ਰਾਜ ਵਿੱਚੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ-ਸ੍ਰੀ ਬਨਵਾਰੀ ਲਾਲ ਪੁਰੋਹਿਤ

0
102

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਖੇਮਕਰਨ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਕੀਤਾ ਸੰਬੋਧਨ
12 ਅਕਤੂਬਰ :ਖੇਮਕਰਨ
ਰਾਜ ਵਿੱਚੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਬੀ. ਐੱਸ. ਐੱਫ਼. ਕੈਂਪ ਖੇਮਕਰਨ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਚੀਫ਼ ਸੈਕਟਰੀ ਪੰਜਾਬ ਸ੍ਰੀ ਅਨੁਰਾਗ ਵਰਮਾ, ਸਪੈਸ਼ਲ ਚੀਫ਼ ਸੈਕਟਰੀ ਸ੍ਰੀ ਸਰਵਜੀਤ ਸਿੰਘ, ਅਡੀਸ਼ਨਲ ਚੀਫ਼ ਸੈਕਟਰੀ ਸ੍ਰੀ ਕੇ. ਸ਼ਿਵਾ ਪ੍ਰਸ਼ਾਦ, ਸਪੈਸ਼ਲ ਡੀ. ਜੀ. ਪੀ. ਬੀ. ਐੱਸ. ਐੱਫ਼. ਸ੍ਰੀ ਵਾਈ. ਬੀ. ਖੁਰਾਣਾ, ਆਈ. ਜੀ. ਬੀ. ਐੱਸ. ਐੱਫ਼ ਸ੍ਰੀ ਅਤੁਲ ਫੁਲਜ਼ਿਲੇ, ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਸ੍ਰੀ ਰਣਜੀਤ ਸਿੰਘ ਢਿਲੋਂ, ਡੀ. ਆਈ. ਜੀ. ਬੀ. ਐੱਸ. ਐੱਫ਼. ਬ੍ਰਿਗੇਡੀਅਰ ਪਵਨ ਬਜਾਜ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਐੱਸ. ਐੱਸ. ਪੀ. ਸ੍ਰੀ ਅਸ਼ਵਨੀ ਕਪੂਰ ਅਤੇ ਵਧਕਿ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਦੇ ਮੈਂਬਰ ਵੀ ਮੌਜੂਦ ਸਨ।
ਉਹਨਾਂ ਆਪਣੇ ਸੰਬੋਧਨ ਵਿੱਚ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਾਡੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ, ਇਸ ਲਈ ਸਾਨੂੰ ਸਾਰਿਆ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਦੇਸ਼ ਵਿਰੋਧੀ ਤਾਕਤਾਂ ਯੋਜਨਾਬੱਧ ਢੰਗ ਨਾਲ ਨਸ਼ਿਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਰਹੀਆਂ ਹਨ ਅਤੇ ਇਸਨੂੰ ਰੋਕਣਾ ਬਹੁਤ ਜ਼ਰੂਰੀ ਹੈ।ਉਹਨਾਂ ਕਿਹਾ ਜਿ ਇਸ ਲਈ ਸਾਡੀ ਪੀੜ੍ਹੀ ਜਵਾਬਦੇਹ ਹੈ, ਇਸ ਲਈ ਸਾਡੇ ਲਈ ਚੌਕਸ ਰਹਿਣਾ ਬਹੁਤ ਜ਼ਰੂਰੀ ਹੈ।
