ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ
ਬਿਆਸ 05 ਜੁਲਾਈ : ਬਲਰਾਜ ਸਿੰਘ ਰਾਜਾ
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪਹੁੰਚ ਕੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕੀਤੀ ਗਈ ਹੈ।।
ਉਕਤ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੇ ਕਰਦੇ ਹੋਏ ਐਮ ਪੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਡੇਰਾ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਮੁਲਾਕਾਤ ਕਰਕੇ ਉਹਨਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਹੈ ਅਤੇ ਇਸ ਦੌਰਾਨ ਖਸ ਤੌਰ ਤੇ ਪੰਜਾਬ ਦੇ ਨੌਜਵਾਨਾਂ ਬਾਰੇ ਚਰਚਾ ਕੀਤੀ ਹੈ।।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਦੇ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਕੈਪਸ਼ਨ: ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਮੁਲਾਕਾਤ ਦੌਰਾਨ ਐਮ ਪੀ ਗੁਰਜੀਤ ਸਿੰਘ ਔਜਲਾ ਦੀ ਤਸਵੀਰ।।