ਰੌਇਆਲ ਕੈਂਬ੍ਰਿਜ ਸਕੂਲ ਬਿਆਸ ਵਿੱਚ ਮਨਾਇਆ ਅਧਿਆਪਕ ਦਿਵਸ

0
110

ਬਿਆਸ( ਬਲਰਾਜ ਸਿੰਘ ਰਾਜਾ): ਰੌਇਆਲ ਕੈਂਬ੍ਰਿਜ ਸਕੂਲ ਬਿਆਸ ਵਿੱਚ ਸਕੂਲ ਪ੍ਰਿੰਸੀਪਲ ਧਰਵਿੰਦਰ ਕੌਰ ਦੀ ਦੇਖ-ਰੇਖ ਹੇਠ ਅਧਿਆਪਕ ਦਿਵਸ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ ਗੀਤ ਅਤੇ ਡਾਂਸ ਕਰਕੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।
ਪ੍ਰੋਗਰਾਮ ਦੌਰਾਨ ਸਕੂਲ ਦੇ ਅਧਿਆਪਕਾਂ ਨੇ ਵੀ ਇਸ ਰੰਗਾ ਰੰਗ ਪ੍ਰੋਗਰਾਮ ਵਿੱਚ ਹਿੱਸਾ ਲਿਆ।
ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀ ਪਰਮਵੀਰ ਆਨੰਦ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਮੈਡਮ ਧਰਵਿੰਦਰ ਕੌਰ ਨੇ ਆਪਣੇ ਭਾਵਪੂਰਤ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੇ ਦੱਸੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਸਾਰੇ ਅਧਿਆਪਕ ਸਾਥੀਆਂ ਦੀ ਪੂਰੀ ਮਿਹਨਤ ਅਤੇ ਲਗਨ ਨਾਲ ਅਧਿਆਪਨ ਕਿੱਤੇ ਨੂੰ ਨਿਭਾਉਣ ਤੇ ਸ਼ਲਾਘਾ ਕੀਤੀ।

LEAVE A REPLY

Please enter your comment!
Please enter your name here