ਰਿਜ਼ਨੋ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

0
14
ਫਰਿਜ਼ਨੋ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਫਰਿਜ਼ਨੋ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਫਰਿਜ਼ਨੋ, ਕੈਲੇਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ: ਸਥਾਨਕ ਗੁਰਦੁਆਰਾ ਦਰਬਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਫਰਿਜ਼ਨੋ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਵੱਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ । ਜਿਸ ਦੌਰਾਨ ਸ਼ਨਿਚਰਵਾਰ ਸ਼ਾਮ ਦੇ ਵਿਸ਼ੇਸ਼ ਦੀਵਾਨ ਵਿੱਚ ਭਾਈ ਬਲਵਿੰਦਰ ਸਿੰਘ ਜੀ ਅਤੇ ਸੁਰਿੰਦਰ ਪਾਲ ਸਿੰਘ ਜੀ ਨੇ  ਗੁਰਬਾਣੀ ਕੀਰਤਨ ਰਾਹੀਂ ਸੰਗਤਾ ਨੂੰ ਨਿਹਾਲ ਕੀਤਾ। ਐਤਵਾਰ ਦੇ ਹਫਤਾਵਾਰੀ  ਦੀਵਾਨ ਵਿੱਚ ਬੱਚਿਆਂ, ਬੱਚੀਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਗਈ । ਉਪਰੰਤ ਗੁਰੂ ਘਰ ਦੇ ਹਜ਼ੂਰੀ ਕੀਰਤਨੀਏ ਭਾਈ ਗੁਰਮੀਤ ਸਿੰਘ ਜੀ ਨੇ ਕੀਰਤਨ ਅਤੇ ਗਿਆਨੀ ਫੌਜਾ ਸਿੰਘ ਸਾਗਰ ਜੀ ਨੇ ਸੰਗਤਾਂ ਨੂੰ  ਕਥਾ ਰਾਹੀ ਨਿਹਾਲ ਕੀਤਾ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

LEAVE A REPLY

Please enter your comment!
Please enter your name here