ਉਹਨਾਂ ਕਿਹਾ ਕਿ ਡੋਰਨ ਰਾਹੀਂ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ, ਜੋ ਕਿ ਗਵਾਂਢੀ ਦੇਸ਼ ਪਾਕਿਸਤਾਨ ਦੀ ਸਾਡੇ ਦੇਸ਼ ਨੂੰ ਕਮਜ਼ੋਰ ਕਰਨ ਦੀ ਸਾਜਿਸ਼ ਹੈ। ਉਹਨਾਂ ਕਿ ਪਾਕਿਸਤਾਨ ਸਾਡੇ ਨਾਲ ਸਿੱਧੀ ਲੜਾਈ ਲੜਨ ਦੇ ਕਾਬਿਲ ਨਹੀਂ ਹੈ, ਇਸ ਲਈ ਛਲਬਾਜ਼ੀ ਕਰ ਰਿਹਾ ਹੈ।ਉਹਨਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਬੀ. ਐੱਸ. ਐੱਫ਼ ਅਤੇ ਪੰਜਾਬ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ।ਉਹਨਾਂ ਕਿਹਾ ਕਿ ਨਸ਼ਿਆਂ ਦੀ ਇਸ ਭਿਆਨਕ ਸਮੱਸਿਆ ਨਾਲ ਨਜਿੱਠਣ ਲਈ ਸਾਰੀਆਂ ਏਜੰਸੀਆਂ ਨੂੰ ਮਿਲਕੇ ਕੰਮ ਕਰਨ ਦੀ ਜ਼ਰੂਰਤ ਹੈ, ਪਰ ਇਸ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਇਸ ਸੰਭਵ ਨਹੀਂ ਹੈ।ਉਹਨਾਂ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਸਰਹੱਦ ਉੱਪਰ ਡਰੋਨ ਨਾਲ ਹੋ ਰਹੀ ਤਸਕਰੀ ਨੂੰ ਰੋਕਣ ਲਈ ਗਿਹ ਮੰਤਰਾਲੇ ਵੱਲੋਂ ਐਂਟੀ ਡਰੋਨ ਯੰਤਰ ਵੀ ਲਗਾਏ ਜਾ ਰਹੇ ਹਨ।
ਉਹਨਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਹਰ ਇੱਕ ਪਿੰਡ ਵਿੱਚ ਪਿੰਡ ਪੱਧਰੀ ਸੁਰੱਖਿਆ ਕਮੇਟੀ ਬਣਾਈ ਗਈ ਹੈ। ਉਹਨਾਂ ਕਿਹਾ ਸਰਹੱਦ ਦੇ 15 ਕਿਲੋਮੀਟਰ ਦੇ ਘੇਰੇ ਅੰਦਰ 99 ਫੀਸਦੀ ਪਿੰਡਾਂ ਵਿੱਚ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਬਣ ਚੁੱਕੀਆ ਹਨ।ਉਹਨਾਂ ਕਿਹਾ ਕਿ ਪੰਜਾਬ ਦੇ ਹਰ ਇੱਕ ਪਿੰਡ ਵਿੱਚ ਪਿੰਡ ਪੱਧਰੀ ਸੁਰੱਖਿਆ ਕਮੇਟੀ ਦੀ ਸਥਾਪਨਾ ਕੀਤੀ ਜਾਵੇਗੀ ਤਾਂ ਜੋ ਨਸ਼ਿਆਂ ਦੀ ਇਸ ਭਿਆਨਕ ਬਿਮਾਰੀ ਵਿਰੁੱਧ ਲੋਕ ਲਹਿਰ ਬਣਾਈ ਜਾ ਸਕੇ।
ਆਪਣੇ ਸੰਬੋਧਨ ਵਿੱਚ ਉਹਨਾਂ ਕਿਹਾ ਕਿ ਨਸ਼ਿਆਂ ਦੇ ਨਾਲ-ਨਾਲ ਰਾਜ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਵੀ ਰੋਕਣਾ ਬਹੁਤ ਜ਼ਰੂਰੀ ਹੈ।ਉਹਨਾਂ ਕਿਹਾ ਕਿ ਕਾਨੂੰਨ ਹਰ ਕਿਸੇ ਲਈ ਬਰਾਬਰ ਹੈ ਅਤੇ ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।ਉਹਨਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਵੀ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਸੁਚੇਤ ਰਹਿਤ ਅਤੇ ਇਸ ਸਬੰਧੀ ਸੂਚਨਾ ਦੇਣ ਲਈ ਡਿਪਟੀ ਕਮਿਸ਼ਨਰ ਨੂੰ ਰਿਪੋਰਟ ਕਰਨ।

LEAVE A REPLY

Please enter your comment!
Please enter your name here