸਿੰਘ ਏਡੀੳੇ (ਜ.ਕ) ਵੇਰਕਾ, ਗੁਰਜੋਤ ਸਿੰਘ ਏਡੀੳ (ਪੀਪੀ) ਵੇਰਕਾ, ਪਰਜੀਤ ਸਿੰਘ ਔਲਖ ਏਡੀੳ ਟੀਏ ਹਾਜ਼ਰ ਸਨ।
Boota Singh Basi
President & Chief Editor