ਮਿਲਾਨ (ਦਲਜੀਤ ਮੱਕੜ) -ਪਾਵਨ ਗ੍ਰੰਥ ਰਮਾਇਣ ਜੀ ਦੇ ਰਚਨਹਾਰੇ ਮਹਾਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਜਿੱਥੇ ਦੇਸ਼- ਵਿਦੇਸ਼ ਵਿੱਚ ਬੜੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਉੱਥੇ ਹੀ ਇਟਲੀ ਦੇ ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨੀੳ ਵਿਖੇ ਮਹਾਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਬੜੇ ਹੀ ਸ਼ਰਧਾਪੂਰਵਕ ਮਨਾਇਆ ਗਿਆ ।ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੁਆਰਾ ਮੰਦਿਰ ਵਿਖੇ ਹਾਜਰੀ ਭਰੀ। ਇਸ ਸਮਾਗਮ ਵਿੱਚ ਰਹੀਮਪੁਰ ਡੇਰੇ ਦੇ ਗੱਦੀ ਨਸ਼ੀਨ ਬਾਲਜੋਗੀ ਬਾਬਾ ਪ੍ਰਗਟ ਨਾਥ ਜੀ ਭਾਰਤ ਦੀ ਧਰਤੀ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ।ਇਸ ਮੌਕੇ ਸਤਿਸੰਗ ਦਰਬਾਰ ਕਰਵਾਇਆ ਗਿਆ ।ਜਿਸ ਵਿੱਚ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ । ਇਸ ਮੌਕੇ ਬਾਲਯੋਗੀ ਬਾਬਾ ਪ੍ਰਗਟ ਨਾਥ ਜੀ ਨੇ ਸ਼ਰਧਾਲੂਆ ਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਦੁਆਰਾ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਇੰਡੋ ਇਟਾਲੀਅਨ ਕਲਚਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਵੈਸ਼ਨੋ ਕੁਮਾਰ ਅਤੇ ਸ਼੍ਰੀ ਦਲਬੀਰ ਭੱਟੀ ਵੱਲੋਂ ਸਮੂਹ ਸ਼ਰਧਾਲੂਆ ਦੇ ਸਹਿਯੋਗ ਨਾਲ ਚ ਬਾਲਯੋਗੀ ਬਾਬਾ ਪ੍ਰਗਟ ਨਾਥ ਜੀ ਦਾ ਸੋਨੇ ਦੇ ਤਗਮੇ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅਤੱੁਟ ਲੰਗਰ ਵਰਤਾਇਆ ਜਾਵੇਗਾ। ਪ੍ਰਬੰਧਕਾਂ ਵੱਲੋਂ ਆਏ ਸ਼ਰਧਾਲੂਆ ਦਾ ਧੰਨਵਾਦ ਕੀਤਾ।
Boota Singh Basi
President & Chief Editor