ਰੌਇਆਲ ਕੈਂਬ੍ਰਿਜ ਸਕੂਲ ਨੇ ਕੀਤੀ ਸਮਰ ਕੈਂਪ ਦੀ ਸ਼ੁਰੂਆਤ

0
144

ਬਾਬਾ ਬਕਾਲਾ 31 ਮਈ ਬਲਰਾਜ ਸਿੰਘ ਰਾਜਾ ਸੁਖਵਿੰਦਰ ਸਿੰਘ ਬਾਵਾ : ਰੌਇਆਲ ਕੈਂਬ੍ਰਿਜ ਸਕੂਲ ਬਿਆਸ ਵਲੋਂ ਵਿਦਿਆਰਥੀਆਂ ਲਈ ਗਰਮੀ ਦੇ ਮੌਸਮ ਵਿੱਚ ਇੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ।
ਜਿਸ ਵਿੱਚ ਪਹਿਲੇ ਦਿਨ ਵਿਦਿਆਰਥੀਆਂ ਨੂੰ ਮੌਜ-ਮਸਤੀ ਕਰਨ ਅਤੇ ਨਵੀਆਂ ਚੀਜ਼ਾਂ ਸਿਖਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਸਵੈ-ਵਿਸ਼ਵਾਸ ਅਤੇ ਸਮਾਜਿਕ ਹੁਨਰ ਵਿਕਸਿਤ ਕਰਨ ਲਈ ਵੱਖਰੀਆਂ- ਵੱਖਰੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਜਿਨ੍ਹਾਂ ਵਿੱਚ ਮੁੱਖ ਤੌਰ ਤੇ ਖੇਡਾਂ, ਯੋਗ ਆਸਣ, ਵਿਗਿਆਨ ਨਾਲ ਸਬੰਧਿਤ ਗਤੀਵਿਧੀਆਂ ਅਤੇ ਵੱਖਰੇ-ਵੱਖਰੇ ਪ੍ਰੋਗਰਾਮ ਦੌਰਾਨ ਡਾਂਸ ਸਿਖਾਏ ਗਏ।ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਧਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਮਰ ਕੈਂਪ ਦੌਰਾਨ ਚੱਲ ਰਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਸਕੂਲ ਡਾਇਰੈਕਟਰ ਪਰਮਵੀਰ ਆਨੰਦ ਨੇ ਕਿਹਾ ਕਿ ਅਜਿਹੇ ਕੈਂਪ ਨਾਲ ਜਿੱਥੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਹੋਰਨਾਂ ਗਤੀਵਿਧੀਆਂ ਨਾਲ ਜੁੜਨ ਦਾ ਮੌਕਾ ਮਿਲਦਾ ਹੈ, ਉਥੇ ਹੀ ਇਸ ਨਾਲ ਬੱਚਿਆਂ ਦਾ ਮਾਨਸਿਕ ਪੱਧਰ ਵੀ ਉੱਚਾ ਉੱਠਦਾ ਹੈ ਤੇ ਉਹ ਆਪਣੇ ਆਪ ਨੂੰ ਤਰੋ ਤਾਜ਼ਾ ਮਹਿਸੂਸ ਕਰਦੇ ਹਨ।

LEAVE A REPLY

Please enter your comment!
Please enter your name here