ਅੰਮ੍ਰਿਤਸਰ, (ਰਾਜਿੰਦਰ ਰਿਖੀ)-ਤਿੰਨ ਵਾਰ ਵਿਧਾਇਕ ਰਹਿ ਚੁੱਕੇ ਰਣਜੀਤ ਸਿੰਘ ਛੱਜਲਵੱਡੀ ਦੇ ਸਪੁੱਤਰ ਯੂਥ ਕਾਂਗਰਸੀ ਆਗੂ ਪਾਇਲਟ ਸਤਿੰਦਰਜੀਤ ਸਿੰਘ ਛੱਜਲਵੱਡੀ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿੱਚ ਕਾਂਗਰਸੀ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਹਲਕੇ ਦੇ ਵੱਖ – ਵੱਖ ਪਿੰਡਾਂ 2022 ਦੀਆਂ ਚੋਣਾਂ ਨੂੰ ਲੈ ਮੀਟਿੰਗਾਂ ਦਾ ਸਿਲਸਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਪਿੰਡ ਮੱਲ੍ਹਾ ਵਿਖੇ ਯੂਥ ਆਗੂ ਗੁਰਵਿੰਦਰ ਸਿੰਘ ਦੇ ਗ੍ਰਹਿ ਵਿਖੇ ਇਕ ਪ੍ਰਭਾਵਸ਼ਾਲੀ ਇਕੱਠ ਹੋਇਆ। ਇਸ ਮੌਕੇ ਸੰਬੋਧਨ ਕਰਦਿਆਂ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ ਦੀ ਜਨਤਾ ਤੇ ਹਿਟਲਰ ਵਾਂਗ ਰਾਜ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸੜਕਾਂ ’ਤੇ ਬੈਠੇ ਹੋਏ ਹਨ ਅਤੇ ਮੋਦੀ ਸਰਕਾਰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਸਾਲ 2022 ਦੀਆਂ ਆ ਰਹੀਆਂ ਚੋਣਾਂ ਸਬੰਧੀ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਚੱਲ ਰਹੀ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਆਸਾਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰਾ ਉਤਰ ਰਹੀ ਹੈ ਅਤੇ ਲੋਕਾਂ ਵਿੱਚ ਗਰਾਂਉਡ ਲੈਵਲ ’ਤੇ ਖੜ੍ਹ ਕੇ ਲੋਕਾਂ ਦੇ ਮਸਲੇ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੀ ਨਵੀਂ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਸਾਲ 2022 ਵਿੱਚ ਸਰਕਾਰ ਨੂੰ ਰਪੀਟ ਕਰਨ ਲਈ ਉਤਾਵਲੇ ਹਨ ਅਤੇ ਹਲਕਾ ਬਾਬਾ ਬਕਾਲਾ ਤੋਂ ਉਹ ਕਾਂਗਰਸ ਪਾਰਟੀ ਦੀ ਟਿਕਟ ਤੇ ਹੀ ਚੋਣ ਲੜਨਗੇ ਤੇ ਇਹ ਸੀਟ ਵੱਡੇ ਬਹੁਮਤ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਇਸ ਮੌਕੇ ਪ੍ਰਗਟ ਸਿੰਘ, ਦਿਲਬਾਗ ਸਿੰਘ, ਸਰਪੰਚ ਬਲਵੰਤ ਸਿੰਘ, ਸਾਬਕਾ ਸਰਪੰਚ ਸਵਰਨ ਸਿੰਘ, ਮੇਹਰ ਸਿੰਘ, ਅਵਤਾਰ ਸਿੰਘ ਹਰਭੇਜ ਸਿੰਘ, ਸਤਨਾਮ ਸਿੰਘ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੋਰਾ ਪ੍ਰਧਾਨ, ਕਸ਼ਮੀਰ ਸਿੰਘ, ਗੁਰਮੇਜ਼ ਸਿੰਘ ਮੈਬਰ, ਰੌਬਿਨਮਾਨ ਐਸ.ਸੀ., ਗੁਰਮੇਜ ਸਿੰਘ ਚੀਮਾ, ਜਸਵਿੰਦਰ ਸਿੰਘ ਸ਼ਾਹ, ਤਜਿੰਦਰ ਸਿੰਘ ਸੰਧੂ, ਜਗਤਾਰ ਸਿੰਘ ਬਿੱਲਾ, ਜਗਰੂਪ ਸੋਖੋਂ ਆਦਿ ਮੋਹਤਬਰ ਵਿਅਕਤੀ ਵੱਡੀ ਗਿਣਤੀ ਚ ਮੌਜ਼ੂਦ ਸਨ। ਵਰਣਯੋਗ ਹੈ ਕਿ ਪਿਛਲੇ 6 ਮਹੀਨੇ ਤੋ ਲਗਾਤਰ ਮੌਜ਼ੂਦਾ ਵਿਧਾਇਕ ਤੋ ਨਿਰਾਸ਼ ਹੋਏ ਬਹੁਗਿਣਤੀ ਕਾਗਰਸੀ ਯੂਥ ਆਗੂ ਸਤਿੰਦਰਜੀਤ ਸਿੰਘ ਦੇ ਹੱਕ ਵਿੱਚ ਡੱਟ ਗਏ ਹਨ ਤੇ ਪਾਰਟੀ ਤੋ ਇਸ ਵਾਰ ਇਸ ਹਲਕੇ ਦੀ ਟਿਕਟ ਯੂਥ ਆਗੂ ਨੂੰ ਦੇਣ ਦੀ ਮੰਗ ਲਗਾਤਾਰ ਕਰ ਰਹੇ ਹਨ।
Boota Singh Basi
President & Chief Editor