ਮੇਰੀ ਮਾਟੀ ਮੇਰਾ ਦੇਸ਼ ਤਹਿਤ ਕਰਵਾਏ ਜਾ ਰਹੇ ਹਨ ਵੱਖ-ਵੱਖ ਪ੍ਰੋਗਰਾਮ

0
304

ਮੇਰੀ ਮਾਟੀ ਮੇਰਾ ਦੇਸ਼ ਤਹਿਤ ਪ੍ਰੋਗਰਾਮਾਂ ਵਿੱਚ ਦੇਸ਼ ਦੇ ਸ਼ਹੀਦਾਂ ਨੂੰ ਦਿੱਤੀ ਜਾਵੇਗੀ ਸਲਾਮੀ

9 ਤੋਂ 15 ਅਗਸਤ 2023 ਤੱਕ ਚਲਣਗੇ ਪ੍ਰੋਗਰਾਮ

ਅੰਮ੍ਰਿਤਸਰ 11 ਅਗਸਤ 2023–

ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵੱਲੋਂ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਮੇਰੀ ਮਾਟੀ ਮੇਰਾ ਦੇਸ਼: ਮਾਟੀ ਕੋ ਨਮਨ ਵੀਰੋ ਕਾ ਵੰਦਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

ਜ਼ਿਲ੍ਹਾ ਯੂਥ ਅਫ਼ਸਰ ਅਕਾਂਕਸ਼ਾ ਮਹਾਵਰੀਆ ਨੇ ਦੱਸਿਆ ਕਿ ਇਹ ਪ੍ਰੋਗਰਾਮ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਬਲਾਕਾਂ ਵਿੱਚ ਯੂਥ ਕਲੱਬਾਂ, ਯੂਥ ਵਲੰਟੀਅਰਾਂ ਅਤੇ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।ਪ੍ਰੋਗਰਾਮ ਤਹਿਤ ਸਾਰੀਆਂ ਗ੍ਰਾਮ ਪੰਚਾਇਤਾਂ ਵਿੱਚ ਰੁੱਖ ਲਗਾਏ ਜਾ ਰਹੇ ਹਨ ਅਤੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਨਾਇਕਾਂ ਨੂੰ ਸਲਾਮ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਹ ਪ੍ਰੋਗਰਾਮ 9-15 ਅਗਸਤ ਤੱਕ ਚੱਲੇਗਾ ਅਤੇ ਇਹ ਪ੍ਰੋਗਰਾਮ ਰਾਸ਼ਟਰੀ ਪੱਧਰ ’ਤੇ ਦਿੱਲੀ ’ਚ ਆਯੋਜਿਤ ਕੀਤਾ ਜਾਵੇਗਾ। ਕਿ ਇਹ ਪ੍ਰੋਗਰਾਮ ਅਜ਼ਾਦੀ ਵਿੱਚ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਵਜੋਂ ਅਤੇ ਸੂਰਬੀਰਾਂ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਹੈ।

