ਰੈੱਡ ਕਰਾਸ ਦੇ ਪੰਘੂੜੇ ਨੇ ਬਚਾਈ 195 ਬੱਚਿਆਂ ਦੀ ਜਾਨ

0
49

ਦਫ਼ਤਰ ਲੋਕ ਸੰਪਰਕ ਵਿਭਾਗਅੰਮ੍ਰਿਤਸਰ

ਪੰਘੂੜੇ ਵਿਚ ਆਈ ਇਕ ਹੋਰ ਨੰਨ੍ਹੀ ਪਰੀ

ਰੈੱਡ ਕਰਾਸ ਦੇ ਪੰਘੂੜੇ ਨੇ ਬਚਾਈ 195 ਬੱਚਿਆਂ ਦੀ ਜਾਨ

ਅੰਮ੍ਰਿਤਸਰ, 25 ਅਪੈ੍ਲ:–

ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ  ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 195 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। 3 ਅਪੈ੍ਰਲ 2025 ਨੂੰ ਨਵਜੰਮੀ  ਬੱਚੀ ਨੂੰ ਪੰਘੂੜੇ ਵਿੱਚ ਕੋਈ ਰੱਖ ਗਿਆ ਸੀ। ਇਸ ਬੱਚੀ ਨੂੰ  ਤੁਰੰਤ ਗੁਰੂ ਨਾਨਕ ਦੇਵ ਹਸਪਤਾਲ ਦੀ ਬੇਬੇ ਨਾਨਕੀ ਵਾਰਡ ਵਿਖੇ ਇਲਾਜ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਇਹ ਬੱਚੀ ਬਿਲਕੁਲ ਤੰਦਰੁਸਤ ਹੈ।

     ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਕਮ-ਪ੍ਰਧਾਨ-ਰੈਡ ਕਰਾਸ ਸੁਸਾਇਟੀ ਨੇ  ਦੱਸਿਆ ਕਿ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵੱਲੋ ਨਿਰਧਾਰਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵਲੋਂ ਇਸ ਦੀ ਲੋੜਵੰਦ ਪਰਿਵਾਰ ਨੂੰ ਅਡਾਪਸ਼ਨ ਕਰਵਾ ਦਿੱਤੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਬੇਬੇ ਨਾਨਕੀ ਵਾਰਡ ਦੇ ਸਮੂਹ ਸਟਾਫ ਦੀ ਪ੍ਰਸੰਸ਼ਾ ਕੀਤੀ ਅਤੇ ਇਸ ਬੱਚੀ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆ ਅਤੇ ਸਾਰਿਆਂ ਨੂੰ ਧੀਆਂ ਦਾ ਸਤਿਕਾਰ ਲਈ ਆਪਣੀ ਜਿੰਮੇਵਾਰੀ ਪ੍ਰਤੀ ਸੁਚੇਤ ਹੋਣ ਲਈ ਜਾਗਰੂਕ ਕੀਤਾ ਤਾਂ ਜੋ ਧੀਆਂ ਵੀ ਬਿਨਾਂ ਕਿਸੇ ਡਰ ਦੇ ਅੱਗੇ ਵੱਧ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਾਈਲਡ ਪ੍ਰੋਟੈਕਸ਼ਨ ਕਮੇਟੀ ਵਲੋ ਇਸ ਬੱਚੀ ਦਾ ਨਾਮ ਸਨੇਹਾ ਰੱਖਿਆ ਗਿਆ ਹੈ।

 ਉਨ੍ਹਾਂ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 195 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈਉਥੇ ਪੰਘੂੜੇ ਵਿਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰਤਾ ਦਾ ਮਸਲਾ ਹੈ।  ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਿਵਾ ਦਿੰਦੇ  ਹਨ। ਇਸ ਮਗਰੋਂ ਸੁਰੱਖਿਅਤ ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਦੀ ਆਸ ਵਿਚ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਡ ਪਲੇਸਮੈਂਟ ਏਜੰਸੀ ਵਿਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ,  ਜਿਥੋਂ ਲੋੜਵੰਦ ਪਰਿਵਾਰ ਬੱਚੇ ਨੂੰ ਗੋਦ ਲੈ ਲੈਂਦੇ ਹਨ। ਹੁਣ ਤੱਕ ਪੰਘੂੜਾ ਸਕੀਮ ਤਹਿਤ ਇਨ੍ਹਾਂ ਬੱਚਿਆਂ ਦੇ ਆਉਣ ਨਾਲ  ਬੱਚਿਆਂ ਦੀ ਗਿਣਤੀ 195 ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨ ਲਾਈਨ ਵੈਬਸਾਈਟ  www.care.nic.in  ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਸ੍ਰੀ ਸੈਮਸਨ ਮਸੀਹਕਾਰਜਕਾਰੀ ਸਕੱਤਰਰੈਡ ਕਰਾਸ ਸੁਸਾਇਟੀ,  ਨੇ ਦੱਸਿਆ ਕਿ  ਇਸ ਸਕੀਮ ਅਧੀਨ ਹੁਣ ਤਕ 164 ਲੜਕੀਆਂ ਅਤੇ 31 ਲੜਕੇ ਆ ਚੁਕੇ ਹਨ ।ਉਨ੍ਹਾਂ ਦੱਸਿਆ ਕਿ ਅੱਜ ਇਸ ਬੱਚੇ ਸਨੇਹਾ ਨੂੰ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਆਪਣੀ ਰਿਹਾਇਸ਼ ਤੋ ਇਸ ਬੱਚੀ ਨੂੰ ਲੁਧਿਆਣਾ ਵਿਖੇ ਵਿਦਾ ਕੀਤਾ,ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਦੀ  ਬੇਟੀ ਆਰਨਾ ਅਤੇ ਰੈਡ ਕਰਾਸ ਦੀ ਨੇਹਾ  ਵੀ ਹਾ਼ਜਰ ਸੀ।

ਕੈਪਸ਼ਨ;  ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਬੱਚ ਸਨੇਹਾ ਨੂੰ  ਅਡਾਪਸ਼ਨ ਪ੍ਰਕਿਰਿਆ ਤਹਿਤ ਲੁਧਿਆਣਾ ਵਿਖੇ ਵਿਦਾ ਕਰਦੇ ਹੋਏ।

===—

LEAVE A REPLY

Please enter your comment!
Please enter your name here