ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਅਕਾਲੀ ਵਰਕਰਾਂ ਨੂੰ ਪ੍ਰੋ ਵਲਟੋਹਾ ਦੇ ਹੱਕ ‘ਚ ਪਿੰਡ ਛਾਪੜੀ ਸਾਹਿਬ ਵਿਖੇ ਡੋਰ ਟੂ ਡੋਰ ਪ੍ਰਚਾਰ ਕਰਨ ਦੀ ਬੇਨਤੀ ਕੀਤੀ

0
142
ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਅਕਾਲੀ ਵਰਕਰਾਂ ਨੂੰ ਪ੍ਰੋ ਵਲਟੋਹਾ ਦੇ ਹੱਕ ‘ਚ ਪਿੰਡ ਛਾਪੜੀ ਸਾਹਿਬ ਵਿਖੇ ਡੋਰ ਟੂ ਡੋਰ ਪ੍ਰਚਾਰ ਕਰਨ ਦੀ ਬੇਨਤੀ ਕੀਤੀ
ਤਰਨਤਾਰਨ 28/05/2024
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਛਾਪੜੀ ਸਾਹਿਬ  ਦੇ ਮੋਹਤਬਰ ਅਤੇ ਅਕਾਲੀ ਵਰਕਰਾਂ ਦੀ ਸਾਂਝੀ ਮੀਟਿੰਗ ਮਨਜਿੰਦਰ ਸਿੰਘ ਮਿੰਟੂ ਸਾਬਕਾ ਸਰਪੰਚ ਛਾਪੜੀ ਸਾਹਿਬ ਦੇ ਗ੍ਰਹਿ ਵਿਖੇ ਕੀਤੀ। ਇਸ ਮੀਟਿੰਗ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਿੰਡ ਦੇ ਮੋਹਤਬਰਾਂ ਨੂੰ ਬੇਨਤੀ ਕੀਤੀ ਕਿ ਉਹ ਪਿੰਡ ਵਿੱਚ ਜਾ ਕੇ ਡੋਰ ਟੂ ਡੋਰ ਪ੍ਰਚਾਰ ਕਰਨ ਅਤੇ 1ਜੂਨ ਨੂੰ ਜ਼ਿਆਦਾ ਤੋਂ ਜ਼ਿਆਦਾ ਵੋਟਾਂ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਪੁਆਉਣ ਤਾਂ ਜ਼ੋ ਉਹਨਾਂ ਦੀ ਜਿੱਤ ਨੂੰ ਸ਼ਾਨਦਾਰ ਯਕੀਨੀ ਜਿੱਤ ਬਣਾਇਆ ਜਾਵੇ। ਇਸ ਮੌਕੇ ਰਵਿੰਦਰ ਬ੍ਰਹਮਪੁਰਾ ਵੱਲੋਂ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਬਹੁਤ ਹੀ ਸੂਝਵਾਨ ਅਤੇ ਦਿਨ ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨ ਵਾਲੇ ਇੰਨਸਾਨ ਹਨ, ਇਸ ਲਈ ਇਸ ਵਾਰ ਪੰਥਕ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਲੋਕ ਸਭਾ ਵਿੱਚ ਭੇਜੋ। ਇਸ ਮੀਟਿੰਗ ਮੌਕੇ
ਜਰਨੈਲ ਸਿੰਘ ਸਾਬਕਾ ਸਰਪੰਚ, ਜਸਵੰਤ ਸਿੰਘ ਸੰਮਤੀ ਮੈਂਬਰ, ਨਿਰਮਲ ਸਿੰਘ, ਬਾਬਾ ਸਤਨਾਮ ਸਿੰਘ, ਮੰਗਲ ਸਿੰਘ ਬਾਠ, ਬੀਰਾ ਸਿੰਘ ਭੋਲੂ, ਬਲਦੇਵ ਸਿੰਘ ਸ਼ਾਹ, ਹਰਭਜਨ ਸਿੰਘ ਸ਼ਾਹ, ਗਿਆਨ ਸਿੰਘ ਸ਼ਾਹ, ਗੁਰਚੇਤਨਦੀਪ ਸਿੰਘ, ਬਖਸ਼ੀਸ਼ ਸਿੰਘ, ਤਰਸੇਮ ਸਿੰਘ,
ਅਤੇ ਹੋਰ ਮੁਹਤਬਰ ਸੱਜਣ ਹਾਜ਼ਰ ਸਨ।

LEAVE A REPLY

Please enter your comment!
Please enter your name here