ਇਸ ਪ੍ਰੋਗਰਾਮ ਵਿੱਚ ਮੈਗਾ ਬੂਟੇ ਲਗਾਉਣ, ਨਾਇਕਾਂ ਨੂੰ ਸਲਾਮ, ਪੰਚ ਪ੍ਰਾਣ ਸਪਤ ਆਦਿ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਇਸ ਪ੍ਰੋਗਰਾਮ ਆਈ.ਟੀ.ਆਈ. ਹਾਲ ਗੇਟ, ਅੰਮ੍ਰਿਤਸਰ ਵਿਖੇ ਮਿੱਟੀ ਦੇ ਨਾਇਕਾਂ ਨੂੰ ਸ਼ਰਧਾਂਜਲੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸੀ.ਆਰ.ਪੀ.ਐਫ ਦੇ ਏ.ਐਸ.ਆਈ.ਬਲਜਿੰਦਰ ਸਿੰਘ ਸਰਿਕਾਸ਼ ਜਲੰਧਰ ਅਤੇ ਆਰਮੀ ਰਿਕਰੂਟਮੈਂਟ ਆਫਿਸ ਤੋਂ ਸ੍ਰੀ ਆਦਰਸ਼, ਉਹਨਾਂ ਦੇ ਨਾਲ ਆਈ.ਟੀ.ਆਈ. ਹਾਲ ਗੇਟ ਦੇ ਪ੍ਰਿੰਸੀਪਲ ਸ੍ਰੀ ਜਤਿੰਦਰ ਸਿੰਘ, ਮੈਡਮ ਸਵਿਤਾ, ਮੈਡਮ ਪ੍ਰਿਅੰਕਾ, ਜਿਲ੍ਹਾ ਯੂਥ ਅਫਸਰ ਅਕਾਂਕਸ਼ਾ ਮਹਾਵਰੀਆ, ਲੇਖਾ ਅਤੇ ਪ੍ਰੋਗਰਾਮ ਸਹਾਇਕ ਰੋਹਿਲ ਕੁਮਾਰ ਕੱਟਾ, ਸਵੈ ਸੇਵਕ ਨਿਤਿਨਜੀਤ ਸਿੰਘ ਆਦਿ ਹਾਜ਼ਰ ਸਨ, ਪ੍ਰੋਗਰਾਮ ਦੀ ਸ਼ੁਰੂਆਤ ’ਚ ਸਾਰੇ ਪ੍ਰਤੀਭਾਗੀਆਂ ਨੂੰ ਪ੍ਰੋਗਰਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਉਪਰੰਤ ਮੁੱਖ ਮਹਿਮਾਨ ਅਤੇ ਹੋਰਾਂ ਨੇ ਵੀਰਾਂ ਨੂੰ ਸਨਮਾਨਿਤ ਕਰਨ ਲਈ ਪਹੁੰਚੇ ਮਹਿਮਾਨਾਂ ਨੂੰ ਨਹਿਰੂ ਨੇ ਸਨਮਾਨਿਤ ਕੀਤਾ। ਯੁਵਾ ਕੇਂਦਰ ਅੰਮ੍ਰਿਤਸਰ ਵਲੋਂ ਬੂਟੇ ਲਗਾਉਣ ਦੇ ਪ੍ਰੋਗਰਾਮ ਤੋਂ ਬਾਅਦ ਪੰਚ ਪ੍ਰਾਣ ਸਪਤ ਅਤੇ ਰਾਸ਼ਟਰੀ ਗੀਤ ਗਾਉਣ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਪ੍ਰੋਗਰਾਮ ਵਿਚ 70 ਦੇ ਕਰੀਬ ਪ੍ਰਤੀਯੋਗੀਆਂ ਨੇ ਭਾਗ ਲਿਆ।

ਕੈਪਸ਼ਨ : ਮੇਰੀ ਮਾਟੀ ਮੇਰਾ ਦੇਸ਼ ਪ੍ਰੋਗਰਾਮ ਤਹਿਤ ਬਹਾਦਰ ਫੌਜੀਆਂ ਨੂੰ ਸਨਮਾਨਤ ਕਰਦੇ ਹੋਏ ਸ੍ਰੀਮਤੀ ਜ਼ਿਲ੍ਹਾ ਯੂਥ ਅਫ਼ਸਰ ਅਕਾਂਕਸ਼ਾ ਮਹਾਵਰੀਆ

ਸ੍ਰੀਮਤੀ ਜ਼ਿਲ੍ਹਾ ਯੂਥ ਅਫ਼ਸਰ ਅਕਾਂਕਸ਼ਾ ਮਹਾਵਰੀਆ ਪੌਦੇ ਲਗਾਉਂਦੇ ਹੋਏ

LEAVE A REPLY

Please enter your comment!
Please enter your name here