ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

0
133
23 ਮਾਰਚ ਨੂੰ ਖੇਡਿਆ ਜਾਵੇਗਾ ਆਈ.ਪੀ.ਐਲ. ਦਾ ਮੈਚ
ਪੰਜਾਬ ਸਰਕਾਰ ਖੇਡਾਂ ਲਈ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਮੁਹੱਈਆ ਕਰਨ ਲਈ ਦ੍ਰਿੜ: ਅਨੁਰਾਗ ਵਰਮਾ
 ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ਉਤੇ ਪ੍ਰਗਟੀ ਰਿਪੋਰਟ ਦੇਣ ਲਈ ਆਖਿਆ
ਚੰਡੀਗੜ੍ਹ, 27 ਫਰਵਰੀ
ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ ਵਿੱਚ ਚੱਲ ਰਹੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਪ੍ਰਤੀ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਉਸਾਰਨ ਲਈ ਦ੍ਰਿੜ ਹੈ ਅਤੇ ਇਸ ਸਬੰਧੀ ਚੱਲ ਰਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।
ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਉਸਾਰੀ ਕੰਮਾਂ ਦੀ ਰਿਪੋਰਟ ਰੋਜ਼ਾਨਾ ਆਧਾਰ ਉਤੇ ਦਿੱਤੀ ਜਾਵੇ ਅਤੇ ਇਸ ਸਬੰਧੀ ਅਗਲੀ ਸਮੀਖਿਆ ਮੀਟਿੰਗ 4 ਮਾਰਚ ਨੂੰ ਹੋਵੇਗੀ। 23 ਮਾਰਚ ਨੂੰ ਇਸ ਸਟੇਡੀਅਮ ਵਿੱਚ ਆਈ.ਪੀ.ਐਲ. ਦਾ ਮੈਚ ਖੇਡਿਆ ਜਾਵੇਗਾ।
ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕਰ ਰਹੀ ਹੈ ਉਥੇ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਉਸਾਰੇ ਗਏ ਇਸ ਨਵੇਂ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਖੇ ਮੈਚ ਖੇਡੇ ਜਾਣ ਨਾਲ ਇਸ ਖੇਤਰ ਦੀ ਹੋਰ ਤਰੱਕੀ ਹੋਵੇਗੀ ਜਿਸ ਲਈ ਇਸ ਸਟੇਡੀਅਮ ਨੂੰ ਜਾਣ ਵਾਲੀਆਂ ਪਹੁੰਚ ਸੜਕਾਂ ਅਤੇ ਪੁੱਲਾਂ ਦੀ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸਾਰੀ ਕੰਮਾਂ ਵਿੱਚ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।
ਮੀਟਿੰਗ ਵਿੱਚ ਪੁੱਡਾ ਦੇ ਸੀ.ਏ. ਅਪਨੀਤ ਰਿਆਤ, ਗਮਾਡਾ ਦੇ ਸੀ.ਏ. ਰਾਜੀਵ ਕੁਮਾਰ ਗੁਪਤਾ, ਚੀਫ ਇੰਜਨੀਅਰ ਬਲਵਿੰਦਰ, ਚੀਫ ਟਾਊਨ ਪਲਾਨਰ ਮਨਦੀਪ ਕੌਰ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here