ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੁਨਾਮ ਤੋਂ ਸ਼ਰਧਾਲੂਆਂ ਦਾ ਪੰਜਵਾਂ ਜਥਾ ਦਰਸ਼ਨਾਂ ਲਈ ਰਵਾਨਾ 

0
63
ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ 43 ਸ਼ਰਧਾਲੂ
ਸੁਨਾਮ ਊਧਮ ਸਿੰਘ ਵਾਲਾ,
ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੀ ਸੁਵਿਧਾ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਿਧਾਨ ਸਭਾ ਹਲਕਾ ਸੁਨਾਮ ਤੋਂ ਪੰਜਵੇਂ ਗੇੜ ਤਹਿਤ 43 ਸ਼ਰਧਾਲੂ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਸਮੇਤ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਾਹੀਂ ਰਵਾਨਾ ਹੋਏ। ਇਸ ਮੌਕੇ ਜਥੇ ਵਿਚ ਸ਼ਾਮਿਲ ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵਿਸ਼ੇਸ਼ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਚਾਰ ਵਾਰ ਹਲਕਾ ਸੁਨਾਮ ਦੇ ਸ਼ਰਧਾਲੂ ਇਸ ਸਕੀਮ ਤਹਿਤ ਦੇਸ਼ ਦੇ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ ਜਿਸ ਤਹਿਤ ਸੁਨਾਮ ਹਲਕੇ ਤੋਂ ਪਹਿਲਾ ਜਥਾ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ, ਦੂਜਾ ਜਥਾ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ, ਤੀਜਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਅਤੇ ਚੌਥਾ ਜਥਾ ਮਾਤਾ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ ਸੀ।
ਅੱਜ ਗੁਰਦੁਆਰਾ ਸਾਹਿਬ ਮੰਡੇਰ ਕਲਾਂ ਤੋਂ ਜਥੇ ਨੂੰ ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਦੀ ਤਰਫ਼ੋਂ ਉਨ੍ਹਾਂ ਦੇ ਨੁਮਾਇੰਦਿਆਂ ਵੱਲੋਂ ਬੱਸ ਨੂੰ ਰਵਾਨਾ ਕੀਤੇ ਜਾਣ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਸਮੂਹ ਸ਼ਰਧਾਲੂਆਂ ਨੂੰ ਸਫ਼ਰ ਦੌਰਾਨ ਸਹੂਲਤ ਲਈ ਸਵਾਗਤੀ ਕਿੱਟ ਵੀ ਦਿੱਤੀ ਗਈ।
ਇਸ ਮੌਕੇ ਬਲਾਕ ਪ੍ਰਧਾਨ ਜਗਰਾਜ ਸਿੰਘ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੁੱਖ, ਕੁਲਦੀਪ ਸਿੰਘ ਬਲਾਕ ਪ੍ਰਧਾਨ ਸ਼ੇਰੋਂ, ਬਲਵਿੰਦਰ ਸਿੰਘ ਸਰਪੰਚ, ਮਨਜੀਤ ਸਿੰਘ ਢੱਡਰੀਆਂ, ਰਾਜਵੀਰ ਸਿੰਘ ਮੰਡੇਰ ਕਲਾਂ, ਸੰਜੀਵ ਕੁਮਾਰ ਸੰਜੂ, ਦਲਵੀਰ, ਗੋਬਿੰਦ ਸਿੰਘ ਦੁਲਟ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here