ਰਾਜਨਾਥ ਸਿੰਘ ਨੂੰ ਪੰਜਾਬ ‘ਤੇ ਬਿਆਨ ਦੇਣ ਤੋਂ ਪਹਿਲਾਂ ਮਨੀਪੁਰ ਦੀ ਹਾਲਤ ਸੁਧਾਰਨੀ ਚਾਹੀਦੀ ਹੈ – ਮਲਵਿੰਦਰ ਕੰਗ

0
207

ਮਨੀਪੁਰ ‘ਚ ਹਿੰਸਾ ਵਧ ਰਹੀ ਹੈ, ਸੈਂਕੜੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਪਰ ਭਾਜਪਾ ਸਰਕਾਰ ਦੇ ਮੰਤਰੀ ਅੱਗ ਬੁਝਾਉਣ ਦੀ ਬਜਾਏ ਵਿਰੋਧੀ ਪਾਰਟੀਆਂ ਦੀ ਨਿੰਦਾ ਵਿੱਚ ਮਸਰੂਫ਼ ਹਨ – ਕੰਗ

ਰਾਜਨਾਥ ਜੀ, ਚੰਗਾ ਹੋਵੇਗਾ ਜੇਕਰ ਤੁਸੀਂ ਪੰਜਾਬ ਦੀ ਅਮਨ-ਕਾਨੂੰਨ ਦੀ ਚਿੰਤਾ ਛੱਡ ਕੇ ਦਿੱਲੀ ਦੀ ਅਮਨ-ਕਾਨੂੰਨ ਵੱਲ ਵਧੇਰੇ ਧਿਆਨ ਦਿਓ, ਜਿੱਥੇ ਦਿਨ-ਬ-ਦਿਨ ਕਤਲ, ਗੁੰਡਾਗਰਦੀ, ਲੁੱਟ-ਖਸੁੱਟ ਅਤੇ ਬਲਾਤਕਾਰ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ – ਮਲਵਿੰਦਰ ਕੰਗ

ਚੰਡੀਗੜ੍ਹ, 24 ਜੂਨ

ਆਮ ਆਦਮੀ ਪਾਰਟੀ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਪੰਜਾਬ ‘ਚ ਕਾਨੂੰਨ ਵਿਵਸਥਾ ‘ਤੇ ਦਿੱਤੇ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਰੱਖਿਆ ਮੰਤਰੀ ਦੇ ਬਿਆਨ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਰਾਜਨਾਥ ਸਿੰਘ ਪੰਜਾਬ ਲਈ ਚਿੰਤਤ ਹਨ ਪਰ ਉਨ੍ਹਾਂ ਨੂੰ ਮਨੀਪੁਰ ‘ਚ ਲੱਗੀ ਅੱਗ ਨਜ਼ਰ ਨਹੀਂ ਆ ਰਹੀ।

ਸ਼ਨੀਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ‘ਚ ਮਾਲਵਿੰਦਰ ਕੰਗ ਨੇ ਕਿਹਾ ਕਿ ਰਾਜਨਾਥ ਸਿੰਘ ਨੂੰ ਪੰਜਾਬ ‘ਚ ਕਾਨੂੰਨ ਵਿਵਸਥਾ ‘ਤੇ ਬਿਆਨ ਦੇਣ ਤੋਂ ਪਹਿਲਾਂ ਮਨੀਪੁਰ ‘ਚ ਅਸਥਿਰ ਸਥਿਤੀ ਅਤੇ ਹਿੰਸਾ ‘ਤੇ ਕਾਬੂ ਪਾਉਣ ‘ਤੇ ਧਿਆਨ ਦੇਣਾ ਚਾਹੀਦਾ ਹੈ।

ਕੰਗ ਨੇ ਕਿਹਾ ਕਿ ਮਣੀਪੁਰ ਵਿੱਚ ਹਿੰਸਾ ਲਗਾਤਾਰ ਵੱਧ ਰਹੀ ਹੈ। ਲੋਕਾਂ ਦਾ ਜਾਨ-ਮਾਲ ਦਾ ਨੁਕਸਾਨ ਹੋ ਰਿਹਾ ਹੈ। ਹਿੰਸਾ ਕਾਰਨ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ। ਸੈਂਕੜੇ ਲੋਕ ਬੇਘਰ ਹੋ ਗਏ ਹਨ ਪਰ ਭਾਜਪਾ ਦੇ ਕੇਂਦਰੀ ਮੰਤਰੀ ਗੈਰ-ਭਾਜਪਾ ਸ਼ਾਸਤ ਰਾਜਾਂ ਨੂੰ ਬਦਨਾਮ ਕਰਨ ਦੀ ਰਾਜਨੀਤੀ ਕਰ ਰਹੇ ਹਨ।

ਕੰਗ ਨੇ ਭਾਜਪਾ ਆਗੂਆਂ ਨੂੰ ਸਲਾਹ ਦਿੱਤੀ ਕਿ ਹੁਣ ਦੇਸ਼ ਹਿੰਸਾ ਨਾਲ ਸੜ ਰਿਹਾ ਹੈ ਅਤੇ ਅੱਗ ਬੁਝਾਉਣ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਨਿੱਜੀ ਪ੍ਰਚਾਰ ਲਈ ਵਿਦੇਸ਼ ਦੌਰੇ ‘ਤੇ ਚਲੇ ਗਏ ਹਨ। ਇਸ ਦੇ ਨਾਲ ਹੀ ਦੇਸ਼ ਦੇ ਗ੍ਰਹਿ ਮੰਤਰੀ ਚੋਣ ਰੈਲੀਆਂ ਕਰ ਰਹੇ ਹਨ ਅਤੇ ਬਾਕੀ ਮੰਤਰੀ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਨ ਵਿੱਚ ਲੱਗੇ ਹੋਏ ਹਨ। ਜਦਕਿ ਮਨੀਪੁਰ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਸਮੇਤ ਸਾਰੇ ਕੈਬਨਿਟ ਮੰਤਰੀਆਂ ਨੂੰ ਮਨੀਪੁਰ ‘ਚ ਹਿੰਸਾ ਨੂੰ ਰੋਕਣ ‘ਤੇ ਆਪਣਾ ਧਿਆਨ ਕੇਂਦਰਿਤ ਕਰਨਾ ਚਾਹੀਦਾ ਸੀ।

