ਮੇਰੇ ਟਵੀਟ ਨੂੰ ਕਿਸੇ ਵੀ ਤਰ੍ਹਾਂ ਦੀ ਅੰਦਰੂਨੀ ਲੜਾਈ ਨਾ ਸਮਝਿਆ ਜਾਵੇ : ਖਹਿਰਾ

0
375

ਨਿਊਯਾਰਕ, 27 ਅਗਸਤ (ਰਾਜ ਗੋਗਨਾ )—ਸੀਨੀਅਰ ਕਾਂਗਰਸੀ ਆਗੂ ਗ਼ੁਲਾਮ ਨਬੀ ਆਜ਼ਾਦ ਵੱਲੋਂ ਪਾਰਟੀ ਤੋਂ ਅਸਤੀਫਾ ਦੇਣ ਤੋਂ ਇਕ ਦਿਨ ਬਾਅਦ ਅੱਜ ਪੰਜਾਬ ਕਾਂਗਰਸ ਵਿਚ ਇਕ ਵਾਰ ਮੁੜ ਤੋਂ ਹਿੱਲਜੁਲ ਸ਼ੁਰੂ ਹੋ ਗਈ।ਆਲ ਇੰਡੀਆ ਚੇਅਰਮੈਨ ਕਿਸਾਨ ਕਾਂਗਰਸ ਅਤੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸ: ਸੁਖਪਾਲ ਖਹਿਰਾ ਨੇ ਇਕ ਟਵੀਟ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਿਹਾ ਹੈ ਕਿ ਉਹ ਨਿੱਜੀ ਹਮਲਿਆਂ ’ਤੇ ਬਚਾਅ ਕਰਕੇ ਪਾਰਟੀ ਕੇਡਰ ਦੀ ਊਰਜਾ ਨੂੰ ਬਰਬਾਦ ਨਾ ਕਰਨ, ਕਿਉਂਕਿ ਪੰਜਾਬ ਵਿੱਚ ਬੇਅਦਬੀ, ਕਿਸਾਨ ਖੁਦਕੁਸ਼ੀਆਂ ਅਤੇ ਸੇਮ ਵਰਗੇ ਕਈ ਭਖਦੇ ਮੁੱਦੇ ਖੜੇ ਹਨ। ਸੁਖਪਾਲ ਖਹਿਰਾ ਦਾ ਇਹ ਟਵੀਟ ਉਸ ਵੇਲੇ ਆਇਆ, ਜਦੋਂ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਆਪਣੇ ਖ਼ਿਲਾਫ਼ ਕਥਿੱਤ ਟਿੱਪਣੀਆਂ ‘ਤੇ ਭਾਜਪਾ ਨੇਤਾ ਸੁਨੀਲ ਜਾਖੜ ਦੀ ਆਲੋਚਨਾ ਕੀਤੀ ਸੀ। ਜਾਖੜ ਨੇ ਕਿਹਾ ਸੀ ਕਿ ਕਾਂਗਰਸ ਵਿੱਚ ਕਿਸੇ ਨੇ ਚੰਨੀ ਨੂੰ ਮੁੱਖ ਮੰਤਰੀ ਵਜੋਂ ਸਵੀਕਾਰ ਨਹੀਂ ਕੀਤਾ ਅਤੇ ਹੁਣ ਕਿਸੇ ਨੇ ਵੜਿੰਗ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਸਵੀਕਾਰ ਨਹੀਂ ਕੀਤਾ।ਖਹਿਰਾ ਨੇ ਕਿਹਾ ਕਿ ਮੇਰੇ ਟਵੀਟ ਨੂੰ ਕਿਸੇ ਵੀ ਤਰ੍ਹਾਂ ਦੀ ਅੰਦਰੂਨੀ ਲੜਾਈ ਨਾ ਸਮਝਿਆ ਜਾਵੇ, ਕਿਉਂਕਿ ਇਸ ਦਾ  ਕਾਂਗਰਸ ਛੱਡਣ ਵਾਲੇ ਨੇਤਾਵਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ।ਮੈ ਇਹ ਸੁਝਾਅ ਪੂਰੀ ਇਮਾਨਦਾਰੀ ਨਾਲ ਪੰਜਾਬ ਵਿੱਚ ਪਾਰਟੀ ਦੀ ਛਵੀ ਨੂੰ ਖਰਾਬ ਹੋਣ ਤੋ ਬਚਾਉਣ ਲਈ ਦਿੱਤਾ ਹੈ। ਅਤੇ ਮੈ ਮਹਿਸੂਸ ਕਰਦਾ ਹਾਂ ਕਿ ਸਿਆਸਤਦਾਨਾਂ ਨੂੰ ਇਕ ਪਾਰਟੀ ਦੇ ਛੋਟੇ ਵਰਕਰ ਦੁਆਰਾ ਦਿੱਤੇ ਮੇਰੇ ਸੁਝਾਅ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ।

LEAVE A REPLY

Please enter your comment!
Please enter your name here