ਹਰਿਆਣਾ ਵਿੱਚ ਭਾਜਪਾ ਨੇ ਸੱਤਾ ‘ਚ ਆਉਂਦੇ ਹੀ 23000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਜਦਕਿ ਪੰਜਾਬ ਦੀ ‘ਆਪ’ ਸਰਕਾਰ ਆਪਣੇ ਝੂਠੇ ਪ੍ਰਚਾਰ ਤੇ ਕਰੋੜਾਂ ਰੁਪਏ ਖਰਚ ਰਹੀ ਹੈ-ਗਰਚਾ
ਲੁਧਿਆਣਾ, 24 ਅਕਤੂਬਰ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਹਰਿਆਣਾ ਰਾਜ ਦੇ ਲੋਕ ਨੇ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾਕੇ ਹੈ ਜਿੱਥੇ ਆਪਣੇ ਹੱਕਾ ਤੇ ਹਿੱਤਾਂ ਨੂੰ ਸੁਰੱਖਿਅਤ ਕੀਤਾ ਹੈ ਉਥੇ ਨਾਲ ਹੀ ਸੂਬੇ ਦੇ ਵਿਕਾਸ ਲਈ ਨਵੇਂ ਰਾਹ ਖੋਲ੍ਹ ਦਿੱਤੇ ਹਨ। ਗਰਚਾ ਨੇ ਕਿਹਾ ਦੀਵਾਲੀ ਆਉਣ ਵਿੱਚ ਚਾਹੇ ਹਾਲੇ ਕੁੱਝ ਦਿਨ ਬਾਕੀ ਹਨ ਪਰ ਮੁੱਖਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਹਰਿਆਣਾ ਦੀ ਮੌਜੂਦਾ ਭਾਜਪਾ ਸਰਕਾਰ ਨੇ ਸੂਬੇ ਵਿੱਚ 23000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਹਨ। ਸੂਬੇ ਦੇ ਹਜ਼ਾਰਾਂ ਘਰਾਂ ਵਿੱਚ ਦੀਵਾਲੀ ਵਾਂਗ ਮਾਹੌਲ ਸਿਰਜਿਆ ਗਿਆ ਹੈ। ਹਰਿਆਣਾ ਦੇ ਘਰਾਂ ਵਿੱਚ ਮਠਿਆਈਆਂ ਵੰਡੀਆਂ ਜਾ ਰਹੀਆਂ ਹਨ ਅਤੇ ਆਤਿਸ਼ਬਾਜ਼ੀ ਚਲਾਈ ਜਾ ਰਹੀ ਹੈ, ਲੋਕ ਵਧਾਈਆਂ ਦੇਣ ਆ ਰਹੇ ਹਨ। ਕਾਰਣ ਇਹ ਹੈ ਕਿ ਬਿਨਾਂ ਕਿਸੇ ਖਰਚੀ-ਪਰਚੀ ਦੇ ਨੌਜਵਾਨ ਵਰਗ ਨੂੰ ਮੈਰਿਟ ਤੇ ਨੌਕਰੀਆਂ ਮਿਲੀਆਂ ਹਨ। ਕਿਸੇ ਦਾ ਪੁੱਤਰ ਜਾਂ ਧੀ ਹਰਿਆਣਾ ਪੁਲਿਸ ‘ਚ ਕਾਂਸਟੇਬਲ, ਕਿਸੇ ਦਾ ਜੇ.ਈ., ਕੋਈ ਗ੍ਰਾਮ ਸਕੱਤਰ, ਕੋਈ ਸਬ-ਇੰਸਪੈਕਟਰ, ਕੋਈ ਪਟਵਾਰੀ ਅਤੇ ਕੋਈ ਕਲਰਕ ਦੀ ਪੋਸਟ ਲਈ ਦੀ ਸਿਲੈਕਟ ਹੋਇਆ ਹੈ। ਵਿਧਾਨਸਭਾ ਚੋਣਾਂ ਵਿੱਚ ਬਿਨਾਂ ਖਰਚੀ ਅਤੇ ਬਿਨਾਂ ਪਰਚੀ ਦੇ ਨੌਕਰੀਆਂ ਇੱਕ ਵੱਡਾ ਨਾਅਰਾ ਬਣ ਗਿਆ ਸੀ, ਹਰਿਆਣਾ ਦੀ ਭਾਜਪਾ ਸਰਕਾਰ ਨੇ ਪਿੱਛਲੇ ਸਾਲਾਂ ਵਿੱਚ ਨੌਜਵਾਨ ਪੀੜ੍ਹੀ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਹਰਿਆਣਾ ਦੀ ਭਾਜਪਾ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ ਲੱਖਾਂ ਨੌਕਰੀਆਂ ਦਿੱਤੀਆਂ ਹਨ। ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਬਣਨ ਤੋਂ ਬਾਅਦ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਸਰਕਾਰ ਨੇ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦਾ ਤੋਹਫ਼ਾ ਦਿੱਤਾ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਝੂਠੇ ਪ੍ਰਚਾਰ ’ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ ਪਰ ਲੋਕਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ।ਮੁੱਖਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਕੁਝ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੋਂ ਬਾਅਦ ਆਪਣੀ ਵਾਹੋ ਵਾਹੀ ਦੇ ਝੂਠੇ ਪ੍ਰਚਾਰ ਨੂੰ ਵਧਾ-ਚੜ੍ਹਾ ਕੇ ਪੇਸ਼ ਕਰਨ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਜਦਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਨੇ ਸੱਤਾ ਵਿੱਚ ਆਉਂਦੇ ਹੀ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਬਾਵਜੂਦ ਕਿਸੇ ਵੀ ਤਰ੍ਹਾਂ ਦੇ ਪ੍ਰਚਾਰ ‘ਤੇ ਪੈਸਾ ਖਰਚ ਨਹੀ ਕੀਤਾ।