ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ) -ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਪਹਿਲੀ ਵਰ੍ਹੇਗੰਢ ਮਨਾਈ ਜਾਵੇਗੀ ਅਤੇ 29 ਨਵੰਬਰ ਨੂੰ ਸੰਸਦ ਵੱਲ ਮਾਰਚ ਕੀਤਾ ਜਾਵੇਗਾ। ਬੀਤੇ ਦਿਨ ਬੀਕੇਯੂ ਡਕੌਂਦਾ ਵਲੋਂ ਪਿੰਡ ਕਿਲਾ ਭਰੀਆਂ ਦੁੱਗਾਂ ਅਤੇ ਮੰਡੇਰ ਕਲਾਂ ਕਿਸਾਨਾਂ ਮਜ਼ਦੂਰਾਂ ਦਾ ਕਾਫ਼ਲਾ ਸਿੰਘੂ ਬਾਰਡਰ ਨੂੰ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਕਿਲਾ ਭਰੀਆਂ ਜ਼ਿਲ੍ਹਾ ਪ੍ਰੈੱਸ ਸਕੱਤਰ ਨੇ ਦੱਸਿਆ ਹੈ ਕਿ ਬੇਸ਼ੱਕ ਸੰਘਰਸ਼ ਨੇ ਮੋਦੀ ਦੇ ਮੂੰਹ ਖੋਲ੍ਹਣ ਨੂੰ ਮਜਬੂਰ ਕੀਤਾ ਹੈ ਪਰ ਜਿੰਨਾ ਸਮਾਂ ਇਹ ਕਾਲੇ ਕਾਨੂੰਨ ਪਾਰਲੀਮੈਂਟ ਦੇ ਸੈਸ਼ਨ ਵਿੱਚੋਂ ਰੱਦ ਨਹੀਂ ਕਰੇ ਜਾਂਦੇ ਅਤੇ ਐੱਮਐੱਸਪੀ ਗਾਰੰਟੀ ਕਾਨੂੰਨ ਤੇ ਖ਼ਰੀਦ ਦੀ ਗਰੰਟੀ ਨਹੀਂ ਦਿੱਤੀ ਜਾਂਦੀ ਸੰਘਰਸ਼ ਦਿੱਲੀ ਦੀਆਂ ਬਰੂਹਾਂ ’ਤੇ ਜਾਰੀ ਰਹੇਗਾ। ਇਸ ਮੌਕੇ ਕੁਲਦੀਪ ਸਿੰਘ ਜੋਸੀ ਦੁੱਗਾਂ ਜਸਬੀਰ ਸਿੰਘ ਗੁਰਤੇਜ ਸਿੰਘ ਦਰਬਾਰਾ ਸਿੰਘ ਅਤੇ ਹੋਰ ਕਿਸਾਨ ਆਗੂ ਦਿੱਲੀ ਵੱਲ ਨੂੰ ਰਵਾਨਾ ਹੋਏ।
Boota Singh Basi
President & Chief Editor