ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਸ ਸੀ ਵਿੰਗ ਪੰਜਾਬ ਨਾਲ ਮੀਟਿੰਗ

0
111

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਸ ਸੀ ਵਿੰਗ ਪੰਜਾਬ ਨਾਲ ਮੀਟਿੰਗ

ਦਲਿਤ ਸਮਾਜ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਕਰਨ ਦਾ ਭਰੋਸਾ

ਅੰਮ੍ਰਿਤਸਰ 20 ਜੁਲਾਈ 2024 (               ) ਬੀਤੀ ਸ਼ਾਮ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਨਿਵਾਸ ਤੇ ਆਮ ਆਦਮੀ ਪਾਰਟੀ ( ਐਸ ਸੀ ਵਿੰਗ ) ਦੇ ਸੂਬਾ ਪ੍ਰਧਾਨ ਅਤੇ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਿੱਚ ਐਸ ਸੀ ਵਿੰਗ ਦੀ ਸੂਬਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਹੋਈ ਜਿਸ ਵਿੱਚ ਵਿੰਗ ਵਲੋਂ ਜਿੱਥੇ ਪਾਰਟੀ ਵਲੋਂ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਦੀ ਵਧਾਈ ਦਿੱਤੀ ਉੱਥੇ ਹੀ ਪੰਜਾਬ ਵਿੱਚ ਦਲਿਤ ਸਮਾਜ ਸਬੰਧੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਅਤੇ ਦਲਿਤ ਸਮਾਜ ਨੂੰ ਆ ਰਹੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ । ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐਸ ਸੀ ਵਿੰਗ ਦੇ ਉਪ ਪ੍ਰਧਾਨ ਸਰੀਰ ਰਵਿੰਦਰ ਹੰਸ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦਲਿਤ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਤ ਗੰਭੀਰ ਹਨ ਅਤੇ ਉਹਨਾਂ ਵਲੋਂ ਇਹ ਭਰੋਸਾ ਦਿਵਾਇਆ ਗਿਆ ਕਿ ਦਲਿਤ ਸਮਾਜ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ ।  ਇਸ ਮੌਕੇ ਐਸ ਸੀ ਵਿੰਗ ਦੇ ਸੂਬਾ ਉੱਪ ਪ੍ਰਧਾਨ  ਰਵਿੰਦਰ ਹੰਸ ਅਮਰੀਕ ਸਿੰਘ ਬੰਗੜ ਬਲਜਿੰਦਰ ਸਿੰਘ ਚੌਦਾ ਗੁਰਜੰਟ ਸਿੰਘ ਸਿਵੀਆ ਸੂਬਾ ਸਕੱਤਰ ਜੱਸੀ ਸੋਹੀਆਂਵਾਲਾ ਰੋਹਿਤ ਖੋਖਰ ਨਰਿੰਦਰ ਘਾਗੋ ਅਤੇ ਬਲੌਰ ਸਿੰਘ ਵੀ ਹਾਜ਼ਰ ਸਨ ।

ਕੈਪਸ਼ਨ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਦੌਰਾਨ ਐਸ ਸੀ ਵਿੰਗ ਦੇ ਆਗੂ।

LEAVE A REPLY

Please enter your comment!
Please enter your name here