ਧੂਰੀ,
ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਦੀ ਅਗਵਾਈ ਵਿੱਚ ਵੋਟਰ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਤਹਿਤ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ।
ਰਾਜਨੀਤੀ ਸਾਸ਼ਤਰ ਵਿਸ਼ੇ ਦੇ ਅਧਿਆਪਕ ਡਾ. ਸੁਭਾਸ਼ ਕੁਮਾਰ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਜੀਵਨ ਵਿੱਚ ਸਹੀ ਵਿਅਕਤੀ ਨੂੰ ਵੋਟ ਕਰਨ ਦੇ ਮਹੱਤਵ ਬਾਰੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਭਾਸ਼ਣ ਮੁਕਾਬਲੇ ਵਿੱਚ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਅਮਨਦੀਪ ਕੌਰ ਅਤੇ ਚਹਿਲ ਨੇ ਪ੍ਰਾਪਤ ਕੀਤਾ। ਜਦੋਂ ਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪ੍ਰਭਜੋਤ ਕੌਰ ਅਤੇ ਉਨੀਸ਼ਾ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ। ਮੰਚ ਸੰਚਾਲਨ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ ਡਾ. ਅਸ਼ੋਕ ਕੁਮਾਰ ਵੱਲੋਂ ਕੀਤਾ ਗਿਆ। ਇਸ ਸਮੇਂ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ ਡਾ. ਊਸ਼ਾ ਰਾਣੀ ਅਤੇ ਕੋਆਰਡੀਨੇਟਰ ਰੈਡ ਰਿਬਨ ਕਲੱਬ ਡਾ. ਰਾਕੇਸ਼ ਕੁਮਾਰ ਮੌਜੂਦ ਰਹੇ।