ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਣਨ ‘ਤੇ ਜੱਗੀ ਚੋਹਲਾ ਦਾ ਪਿੰਡ ਵਾਸੀਆਂ ਵਲੋਂ ਸਨਮਾਨ

0
29
ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਵਾਂਗਾ -ਜੱਗੀ ਚੋਹਲਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,5 ਮਾਰਚ 2024
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਆਦੇਸ਼ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦੀ ਜਾਰੀ ਕੀਤੀ ਸੂਚੀ ਵਿੱਚ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਯੂਥ ਆਗੂ ਜਗਜੀਤ ਸਿੰਘ ਜੱਗੀ ਚੋਹਲਾ ਮੈਂਬਰ ਬਲਾਕ ਸੰਮਤੀ ਨੂੰ ਯੂਥ ਵਿੰਗ ਜਿਲ੍ਹਾ ਤਰਨਤਾਰਨ (ਦਿਹਾਤੀ) ਦੇ ਪ੍ਰਧਾਨ ਨਿਯੁਕਤ ਕਰਨ ‘ਤੇ ਅਕਾਲੀ ਦਲ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਹੈ।ਜੱਗੀ ਚੋਹਲਾ ਦੇ ਯੂਥ ਵਿੰਗ ਜਿਲ੍ਹਾ ਤਰਨਤਾਰਨ ਦੇ ਪ੍ਰਧਾਨ ਬਣਨ ਉਪਰੰਤ ਅੱਜ ਉਨ੍ਹਾਂ ਦਾ ਜੱਦੀ ਪਿੰਡ ਚੋਹਲਾ ਖੁਰਦ ਵਿਖੇ ਪੁੱਜਣ ਤੇ ਪਿੰਡ ਦੇ ਲੋਕਾਂ ਤੇ ਅਕਾਲੀ ਦਲ ਦੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ ਕਰਦੇ ਹੋਏ ਜੱਗੀ ਚੋਹਲਾ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਜੱਗੀ ਚੋਹਲਾ ਨੇ ਆਪਣੀ ਇਸ ਨਿਯੁਕਤੀ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ,ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਹਲਕਾ ਤਰਨਤਾਰਨ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ, ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ,ਆਈਟੀ ਵਿੰਗ ਪੰਜਾਬ ਦੇ ਪ੍ਰਧਾਨ ਨਛੱਤਰ ਸਿੰਘ,ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਅਤੇ ਸੁਖਦੇਵ ਸਿੰਘ ਚੱਕ ਸਾਬਕਾ ਚੇਅਰਮੈਨ ਬਲਾਕ ਸੰਮਤੀ ਭਿੱਖੀਵਿੰਡ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਣੇ ‘ਤੇ ਲੱਗੀ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਜ਼ਿਲ੍ਹਾ ਤਰਨਤਾਰਨ ਵਿੱਚ ਯੂਥ ਵਿੰਗ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ। ਜੱਗੀ ਚੋਹਲਾ ਦੀ ਇਸ ਨਿਯੁਕਤੀ ‘ਤੇ ਪਿੰਡ ਚੋਹਲਾ ਖੁਰਦ ਦੇ ਅਮਰਜੀਤ ਸਿੰਘ, ਭੁਪਿੰਦਰ ਸਿੰਘ,ਪ੍ਰਤਾਪ ਸਿੰਘ,ਦਿਲਬਾਗ ਸਿੰਘ, ਹਰਦੀਪ ਸਿੰਘ,ਸੁਖਚੈਨ ਸਿੰਘ,ਗੁਰਦੀਪ ਸਿੰਘ,ਚਰਨ ਸਿੰਘ,ਪ੍ਰਗਟ ਸਿੰਘ,ਬਲਰਾਜ ਸਿੰਘ, ਨਿਰਮਲ ਸਿੰਘ,ਕੁਲਦੀਪ ਸਿੰਘ,ਸਰਦੂਲ ਸਿੰਘ,ਜਗੀਰ ਸਿੰਘ, ਪ੍ਰੀਤਮ ਸਿੰਘ,ਮੇਜਰ ਸਿੰਘ,ਅਮਨਪ੍ਰੀਤ ਸਿੰਘ, ਜਗਰੂਪ ਸਿੰਘ,ਗੁਰਭੇਜ ਸਿੰਘ,ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ,ਸਾਹਿਲ ਪ੍ਰੀਤ ਸਿੰਘ,ਮਨਦੀਪ ਸਿੰਘ,ਸੰਦੀਪ ਸਿੰਘ, ਰਣਜੀਤ ਸਿੰਘ,ਹਰਪ੍ਰੀਤ ਸਿੰਘ,ਸਤਪਾਲ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ,ਰਾਜਬੀਰ ਸਿੰਘ, ਜਗਦੀਪ ਸਿੰਘ, ਜੋਬਨਪ੍ਰੀਤ ਸਿੰਘ, ਵਰਿੰਦਰ ਸਿੰਘ,ਨਿਸ਼ਾਨ ਸਿੰਘ,ਗੁਰਜੰਟ ਸਿੰਘ ਆਦਿ ਵਲੋਂ ਜੱਗੀ ਚੋਹਲਾ ਦਾ ਸਨਮਾਨ ਕਰਦੇ ਹੋਏ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਕੀਤੀ ਗਈ ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਮਾਝੇ ਵਿੱਚ ਹੋਰ ਮਜ਼ਬੂਤ ਹੋਵੇਗਾ।

LEAVE A REPLY

Please enter your comment!
Please enter your name here