ਰੁੱਖਾਂ ਦੀ ਸੱਭ ਕਰੋਂ ਸੰਭਾਲ, ਸਾਡਾ ਜੀਵਨ ਇਹਨਾਂ ਨਾਲ

0
569
ਫ਼ਤਹਿਗੜ੍ਹ ਸਾਹਿਬ, 08 ਦਸੰਬਰ -ਪੰਜਾਬ ਦਾ ਵਾਤਾਵਰਣ ਤੇਜ਼ੀ ਨਾਲ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਦੇ ਬਹੁਤ ਸਾਰੇ ਕਾਰਨ ਹਨ ਪ੍ਰੰਤੂ ਮੁੱਖ ਕਾਰਨ ਪੰਜਾਬ ਵਿਚ ਘਟ ਰਹੀ ਰੁੱਖਾਂ ਦੀ ਗਿਣਤੀ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਵਾਤਾਵਰਣ ਪ੍ਰੇਮੀ ਹਰਮਨਪ੍ਰੀਤ ਸਿੰਘ ਦੇ ਜਨਮ ਦਿਨ ਤੇ ਮਾਰਕੀਟ ਕਮੇਟੀ ਬਸੀ ਪਠਾਣਾ ਵਿਖੇ ਬੂਟੇ ਲਗਾਉਂਦੇ ਹੋਏ ਸਕੱਤਰ ਮਾਰਕੀਟ ਕਮੇਟੀ ਮਨਜਿੰਦਰ ਸਿੰਘ ਨੇ ਕੀਤੇ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ  ਮਾਨਯੋਗ ਡੀ.ਐਸ.ਪੀ. ਅਮਰਪ੍ਰੀਤ ਸਿੰਘ ਨੇ ਕਿਹਾ ਕਿ ਮਨੁੱਖੀ ਅਣਗਹਿਲੀ ਕਾਰਨ ਵਾਤਾਵਰਣ ਨਾਲ ਸਬੰਧਿਤ ਖਤਰੇ ਦਿਨੋਂ-ਦਿਨ ਵਧ ਰਹੇ ਹਨ। ਸਾਨੂੰ ਚਾਹੀਦਾ ਹੈ ਕਿ ਦਿਨੋ-ਦਿਨ ਪਲੀਤ ‘ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਉਪਰਾਲੇ ਕਰੀਏ।ਇਸ ਮੌਕੇ ਫੇਡਰੇਸ਼ਨ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਰਾਜੇਸ਼ ਸਿੰਗਲ ਨੇ ਕਿਹਾ ਕਿ ਜੇਕਰ ਮੌਜੂਦਾ ਸਮੇਂ ਧਰਤੀ ਦੀ ਸੰਭਾਲ ਨਾ ਕੀਤੀ ਗਈ ਤਾਂ ਆਉਣ ਵਾਲੀਆਂ ਪੀੜੀਆਂ ਲਈ ਪ੍ਰਦੂਸ਼ਿਤ ਧਰਤੀ ਤੇ ਜਿਉਣਾ ਦੁਸ਼ਵਾਰ ਹੋ ਜਾਵੇਗਾ ਇਸ ਲਈ ਵੱਧ ਤੋਂ ਵੱਧ ਰੁੱਖ ਲਗਾ ਕੁਦਰਤ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸਭ ਨੂੰ ਯਤਨ ਕਰਨੇ ਚਾਹੀਦੇ ਹਨ ਅਤੇ ਜਨਮ ਦਿਨ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸਾਨੂੰ ਆਪਣੇ ਦਿਨ-ਤਿਉਹਾਰ ਰੁੱਖ ਲਗਾ ਮਨਾਉਣੇ ਚਾਹੀਦੇ ਹਨ। ਇਸ ਮੌਕੇ ਵਾਤਾਵਰਨ ਪ੍ਰੇਮੀ ਹਰਮਨਪ੍ਰੀਤ ਸਿੰਘ ਨੇ ਧੰਨਵਾਦ ਕਰਦੇ ਕਿਹਾ ਕਿ ਦਿਨੋਂ ਦਿਨ ਵਧ ਰਿਹਾ ਪ੍ਰਦੂਸ਼ਣ ਸਾਡੇ ਲਈ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਪ੍ਰੰਤੂ ਵੱਧ ਤੋਂ ਵੱਧ ਬੂਟੇ ਲਗਾ ਧਰਤੀ ਨੂੰ ਪ੍ਰਦੂਸ਼ਣ ਮੁਕਤ ਕੀਤਾ ‘ਜਾ ਸਕਦਾ ਹੈ ਅਤੇ ਸਾਡੀ ਸਾਰਿਆਂ ਦੀ ਜੁੰਮੇਵਾਰੀ ਬਣਦੀ ਹੈ ਕਿ ਅਸੀਂ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀ ਇਮਾਨਦਾਰੀ ਨਾਲ ਆਪਣੀ ਜੁੰਮੇਵਾਰੀ ਨਿਭਾਈਏ। ਇਸ ਮੌਕੇ ਕਮਲਜੀਤ ਸਿੰਘ ਲੇਖਾ ਕਾਰ, ਸੁਖਦੇਵ ਸਿੰਘ ਮੰਡੀ ਸੁਪਰਵਾਈਜ਼ਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here