ਸੰਗਰੂਰ, 9 ਮਈ, 2023: ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਪ੍ਰੋਗਰਾਮ “ਖਵਾਹਿਸ਼ਾਂ ਦੀ ਉਡਾਨ” ਤਹਿਤ ਲੜਕਿਆਂ ਲਈ ਭਾਰਤੀ ਫੌਜ ਵਿੱਚ ਕੈਰੀਅਰ ਦੇ ਮੌਕਿਆਂ ਸੰਬੰਧੀ 10 ਮਈ ਨੂੰ ਸਵੇਰੇ 11:00 ਵਜੇ ਆਨਲਾਈਨ ਵੈਬੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਰਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵੈੱਬੀਨਾਰ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਪ੍ਰਾਪਰੇਟਰੀ ਇੰਸਟੀਚਿਊਟ ਦੇ ਮੇਜਰ ਜਨਰਲ ਅਜੇ ਐਚ.ਚੌਹਾਨ ਵੀ ਐਸ.ਐੱਮ ਡਾਇਰੈਕਟਰ ਜਨਰਲ ਵੱਲੋਂ ਇਸ ਵਿਸ਼ੇ ਤੇ ਵਿਸਥਾਰਪੂਰਵਕ ਗੱਲ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ, ਨੇੜੇ ਸੇਵਾ ਕੇਂਦਰ, ਸੰਗਰੂਰ ਵਿਖੇ ਕਰਵਾਇਆ ਜਾਵੇਗਾ। ਇਹ ਕਰੀਅਰ ਟਾਕ ਰੋਜ਼ਗਾਰ ਵਿਭਾਗ ਦੇ ਫੇਸਬੁੱਕ ਪੇਜ਼ ਦੇ ਲਿੰਕ https://fb.me/e/19rSOgPLK ਉੱਪਰ ਲਾਈਵ ਚੱਲੇਗਾ ਜੋ ਵੀ ਪ੍ਰਾਰਥੀ ਇਸ ਕਰੀਅਰ ਟਾਕ ਦਾ ਫਾਇਦਾ ਲੈਣਾ ਚਾਹੁੰਦੇ ਹਨ, ਉਨ੍ਹਾਂ ਨੂੰ ਅਪੀਲ ਕਰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਕਿਹਾ ਕਿ ਪ੍ਰਾਰਥੀ ਘਰ ਬੈਠੇ ਹੀ ਆਪਣੇ ਫੇਸਬੁੱਕ ਅਕਾਊਂਟ ਤੋਂ ਰੋਜ਼ਗਾਰ ਵਿਭਾਗ ਦੇ ਫੇਸਬੁੱਕ ਪੇਜ਼ ਦੇ ਲਿੰਕ https://fb.me/e/19rSOgPLK ਰਾਹੀਂ ਇਸ ਕਰੀਅਰ ਟਾਕ ਵਿੱਚ ਹਿੱਸਾ ਲੈਣ ਅਤੇ ਇਸ ਕੈਰੀਅਰ ਟਾਕ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।