ਗਲਾਸਗੋ/ਲੈਸਟਰ (ਮਨਦੀਪ ਖੁਰਮੀ ਹਿੰਮਤਪੁਰਾ) -ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਜਿੱਥੇ ਪੰਜਾਬ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਖੁਸ਼ੀ ਮਨਾਈ ਮਨਾਈ ਜਾ ਰਹੀ ਹੈ, ਉਥੇ ਵਿਦੇਸ਼ਾਂ ਵਿਚ ਵਸਦੇ ਅਕਾਲੀ ਵਰਕਰਾਂ ਵੱਲੋਂ ਵੀ ਇਸ ਰਾਹਤ ’ਤੇ ਜਿਥੇ ਮਾਣਯੋਗ ਪੰਜਾਬ ਹਾਈਕੋਰਟ ਦਾ ਧੰਨਵਾਦ ਕੀਤਾ ਜਾ ਰਿਹਾ ਹੈ, ਉੱਥੇ ਵੱਡੇ ਇਕੱਠ ਕਰਕੇ ਭੰਗੜੇ ਪਾ ਕੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਜਾ ਰਹੀ ਹੈ। ਇਸੇ ਤਰ੍ਹਾਂ ਇੰਗਲੈਂਡ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਅੱਜ ਅਕਾਲੀ ਆਗੂ ਜਲਵੰਤ ਸਿੰਘ ਢੱਡੇ, ਸੁਖਜਿੰਦਰ ਸਿੰਘ ਢੱਡੇ ਅਤੇ ਮੁਖਤਿਆਰ ਸਿੰਘ ਝੰਡੇਰ ਦੀ ਅਗਵਾਈ ਵਿਚ ਇਕ ਵਿਸ਼ਾਲ ਇਕੱਠ ਕਰਕੇ ਬਿਕਰਮ ਸਿੰਘ ਮਜੀਠੀਆ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਗਈ ਅਤੇ ਲੱਡੂ ਵੰਡ ਕੇ ਭੰਗੜੇ ਪਾ ਕੇ ਖ਼ੁਸ਼ੀ ਮਨਾਈ ਗਈ। ਇਸ ਮੌਕੇ ’ਤੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਵਿਚਲੀ ਕਾਂਗਰਸ ਸਰਕਾਰ ਨੇ ਮਜੀਠੀਆ ’ਤੇ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਅੰਦਰ ਕਰਨ ਦੀ ਕੋਸ਼ਿਸ਼ ਕੀਤੀ ਸੀ, ਤਾਂ ਕਿ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ, ਪਰ ਸਰਕਾਰ ਦੀ ਇਹ ਮਨਸਾ ਪੂਰੀ ਨਹੀਂ ਹੋਈ ਅਤੇ ਮਜੀਠੀਆ ਜ਼ਮਾਨਤ ਮਿਲਣ ਤੋਂ ਬਾਅਦ ਪਹਿਲਾ ਦੀ ਤਰ੍ਹਾਂ ਆਪਣੇ ਵਰਕਰਾਂ ‘ਚ ਵਿਚਰ ਕੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡੇ ਪੱਧਰ ’ਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾ ਕੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਇਸ ਮੌਕੇ ’ਤੇ ਬਹੁਜਨ ਸਮਾਜ ਪਾਰਟੀ ਦੇ ਯੂ.ਕੇ ਦੇ ਆਗੂ ਦੀਪ ਨੀਲੋਵਾਲੀਆ, ਰਣਜੀਤ ਸਿੰਘ ਢੱਡੇ, ਪਲਵਿੰਦਰ ਸਿੰਘ ਢੱਡੇ, ਸੁਖਮਨ ਸਿੰਘ ਢੱਡੇ, ਰਾਜਨਦੀਪ ਸਿੰਘ ਢੱਡੇ, ਸਰਬਜੀਤ ਸਿੰਘ ਸਾਬੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਸਮਰਥਕ ਮੌਜੂਦ ਸਨ।
Boota Singh Basi
President & Chief Editor