ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਦਾ ਬ੍ਰਹਮਪੁਰਾ ਵਲੋਂ ਸਨਮਾਨ

0
22
ਜ਼ਿਲ੍ਹੇ ਵਿੱਚ ਯੂਥ ਅਕਾਲੀ ਦਲ ਨੂੰ ਕੀਤਾ ਜਾਵੇਗਾ ਹੋਰ ਮਜ਼ਬੂਤ -ਜੱਗੀ ਚੋਹਲਾ
ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਮਾਣ ਬਖਸ਼ਿਆ -ਬ੍ਰਹਮਪੁਰਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,14 ਮਾਰਚ 2024
ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਸਮੇਤ ਯੂਥ ਅਕਾਲੀ ਦਲ ਜ਼ਿਲ੍ਹਾ ਤਰਨਤਾਰਨ ਦੇ ਨਵ ਨਿਯੁਕਤ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਦੇ ਗ੍ਰਹਿ ਵਿਖੇ ਪੁੱਜੇ। ਬ੍ਰਹਮਪੁਰਾ ਵਲੋਂ ਜੱਗੀ ਚੋਹਲਾ ਨੂੰ ਅਤੇ ਇਸ ਨਿਯੁਕਤੀ ‘ਤੇ ਵਧਾਈ ਦਿੰਦੇ ਹੋਏ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ।ਇਸ ਮੌਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਵਲੋਂ ਮਾਝੇ ਦੇ ਇਸ ਮਿਹਨਤੀ ਨੌਜਵਾਨ ਆਗੂ ਨੂੰ ਜ਼ਿਲ੍ਹੇ ਦੀ ਕਮਾਨ ਸੌਂਪੀ ਗਈ ਹੈ।ਬ੍ਰਹਮਪੁਰਾ ਨੇ ਕਿਹਾ ਕਿ ਇਸ ਨਿਯੁਕਤੀ ਦਾ ਪਾਰਟੀ ਦੀ ਮਜ਼ਬੂਤੀ ਅਤੇ ਬਿਹਤਰੀ ਤੇ ਇੱਕ ਚੰਗਾ ਪ੍ਰਭਾਵ ਪਵੇਗਾ।ਉਨ੍ਹਾਂ ਨੇ ਆਸ ਪ੍ਰਗਟਾਈ ਕਿ ਜਗਜੀਤ ਸਿੰਘ ਜੱਗੀ ਚੋਹਲਾ ਪਾਰਟੀ ਦੀ ਤਨਦੇਹੀ ਨਾਲ ਸੇਵਾ ਕਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੋੜਨਗੇ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਮਿਹਨਤੀ ਵਰਕਰਾਂ ਨੂੰ ਮਾਣ ਬਖਸ਼ਿਆ ਹੈ।ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਜੱਗੀ ਚੋਹਲਾ ਮਿਹਨਤੀ ਆਗੂ ਹਨ ਜੋ ਪਹਿਲਾਂ ਵੀ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ।ਹੁਣ ਉਨ੍ਹਾਂ ਦੀ ਅਗਵਾਈ ਹੇਠ ਤਰਨਤਾਰਨ ਜ਼ਿਲ੍ਹੇ ਦਾ ਸਮੁੱਚਾ ਯੂਥ ਅਕਾਲੀ ਦਲ ਲੋਕ ਸਭਾ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਵੇਗਾ।ਇਸ ਮੌਕੇ ਜੱਗੀ ਚੋਹਲਾ ਨੇ ਕਿਹਾ ਕਿ ਉਹ ਪਾਰਟੀ ਦੀ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਵਲੋਂ ਉਸ ਉੱਪਰ ਵੱਡਾ ਵਿਸ਼ਵਾਸ ਪ੍ਰਗਟਾਉਂਦੇ ਹੋਏ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਜ਼ਿੰਮੇਵਾਰੀ ਨੂੰ ਉਹ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਨਾਲ ਨਿਭਾਉਣਗੇ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੋੜ ਕੇ ਘਰ ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ,ਸਤਨਾਮ ਸਿੰਘ,ਭੁਪਿੰਦਰ ਸਿੰਘ,ਸੁਖਵੰਤ ਸਿੰਘ,ਨਿਰਮਲ ਸਿੰਘ, ਸੁਰਿੰਦਰਪਾਲ ਸਿੰਘ,ਸੰਦੀਪ ਸਿੰਘ,ਕੁਲਦੀਪ ਸਿੰਘ,ਦਿਲਬਾਗ ਸਿੰਘ,ਹਰਦੀਪ ਸਿੰਘ ਸੰਧੂ,ਸਾਹਿਲਪ੍ਰੀਤ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here