ਲਖੀਮਪੁਰ ਖੀਰੀ ਘਟਨਾ ਪਿਛੇ ਭਾਜਪਾ ਜਿੰਮੇਵਾਰ- ਸਤਿੰਦਰਜੀਤ ਛੱਜਲਵੱਡੀ

0
379

* ਕਿਹਾ, ਸਖਤ ਤੋਂ ਸਖਤ ਕਾਰਵਾਈ ਹੋਣੀ ਜਰੂਰੀ
ਬਾਬਾ ਬਕਾਲਾ ਸਾਹਿਬ, (ਯੋਗੇਸ਼ ਕੁਮਾਰ)- ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਦੇ ਕੰਮ ਕਰਨ ਦੇ ਤੌਰ ਤਰੀਕਿਆਂ ਤੋਂ ਖੁਸ਼ ਹੋ ਕੇ ਪੰਜਾਬ ਦੇ ਲੋਕਾਂ ਦਾ ਕਾਂਗਰਸ ਪਾਰਟੀ ਪ੍ਰਤੀ ਪਹਿਲਾਂ ਨਾਲੋ ਵਧੇਰੇ ਰੁਝਾਨ ਵੱਧ ਚੁੱਕਾ ਹੈ ਅਤੇ ਸੂਬੇ ਦੇ ਲੋਕ ਵਿਧਾਨ ਸਭਾ ਚੋਣਾਂ 2022 ਦੌਰਾਨ ਇਕ ਵਾਰ ਫਿਰ ਮੁੜ ਤੋਂ ਕਾਂਗਰਸ ਦੀ ਸਰਕਾਰ ਬਣਾਉਣ ਲਈ ਤਤਪਰ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਕਾਂਗਰਸੀ ਆਗੂ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕਰਦਿਆਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਨੇ ਆਉਦਿਆਂ ਹੀ ਸਾਰੇ ਮੁਲਾਜ਼ਮ ਵਰਗਾਂ ਨੂੰ ਧਰਨੇ ਤੇ ਹੜਤਾਲਾਂ ਖਤਮ ਕਰਨ ਦੀ ਪ੍ਰੇਰਣਾ ਕੀਤੀ, ਉਥੇ ਨਾਲ ਹੀ ਉਨ੍ਹਾਂ ਦੀਆਂ ਤਨਖਾਹ ਦਰਾਂ ਵਿਚ ਵੀ ਵਾਧਾ ਕਰ ਦਿਤਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਲੋਕਾਂ ਨੂੰ ਬਿਜਲੀ ਯੂਨਿਟ ’ਚ ਰਿਆਇਤਾਂ ਅਤੇ ਗਰੀਬਾਂ ਦੇ ਬਕਾਇਆ ਪਏ ਬਿਜਲੀ ਬਿੱਲ ਨੂੰ ਮੁਆਫ ਕਰਨ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਹੀ ਪੰਜਾਬ ਵਿਚ ਹੋਰ ਵੀ ਕਈ ਗਰੀਬਾਂ ਤੇ ਦਲਿੱਤਾਂ ਲਈ ਨਵੀਆਂ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੰਤਰੀਆਂ ਵੱਲੋਂ ਆਪੋ ਆਪਣੇ ਵਿਭਾਗਾਂ ਵਿਚਲੇ ਕੰਮਾਂ ’ਚ ਪਾਰਦਰਸ਼ੀ ਢੰਗ ਨਾਲ ਤੇਜ਼ੀ ਲਿਆ ਕੇ ਲੋਕਾਂ ਦੇ ਮਸਲਿਆਂ ਨੂੰ ਮੌਕੇ ’ਤੇ ਹੱਲ ਕੀਤਾ ਜਾ ਰਿਹਾ ਹੈ। ਛੱਜਲਵੱਡੀ ਨੇ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਕੋਲ ਕੋਈ ਅਜਿਹਾ ਮੁੱਦਾ ਨਹੀ ਰਿਹਾ, ਕਿ ਉਹ ਕੋਈ ਨੁਕਤਾਚੀਨੀ ਕਰ ਸਕਣ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੀ ਪੰਜਾਬ ਵਿਚ ਆ ਕੇ ਝੂਠੀਆਂ ਦਾਅਵੇਦਾਰੀਆਂ ਜਤਾ ਰਿਹਾ ਹੈ, ਜਿਸ ਦਾ ਪੰਜਾਬ ਦੇ ਲੋਕਾਂ ’ਤੇ ਕੋਈ ਅਸਰ ਨਹੀ ਹੈ। ਆਖਰ ਵਿਚ ਉਨ੍ਹਾਂ ਨੇ ਕੇਂਦਰੀ ਸਰਕਾਰ ਨੂੰ ਮੰਗ ਕੀਤੀ ਹੈ ਕਿ ਕਿਸਾਨਾਂ ਵਿਰੁੱਧ ਬਣਾਏ ਤਿੰਨ ਕਾਲੇ ਕਾਨੂੰਨ ਤਰੁੰਤ ਰੱਦ ਕੀਤੇ ਜਾਣ ਅਤੇ ਲਖੀਮਪੁਰ ਖੀਰੀ ਘਟਨਾ ਦੀ ਨਿਆਇਕ ਜਾਂਚ ਕਰਕੇ ਕਥਿਤ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਤੀਆਂ ਜਾਣ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਵਿੰਦਰ ਸਿੰਘ, ਸੁਖਦੇਵ ਸਿੰਘ, ਨਿਸ਼ਾਨ ਸਿੰਘ, ਨਿਰਭੈਲ ਸਿੰਘ ਤੇ ਸਾਹਿਬ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here