ਰਈਆ ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਵਿਅੱਕਤੀ ਕੋਲੋਂ ਦੋ ਹੋਰ ਮੋਟਰਸਾਈਕਲ ਬਰਾਮਦ

0
326

ਬਿਆਸ 1 ਮਈ (ਬਲਰਾਜ ਸਿੰਘ ਰਾਜਾ )

ਪੁਲਿਸ ਚੌਂਕੀ ਰਈਆ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰਕ੍ਰਿਸ਼ਨ ਸਿੰਘ ਡੀ ਐਸ ਪੀ ਬਾਬਾ ਬਕਾਲਾ ਸਾਹਿਬ ਵੱਲੋਂ ਇੰਸਪੈਕਟਰ ਯਾਦਵਿੰਦਰ ਸਿੰਘ ਮੁੱਖ ਅਫਸਰ ਥਾਣਾ ਬਿਆਸ ਨੂੰ ਦਿੱਤੀਆਂ ਹਦਾਇਤਾਂ ਮੁਤਾਬਿਕ ਬੀਤੇ ਦਿਨ ਸੰਜੀਵ ਕੁਮਾਰ ਚੋਂਕੀ ਇੰਚਾਰਜ ਰਈਆ ਨੇ ਸਮੇਤ ਪੁਲਿਸ ਪਾਰਟੀ ਪਿੰਡ ਪੱਡੇ ਦੇ ਨਜਦੀਕ ਨਾਕਾਬੰਦੀ ਕੀਤੀ ਹੋਈ ਸੀ ਜਿਸ ਦੌਰਾਨ ਮੁਖਬਰ ਦੀ ਇਤਲਾਹ ਤੇ ਪਵਨਜੋਤ ਸਿੰਘ ਉਰਫ ਪਵਨ ਪੁੱਤਰ ਬਲਦੇਵ ਸਿੰਘਵਾਸੀ ਪੱਤੀ ਨੰਗਲ ਮਹਿਤਾ ਥਾਣਾ ਮਹਿਤਾ ਨੂੰ ਚੋਰੀ ਦੇ ਮੋਟਰ ਸਾਈਕਲ ਬਿਨਾ ਨੰਬਰੀ ਮਾਰਕਾ ਸਪਲੈਂਡਰ ਸਮੇਤ ਕਾਬੂ ਕੀਤਾ। ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਜਿਸ ਨੇ ਪੁੱਛਗਿੱਛ ਦੌਰਾਨ 2 ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕਰਵਾਏ ਹਨ। ਦੋਸ਼ੀ ਪਾਸੋਂ ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਹੋਣ ਦੀ ਸੰਭਾਵਨਾ ਹੈ ।ਜਿਸ ਕਰਕੇ ਦੋਸ਼ੀ ਦੀ ਹੋਰ ਪੁੱਛਗਿੱਛ ਜਾਰੀ ਹੈ।

LEAVE A REPLY

Please enter your comment!
Please enter your name here