ਰੁੱਖ ਅਤੇ ਛਾਂਦਾਰ ਬੂਟੇ ਲਗਾ ਕੇ ਮਨਾਇਆ ‘ਵਿਸ਼ਵ ਵਾਤਾਵਰਣ ਦਿਵਸ’

0
128

ਮਾਨਸਾ 5 ਜੂਨ :
ਸਿਵਲ ਸਰਜਨ ਡਾ.ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾ ’ਤੇ ਸਹਾਇਕ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੀ ਰਹਿਨਮਈ ਹੇਠ ਦਫਤਰ ਸਿਵਲ ਸਰਜਨ ਮਾਨਸਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਸੰਘਣੀ ਛਾਂ ਵਾਲੇ ਰੁੱਖ ਅਤੇ ਪੋਦੇ ਲਗਾਏ ਗਏ।
ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਵਾਤਾਵਰਨ ਦੀ ਸਾਂਭ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ, ਹਰ ਨਾਗਰਿਕ ਨੂੰ ਪੌਦੇ ਲਗਾਉਣ ਅਤੇ ਇਨ੍ਹਾਂ ਦੀ ਸਾਂਭ ਸੰਭਾਲ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆ ਨੂੰ ਪੌਦਿਆਂ ਦੀ ਮਨੁੱੱਖੀ ਜੀਵਨ ਵਿੱਚ ਅਹਿਮੀਅਤ ਬਾਰੇ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ ਅਤੇ ਹਰੇਕ ਖ਼ੁਸ਼ੀ ਅਤੇ ਗ਼ਮੀ ਦੇ ਮੌਕੇ ’ਤੇ ਪੌਦੇ ਲਗਾਉਣ ਦੀ ਪਿਰਤ ਨੂੰ ਪ੍ਰਫੁੱਲਤ ਕਰਨਾ ਚਾਹੀਦਾ ਹੈ।
ਇਸ ਮੌਕੇ ਜਾਗਰੂਕਤਾ ਮੁਹਿੰਮ ਲਈ ਪੈਂਫਲਟ ਵੀ ਜਾਰੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੈ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਵਤਾਰ ਸਿੰਘ, ਰਾਜ ਕੁਮਾਰ ਸ਼ਰਮਾ ਸਪਰਡੈਂਟ, ਗੁਰਜੰਟ ਸਿੰਘ ਸਹਾਇਕ ਮਲੇਰੀਆ ਅਫ਼ਸਰ, ਰਾਮ ਕੁਮਾਰ ਅਤੇ ਸੰਜੀਵ ਹੈਲਥ ਸੁਪਰਵਾਇਜਰ, ਜਗਦੇਵ ਸਿੰਘ, ਸਰਨਜੀਤ ਕੋਰ, ਰੇਣੂ ਬਾਲਾ, ਦੀਪ ਸ਼ਿਖਾ, ਸੁਨੀਤਾ ਰਾਣੀ, ਗੁਰਪ੍ਰੀਤ ਕੋਰ, ਲਲ਼ਿਤ ਕੁਮਾਰ, ਗੁਰਿੰਦਰਜੀਤ, ਰਵਿੰਦਰ ਕੁਮਾਰ, ਜੁਗਰਾਜ ਸਿੰਘ, ਅਮ੍ਰਿਤਪਾਲ ਸਿੰਘ ਮਾਲੀ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here