ਮਾਲਵਿੰਦਰ ਕੰਗ ਨੇ ਕਿਹਾ ਕਿ ਭਾਜਪਾ ਅਤੇ ਮੋਦੀ ਨੇ ਸੰਵਿਧਾਨਕ ਸੰਸਥਾਵਾਂ ਦੇ ਮਾਣ-ਸਨਮਾਨ ਨੂੰ ਤੋੜਨਾ ਸ਼ੁਰੂ ਕਰ ਦਿੱਤਾ ਹੈ। ਜਿਹੜੇ ਗੈਰ ਬੀਜੇਪੀ ਰਾਜ ਹਨ, ਉੱਥੇ ਰਾਜਪਾਲ ਖੁੱਲਕੇ ਰਾਜ ਸਰਕਾਰ ਦੇ ਕੰਮਾਂ ਵਿੱਚ ਦਖ਼ਲਅੰਦਾਜ਼ੀ ਕਰਦੇ ਹਨ ਤੇ ਰਾਜ ਦੇ ਵਿਰੁੱਧ ਭੁਗਤਦੇ ਹਨ। ਕੰਗ ਨੇ ਪੰਜਾਬ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਪੰਜਾਬ ਦਾ ਰਾਜਪਾਲ ਸ਼ਰੇਆਮ ਗਲਤ ਕੰਮ ਕਰ ਰਿਹਾ ਹੈ ਕਿ ਉਸ ਨੇ ਪੰਜਾਬ ਦੀ ਯੂਨੀਵਰਸਿਟੀ ਹਰਿਆਣਾ ਨੂੰ ਦੇ ਦਿੱਤੀ ਅਤੇ ਕਈ ਵਾਰ ਪੰਜਾਬ ਦੇ ਮੰਤਰੀ ਮੰਡਲ ਦੇ ਫੈਸਲੇ ਨੂੰ ਵੀ ਰੱਦ ਕਰ ਦਿੱਤਾ, ਸੈਸ਼ਨ ਰੱਦ ਕੀਤੇ ਜਿਸ ਨੂੰ ਲੈ ਕੇ ਅਸੀਂ ਸੁਪਰੀਮ ਕੋਰਟ ਦਾ ਰੁਖ ਕੀਤਾ। ਇਸਤੋਂ ਵੱਧ ਸ਼ਰਮਨਾਕ ਗੱਲ ਹੋਰ ਕੀ ਹੋ ਸਕਦੀ ਹੈ।

ਕੰਗ ਨੇ ਕਿਹਾ ਕਿ ਜਾਂ ਤਾਂ ਰਾਜਨਾਥ ਜੀ ਨੂੰ ਜਾਂ ਤਾਂ ਸਹੀ ਗੱਲ ਦੱਸੀ ਨਹੀਂ ਗਈ ਜਾਂ ਫਿਰ ਉਨ੍ਹਾਂ ਨੇ ਪੰਜਾਬ ਦੇ ਮਾਮਲੇ ‘ਚ ਜਾਣਬੁੱਝ ਕੇ ਗਲਤ ਬਿਆਨਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਜੋ ਦੇਸ਼ ਦਾ ਸਭ ਤੋਂ ਸ਼ਾਂਤਮਈ ਸੂਬਾ ਹੈ ਅਤੇ ਜਿੱਥੇ ਭਾਈਚਾਰਾ ਮਜ਼ਬੂਤ ਹੈ, ਉੱਥੇ ਰਾਜਨਾਥ ਵਰਗੇ ਆਗੂ ਨੂੰ ਅਜਿਹੀ ਗੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਕਰਨਾ ਸ਼ੋਭਾ ਨਹੀਂ ਦਿੰਦਾ। ਕੰਗ ਨੇ ਕਿਹਾ ਕਿ ਦਿੱਲੀ ਦੀ ਰਾਜਧਾਨੀ ਜਿੱਥੇ ਪੁਲਿਸ ਕੇਂਦਰ ਸਰਕਾਰ (ਭਾਜਪਾ) ਦੇ ਕਬਜ਼ੇ ਵਿੱਚ ਹੈ, ਉੱਥੇ ਹਰ ਰੋਜ਼ ਕਤਲ, ਬਲਾਤਕਾਰ ਅਤੇ ਗੁੰਡਾਗਰਦੀ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ, ਰਾਜਨਾਥ ਇਨ੍ਹਾਂ ਘਟਨਾਵਾਂ ਬਾਰੇ ਕਿਉਂ ਨਹੀਂ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਓਲੰਪਿਕ ਖਿਡਾਰੀ ਕਈ ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਭਾਜਪਾ ਦੇ ਇਕ ਸੰਸਦ ਮੈਂਬਰ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਤੱਕ ਲੱਗੇ ਹਨ। ਇਸ ‘ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ, ਰਾਜਨਾਥ ਜੀ ਇਸ ਮੁੱਦੇ ‘ਤੇ ਚੁੱਪ ਕਿਉਂ ਹਨ?

LEAVE A REPLY

Please enter your comment!
Please enter your name here