ਸ਼੍ਰੀ ਅਨੰਦਪੁਰ ਸਾਹਿਬ, ਸਾਂਝੀ ਸੋਚ ਬਿਊਰੋ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਲੋਤਾ ਵਿਖੇ ਮੇਰੀ ਮਾਟੀ ਮੇਰਾ ਦੇਸ਼ ਮਿਸ਼ਨ ਤਹਿਤ ਦੇਸ਼ ਦੇ ਸ਼ਹੀਦਾਂ ਅਤੇ ਦੇਸ਼ ਦੀ ਮਿੱਟੀ ਨੂੰ ਸਮਰਪਿਤ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਅਧਿਆਪਕਾਂ, ਮਾਪਿਆ, ਪਿੰਡ ਦੇ ਪਤਵੰਤੇ ਸੱਜਣਾਂ, ਐਸਐਮਸੀ ਕਮੇਟੀ ਦੇ ਮੈਂਬਰਾਂ ਅਤੇ ਮੁੱਖ ਮਹਿਮਾਨ ਵਜੋਂ ਰਿਟਾਇਰਡ ਚੀਫ਼ ਇੰਜਨੀਅਰ ਪਾਵਰ ਵਿੰਗ,ਬੀ ਬੀ ਐਮ ਬੀ ਐਨ.ਸੀ.ਗੋਇਲ ਨੇ ਭਾਗ ਲਿਆ। ਇਸ ਪ੍ਰੋਗਰਾਮ ਵਿੱਚ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਪੇਂਟਿੰਗ ਕੰਪੀਟੀਸ਼ਨ, ਡਾਂਸ ਕੰਪੀਟੀਸ਼ਨ, ਰੰਗੋਲੀ ਕੰਪੀਟੀਸ਼ਨ, ਪਲੈਜ ਆਦਿ ਗਤੀਵਿਧੀਆਂ ਵਿੱਚ ਭਾਗ ਲਿਆ। ਆਏ ਹੋਏ ਮੈਂਬਰਾਂ ਅਤੇ ਲੋਕਾਂ ਵੱਲੋਂ ਸਕੂਲ ਦੀਆਂ ਗਤੀਵਿਧੀਆਂ ਨੂੰ ਸਲਾਹਿਆ ਗਿਆ।