ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਸੋਹਲ ਨੇ ਤਰਨ ਤਰਨ ਤੋਂ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ 

0
95
ਤਰਨ ਤਰਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਤਰਨ ਤਰਨ ਦੇ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਚੌਂਕ ਚਾਰ ਖੰਭਾਂ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਸ਼ਰਧਾਲੂਆਂ ਨੂੰ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਸਰਕਾਰ ਵੱਲੋਂ ਦਿੱਤੀਆ ਗਈਆ ਕਿੱਟਾਂ ਅਤੇ ਹੋਰ ਵੀ ਖਾਣ ਪੀਣ ਦਾ ਸਮਾਨ ਵੀ ਦਿੱਤਾ ਗਿਆ।  ਦੱਸਿਆ ਜਾਂਦਾ ਹੈ ਕਿ ਬੱਸ ਸ੍ਰੀ ਨੈਨਾ ਦੇਵੀ,  ਸ਼੍ਰੀ  ਅਨੰਦਪੁਰ ਸਾਹਿਬ, ਚਿੰਤਪੁਰਨੀ,  ਮਾਤਾ ਜਵਾਲਾ ਜੀ  ਅਤੇ ਹੋਰ ਵੀ ਵੱਖ-ਵੱਖ ਧਾਰਮਿਕ ਸਥਾਨਾਂ ਤੋਂ ਹੁੰਦੀ ਹੋਈ ਵਾਪਸ ਤਰਨ ਤਾਰਨ ਪਰਤੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਧਰਮਾਂ ਦਾ ਸਨਮਾਨ ਕਰਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦਮਾ ਸਦਕਾ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੇ ਤਹਿਤ  ਸ਼ਰਧਾਲੂ ਵੱਖ-ਵੱਖ ਧਾਰਮਿਕ ਸਥਾਨਾਂ ਤੇ  ਮੁਫਤ ਯਾਤਰਾ ਕਰ ਸਕਣਗੇ ਉਹਨਾਂ ਨੇ ਦੱਸਿਆ  ਕਿ    ਸ਼ਰਧਾਲੂਆਂ ਦੇ ਆਉਣ ਜਾਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਦੌਰਾਨ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸੀ ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਸੂਦ ਬੋਬੀ ਨੇ ਦੱਸਿਆ ਕਿ ਹਲਕਾ ਵਿਧਾਇਕ ਡਾ .ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਹਲਕੇ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਦਾ ਤਰਨ ਤਰਨ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਲਾਹਾ ਲਿਆ ਹੈ ਅਤੇ ਜੋ ਲੋਕ ਇਹਨਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਾ ਚਾਹੁੰਦੇ ਸਨ ਪਰ  ਆਰਥਿਕ ਪੱਖੋ ਕਮਜ਼ੋਰ ਹੋਣ ਕਾਰਨ  ਯਾਤਰਾ ਨਹੀਂ ਸੀ ਕਰ ਪਾਉਂਦੇ ਪਰ ਮੁੱਖ ਮੰਤਰੀ ਨੇ ਇਹਨਾਂ ਉੱਦਮਾਂ ਸਦਕਾ ਅੱਜ  ਵੱਡੀ ਗਿਣਤੀ ਵਿੱਚ ਲੋਕ ਇਸ ਸਕੀਮ ਦਾ ਲਾਹਾ ਲੈ ਰਹੇ ਹਨ।  ਇਸ ਮੌਕੇ ਸ਼ਰਧਾਲੂਆਂ ਨੇ ਵੀ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ  ਧੰਨਵਾਦ ਕੀਤਾ।

LEAVE A REPLY

Please enter your comment!
Please enter your name here