ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅੰਮ੍ਰਿਤਸਰ
ਪੰਜਾਬ ਸਿੱਖਿਆ ਕ੍ਰਾਂਤੀ‘ :
• ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਨਵੇਂ ਮਿਆਰ ਕਾਇਮ – ਵਿਧਾਇਕ ਸੰਧੂ
• ਵਿਧਾਇਕਾਂ ਸੰਧੂ ਨੇ ਹਲਕਾ ਪੱਛਮੀ ਸਰਕਾਰੀ ਸਕੂਲ ਗੁਮਟਾਲਾ ਵਿਖੇ ਕਰੀਬ 5 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਕੀਤੇ ਲੋਕ ਅਰਪਣ
• ਕਿਹਾ, ‘ਪੰਜਾਬ ਸਿੱਖਿਆ ਕ੍ਰਾਂਤੀ’ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਕੇ ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ
ਅੰਮ੍ਰਿਤਸਰ 25 ਅਪ੍ਰੈਲ :
ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲਦਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ‘ ਤਹਿਤ ਹਲਕਾ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਹਲਕਾ ਪੱਛਮੀ ਅਧੀਨ ਪੈਦੇ ਸਰਕਾਰੀ ਪ੍ਰਾਇਮਰੀ ਸਕੂਲ ਗੁਮਟਾਲਾ ਵਿਖੇ 5 ਲੱਖ 60 ਹ਼ਜਾਰ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।ਉਨ੍ਹਾਂ ਕਿਹਾ ਕਿ ਸਕੂਲ ਦੀ ਇਮਾਰਤ ਨੂੰ ਨਵੀ ਦਿੱਖ ਦਿੱਤੀ ਗਈ ਹੈ ਅਤੇ ਕਲਾਸ ਰੂਮ ਦੀ ਮੁਰਮੰਤ ਵੀ ਕੀਤੀ ਗਈ ਹੈ।
ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਨੇ ਕਈ ਪਹਿਲਕਦਮੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ, ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜਣਾ, ਕੈਂਪਸ ਮੈਨੇਜਰ ਤੇ ਸੁਰੱਖਿਆ ਗਾਰਡ ਨਿਯੁਕਤ ਕਰਨਾ, ਬੱਸ ਸੇਵਾ ਸ਼ੁਰੂ ਕਰਨਾ, ਡਿਜੀਟਲ ਸਿਖ਼ਲਾਈ ਨੂੰ ਉਤਸ਼ਾਹਿਤ ਕਰਨਾ ਵਰਗੇ ਕਈ ਉਪਰਾਲੇ ਸ਼ਾਮਲ ਹਨ ।
ਕੈਪਸ਼ਨ: ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਸਰਕਾਰੀ ਸਕੂਲ ਵਿਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ।
ਸਕੂਲ ਵਿਖੇ ਨਵੇ ਬਣੇ ਕਲਾਸ ਰੂਮ ਦੀ ਫੋਟੋ
==—