ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 10 ਜੂਨ ਨੂੰ ਮਾਨਸਾ ਵਿਖੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

0
38

ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੌਰਾਨ ਮੰਤਰੀ ਮੰਡਲ ਵੱਲੋਂ ਕੀਤੀ
ਜਾਵੇਗੀ ਲੋਕ ਮਸਲਿਆਂ ਦੀ ਸੁਣਵਾਈ
*ਡਿਪਟੀ ਕਮਿਸ਼ਨਰ ਨੇ ਬੱਚਤ ਭਵਨ ਵਿਖੇ ਹੋਣ ਵਾਲੀ ਕੈਬਨਿਟ ਮੀਟਿੰਗ
ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਮਾਨਸਾ, 09 ਜੂਨ:
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ 10 ਜੂਨ, 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬੱਚਤ ਭਵਨ, ਮਾਨਸਾ ਵਿਖੇ ਹੋਵੇਗੀ। ਮੁੱਖ ਮੰਤਰੀ ਇੱਥੇ ਹੋਣ ਵਾਲੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੌਰਾਨ ਆਮ ਲੋਕਾਂ ਨਾਲ ਮੁਲਾਕਾਤ ਵੀ ਕਰਨਗੇ, ਜਿੱਥੇ ਉਨ੍ਹਾਂ ਦੇ ਕੈਬਨਿਟ ਦੇ ਸਹਿਯੋਗੀ ਵੀ ਲੋਕਾਂ ਦੇ ਮਸਲੇ ਸੁਣਨ ਤੋਂ ਇਲਾਵਾ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਲਈ ਮੌਜੂਦ ਰਹਿਣਗੇ।
ਡਿਪਟੀ ਕਮਿਸ਼ਨਰ ਸ੍ਰੀ ਟੀ.ਬੈਨਿਥ ਨੇ ਅੱਜ ਕੈਬਨਿਟ ਮੀਟਿੰਗ ਦੇ ਨਾਲ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮਾਗਮ ਵਾਲੀਆਂ ਥਾਵਾਂ ’ਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ।ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਅਤੇ ਹੋਰਨਾਂ ਵੱਖ ਵੱਖ ਵਿਭਾਗਾਂ ਨੂੰ ਸੌਂਪੇ ਗਏ ਕੰਮ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਕੈਬਨਿਟ ਮੰਤਰੀ ਆਪੋ ਆਪਣੇ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਮਾਨਸਾ ਸਰਸਾ ਰੋਡ ’ਤੇ ਸਥਿਤ ਈਡਨ ਗਾਰਡਨ ਮੈਰਿਜ ਪੈਲੇਸ, ਨੇੜੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣਨਗੇ।
ਤਸਵੀਰ:
ਡਿਪਟੀ ਕਮਿਸ਼ਨਰ ਸ੍ਰੀ ਟੀ.ਬੈਨਿਥ 10 ਜੂਨ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।

LEAVE A REPLY

Please enter your comment!
Please enter your name here