ਯੂਨੀਵਰਸਿਟੀ ਕਾਲਜ ਬੇਨੜਾ ਦੇ ਕਾਮਰਸ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

0
110

ਧੂਰੀ, 24 ਅਗਸਤ, 2023: ਯੂਨੀਵਰਸਿਟੀ ਕਾਲਜ ਬੇਨੜਾ ਦੇ ਕਾਮਰਸ ਵਿਭਾਗ ਦੇ ਬੀ. ਕਾਮ ਭਾਗ ਤੀਜਾ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਾਲ ਹੀ ਵਿੱਚ ਐਲਾਨੇ ਨਤੀਜੇ ‘ਚ ਸ਼ਾਨਦਾਰ ਅੰਕ ਹਾਸਲ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਕਾਮਰਸ ਵਿਭਾਗ ਦੇ ਕੋਆਰਡੀਨੇਟਰ ਡਾ. ਹਰਵਿੰਦਰ ਸਿੰਘ ਨੇ ਕਿਹਾ ਕਿ ਕਾਲਜ ਪ੍ਰਿੰਸੀਪਲ ਡਾ. ਪਰਮਜੀਤ ਕੌਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ ਤੇ ਭਵਿੱਖ ‘ਚ ਵੀ ਇਸੇ ਤਰ੍ਹਾਂ ਦੀ ਕਾਰਗੁਜ਼ਾਰੀ ਦੀ ਆਸ ਕੀਤੀ। ਇਸ ਤੋਂ ਇਲਾਵਾ ਕਾਮਰਸ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਤੇ ਖੁਸ਼ੀ ਪ੍ਰਗਟ ਕੀਤੀ।

ਨਤੀਜਿਆਂ ਵਿੱਚ ਕੋਮਲ ਗਰਗ, ਨੰਦਨ ਰਾਜਪਾਲ ਅਤੇ ਸੋਨੀਆ ਨੇ ਕ੍ਰਮਵਾਰ 84.45%, 83.12% ਤੇ 82.61% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।

LEAVE A REPLY

Please enter your comment!
Please enter your name here